Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 27, 2016

ਆਮ ਆਦਮੀ ਪਾਰਟੀ ਦੀ ਅੱਜ ਨੂੰ ਦਿੱਲੀ ਵਿਚ ਹੋਈ ਇਕੱਤਰਤਾ ਤੋਂ ਬਾਅਦ ਕੇਂਦਰੀ ਕਾਰਜਕਾਰਨੀ ਦੀ ਸੂਚੀ ਜਾਰੀ ਕੀਤੀ। ਜਾਰੀ ਕੀਤੀ ਗਈ ਸੂਚੀ ਵਿਚ ਪੰਜਾਬ ਦੇ ਛੇ ਆਗੂਆਂ ਦੇ ਨਾਂ ਸ਼ਾਮਲ ਹਨ।
ਪੰਜਾਬ ਦੀ ਮੌਜੂਦਾ ਸਰਕਾਰ ਉੱਤੇ ਸੂਬੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਜ਼ਿੰਦਗੀ ਦੀ ਰੱਖਿਆ ਕਰਨ ਵਿੱਚ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਨੇ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਅੱਜ ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕਿਹਾ ਹੈ ਕਿ ਯੂਥ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪੰਜਾਬ ਦੇ ਦਿਹਾਤੀ ਇਲਾਕਿਆਂ ਖਾਲਸਤਾਨ ਮਾਰਚ ਕਰਨ ਬਾਰੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ 28 ਅਪ੍ਰੈਲ ਰੱਖੀ ਗਈ ਇਕੱਤਰਤਾ ਮੁਤਲਵੀ ਕਰ ਦਿੱਤੀ ਗਈ ਹੈ।
ਵੱਖ-ਵੱਖ ਸਿੱਖ ਜੱਥੇਬੰਦੀਆਂ ਦੇ ਆਗੂਆਂ ਦਾ ਇੱਕ ਸਾਂਝਾ ਵਫਦ ਉੱਤਰੀ ਕਸ਼ਮੀਰ ਦੇ ਹੰਦਵਾੜਾ ਅਤੇ ਕੁਪਵਾੜਾ ਖੇਤਰ ਵਿੱਚ ਗਿਆ ਅਤੇ ਪਿਛਲੇ ਦਿਨੀ ਸੁਰੱਖਿਆ ਦਸਤਿਆਂ ਹੱਥੋਂ ਮਾਰੇ ਅਤੇ ਜਖਮੀ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਿਲਕੇ ਇੱਕਮੁੱਠਤਾ ਦਾ ਪ੍ਰਗਟਾਵਾ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੀ ਦਰਬਾਰ ਸਾਹਿਬ 'ਤੇ ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਸਬੰਧੀ ਸਰਕਾਰੀ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਹੈ। ਫੌਜੀ ਹਮਲੇ ਨਾਲ ਸਬੰਧਿਤ ਫਾਈਲਾਂ ਜਨਤਕ ਕਰਨ ਦਾ ਮੁੱਦਾ ਸਭ ਤੋਂ ਪਹਿਲਾਂ ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਚੁੱਕਿਆ ਸੀ ਅਤੇ ਬਾਅਦ ਵਿੱਚ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਫਾਈਲਾਂ ਜਨਤਕ ਕਰਨ ਦੀ ਮੰਗ ਕੀਤੀ ਸੀ।
ਕੈਪਟਨ ਅਮਰਿੰਦਰ ਸਿੰਘ ਖਿਲਾਫ ਮਨੁੱਖੀ ਹੱਕਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਕੈਨੇਡਾ ਵਿੱਚ ਸ਼ਿਕਾਇਤ ਦਰਜ਼ ਹੋਣ ਤੋਂ ਬਾਅਦ ਕਾਨੂੰਨੀ ਉਲਝਣਾਂ ਤੋਂ ਬਚਣ ਲਈ ਹੁਣ ਸਕਾਈਪ ਰਾਹੀ ਆਪਣੇ ਹਮਾਇਤੀਆਂ ਨੂੰ ਸੰਬੋਧਨ ਕਰਨਗੇ।
ਗੁਰਦੁਆਰਾ ਸਿੱਖ ਸੰਗਤ ਵਰਜੀਨੀਆ ਵਿਖੇ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਬਦਲਣ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਪ੍ਰਾਪਤ ਵੇਰਵਿਆਂ ਅਨੁਸਾਰ ਗੁਰਦੁਆਰਾ ਸਿੱਖ ਸੰਗਤ ਵਰਜੀਨੀਆ ਵਿਖੇ ਅੰਮ੍ਰਿਤ ਸੰਚਾਰ ਸਮੇਂ ਪੰਜ ਬਾਣੀਆਂ ਦਾ ਪਾਠ ਕਰਨ ਦੀ ਥਾਂ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ 13 ਅੰਗਾਂ ’ਤੇ ਦਰਜ ਬਾਣੀ ਹੀ ਪੜ੍ਹੀ ਗਈ।
ਬੂੜੈਲ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ ਅਧਿਕਾਰੀਆਂ 'ਤੇ ਆਪਣੇ ਮੁੱਢਲੇ ਅਧਿਕਾਰਾਂ ਦੀ ਉਲੰਘਣਾ ਦਾ ਦੋਸ਼ ਲਾਉਦਿਆਂ ਕਿਹਾ ਕਿ ਜੇਲ ਪ੍ਰਸ਼ਾਸ਼ਨ ਨੇ ਉਨ੍ਹਾਂ ਦੇ ਨੇੜਲ਼ੇ ਰਿਸ਼ਤੇਦਾਰਾਂ ਨਾਲ ਮੁਲਾਕਾਤ 'ਤੇ ਪਾਬੰਦੀ ਲਾਈ ਹੋਈ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੂਨਾਈਟਿਡ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ 1920, ਸੁਤੰਤਰ ਅਕਾਲੀ ਦਲ, ਪੰਥਕ ਸੇਵਾ ਲਹਿਰ ਅਤੇ ਦਮਦਮੀ ਟਕਸਾਲ ਅਜਨਾਲਾ ਦੇ ਪ੍ਰਤੀਨਿਧਾਂ ਨੇ ਰਾਜਪਾਲ ਨੂੰ ਮਿਲਕੇ ਪੰਜਾਬ ਵਿੱਚ ਪੰਜਾਬ ਦੀ ਅਮਨ ਅਤੇ ਕਾਨੂੰਨ ਦੀ ਸਥਿਤੀ ਤੋਂ ਜਾਣੂ ਕਰਵਾਉਦਿਆਂ ਦੋਸ਼ ਲਾਇਆ ਕਿ ਪ੍ਰਸ਼ਾਸ਼ਨ 'ਤੇ ਬਾਦਲੀ ਜੱਥੇਦਾਰਾਂ ਨੇ ਰਾਜਸੀ ਗਲਬਾ ਪਾਇਆ ਹੋਇਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।