Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 21, 2016

ਸਿੱਖ ਕਿਰਦਾਰ ਦਾ ਮਜ਼ਾਕ ਉਡਾਉਂਦੀ ਫਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮੀਟੇਡ ਖਿਲਾਫ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ 22 ਅਪ੍ਰੈਲ ਨੂੰ ਦਿੱਲੀ ਵਿੱਖੇ 4 ਥਾਂਵਾ ਤੇ ਰੋਸ਼ ਮੁਜਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ।
ਅੱਜ ਜਸਟਿਸ ਐਚ.ਐਸ. ਗਰੇਵਾਲ ਦੀ ਫਿਰੋਜ਼ਪੁਰ ਦੀ ਅਦਾਲਤ ਨੇ ਭਾਈ ਧਿਆਨ ਸਿੰਘ ਮੰਡ ਦੀ ਜ਼ਮਾਨਤ ਮਨਜੂਰ ਕਰ ਲਈ ਹੈ । ਇਸ ਕੇਸ ਦੀ ਪੈਰਵੀ ਕਰਨ ਵਾਲੇ ਐਡਵੋਕੇਟ ਸ੍ਰੀ ਬਸੰਤ ਲਾਲ ਮਲਹੋਤਰਾ ਨੇ ਬਾਦਲੀਲ ਢੰਗ ਰਾਹੀ ਬਹਿਸ ਕਰਦੇ ਹੋਏ ਅਦਾਲਤ ਨੂੰ ਜ਼ਮਾਨਤ ਦੇਣ ਲਈ ਰਜਾਮੰਦ ਕਰ ਲਿਆ ਹੈ ਅਤੇ ਆਉਣ ਵਾਲੇ ਕੁਝ ਦਿਨਾਂ ਵਿਚ ਭਾਈ ਧਿਆਨ ਸਿੰਘ ਮੰਡ ਐਕਟਿੰਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜ਼ਮਾਨਤ ਹੋ ਜਾਵੇਗੀ ।
ਕੋਹਿਨੂਰ ਹੀਰੇ ਅਤੇ ਸਿੱਖ ਰਾਜ ਨਾਲ ਸਬੰਧਿਤ ਹੋਰ ਬੇਸ਼ਕੀਮਤੀ ਚੀਜ਼ਾਂ ਜੋ ਇਸ ਸਮੇਂ ਬਰਤਾਨੀਆ ਦੇ ਮਿਊਜ਼ੀਅਮ ਦਾ ਸ਼ਿੰਗਾਰ ਹਨ, ਦੀ ਸਿਰਫ ਸਿੱਖ ਕੌਮ ਹੀ ਕਾਨੂੰਨੀ ਵਾਰਸ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਸਰਗਰਮੀਆਂ ਤੇਜ਼ ਕਰਦਿਆਂ 23 ਅਪ੍ਰੈਲ ਨੂੰ 'ਪੰਜਾਬ ਬੋਲਦਾ ਡਾਇਲਾਗ' ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਮੁਹਿੰਮ ਦੌਰਾਨ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕਰਕੇ, ਉਨ੍ਹਾਂ ਦੀ ਸਮੱਸਿਆਵਾਂ ਅਤੇ ਸੁਝਾਅ ਸੁਣਕੇ ਚੋਣ ਮੈਨੀਫੇਸਟੋ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਜੂਨ 1984 ਨੂੰ ਸਿੱਖ ਤਵਾਰੀਖ ਵਿੱਚ ਵਾਪਰੇ ਤੀਸਰੇ ਖੂਨੀ ਘੱਲੂਘਾਰੇ ਦੌਰਾਨ ਟੈਕਾਂ ਅਤੇ ਤੋਪਾਂ ਨਾਲ ਲੈਸ ਭਾਰਤੀ ਫੌਜ ਦਾ ਆਖਰੀ ਦਮ ਤੱਕ ਮੁਕਾਬਲਾ ਕਰਨ ਵਾਲੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਅਤੇ ਉਹਨਾਂ ਸਮੂਹ ਸਾਥੀਆਂ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਸਿਰਜੇ ਗਏ ਅਜਾਦ ਸਿੱਖ ਰਾਜ ਖਾਲਿਸਤਾਨ ਦੀ ਜੰਗ ਲੜਨ ਵਾਲੇ ਸਮੂਹ ਸ਼ਹੀਦਾਂ ਨੂੰ ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਪ੍ਰਧਾਨ ਸ੍ਰ, ਨਿਰਮਲ ਸਿੰਘ ਸੰਧੂ ਅਤੇ ਜਨਰਲ ਸਕੱਤਰ ਸ੍ਰ, ਲਵਸਿ਼ੰਦਰ ਸਿੰਘ ਡੱਲੇਵਾਲ ਵਲੋਂ ਤਹਿ ਦਿਲੋਂ ਪ੍ਰਣਾਮ ਕੀਤਾ ਗਿਆ ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਕੈਪਟਨ ਵਜੋਂ ਅਮਰੀਕੀਨ ਅਤੇ ਕੈਨੇਡੀਆਨ ਸਿੱਖਾਂ ਨੇ ਨਾਕਾਰ ਦਿੱਤਾ ਹੈ।ਮਨੁੱਖੀ ਅਧਿਕਾਰ ਸੰਸਥਾ ਸਿਖਸ ਫਾਰ ਜਸਟਿਸ ਨੇ ਅਮਰੀਕਾ ਤੇ ਕੈਨੇਡਾ ਸਥਿਤ ਭਾਈਚਾਰੇ ਨੂੰ ਪੁੱਛਦਿਆਂ ਸੋਸ਼ਲ ਮੀਡੀਆ 'ਤੇ ਪੋਲ ਕਰਵਾਈ ਸੀ ਕਿ ਕੀ ਉਹ ਅਮਰਿੰਦਰ ਸਿੰਘ ਨੂੰ 'ਪੰਜਾਬ ਦਾ ਕੈਪਟਨ' ਮੰਨਦੇ ਹਨ ਜਾਂ 'ਪੰਜਾਬ ਦਾ ਗ਼ਦਾਰ' ।
ਪ੍ਰੈਸ ਦੀ ਆਜ਼ਾਦੀ ਦੇ ਮਾਮਲੇ 'ਚ ਭਾਰਤ ਦੂਸਰੇ ਦੇਸ਼ਾਂ ਦੇ ਮੁਕਾਬਲੇ ਬਹੁਤ ਪੱਛੜ ਗਿਆ ਹੈ । ਪ੍ਰੈਸ ਦੀ ਆਜ਼ਾਦੀ ਸਬੰਧੀ ਤਾਜ਼ਾ ਜਾਰੀ ਕੀਤੀ 180 ਦੇਸ਼ਾਂ ਦੀ ਸਾਲਾਨਾ ਸੂਚੀ 'ਚ ਭਾਰਤ ਨੂੰ 133ਵਾਂ ਸਥਾਨ ਮਿਲਿਆ ਹੈ । ਜਿਸ 'ਚ ਕਿਹਾ ਗਿਆ ਹੈ ਕਿ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਤਰਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਵੱਲ ਕੋਈ ਧਿਆਨ ਨਹੀਂ ਦਿੰਦੇ ਅਤੇ ਉਹ ਇਸ ਮਾਮਲੇ ਸਬੰਧੀ ਉਦਾਸੀਨ ਹਨ ।ਭਾਰਤ ਵਿੱਚ ਪ੍ਰੈਸ ਅਜ਼ਾਦ ਨਹੀਂ।
ਦਸਤਾਰ ਦੇ ਮਾਣ ਸਤਿਕਾਰ ਲਈ ਸਿੱਖ ਕੌਮ ਵੱਲੋਂ ਵਿਸ਼ੇਸ ੳਪਰਾਲੇ ਕਰਨ ਤੋਂ ਬਾਅਦ ਇੱਕ ਵਾਰ ਫਿਰ ਅਮਰੀਕਾ ਦੇ ਇੱਕ ਹਾਵਈ ਅੱਡੇ 'ਤੇ ਦਸਤਾਰ ਦੇ ਮਾਣ ਸਨਮਾਣ ਨੂੰ ਠੇਸ ਪਹੁਚਾਉਣ ਦਾ ਮਾਮਲਾ ਸਾਹਮਣੇ ਅਾਿੲਆ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਬਣਾਈ ਜਾ ਰਹੀ ਨਵੰਬਰ 1984 ਸਿੱਖ ਕਤਲੇਆਮ ਯਾਦਗਾਰ ਦੇ ਪ੍ਰਤੀ ਬਾਹਰ ਵੱਸਦੇ ਸਿੱਖਾਂ ਵਿਚਕਾਰ ਜਾਗਰੂਕਤਾ ਫੈਲਾਉਣ ਲਈ ਇੱਕ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਵੱਲੋਂ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਪਾਰਟੀ ਦੇ ਪਹਿਲੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।