Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 10, 2016

ਪੰਜ ਤਖਤਾਂ ਦੀ ਯਾਤਰਾ ’ਤੇ ਨਿਕਲੇ ‘ਕਾਰਜਕਾਰੀ ਜਥੇਦਾਰ’ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਅਜਨਾਲਾ ਨੂੰ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਤਖਤ ਸਾਹਿਬਾਨ ਦੀ ਯਾਤਰਾ ਤੋਂ ਰੋਕਣ ਲਈ ਸੂਬੇ ਦੀ ਅਕਾਲੀ-ਭਾਜਪਾ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਲੋਂ ਲਾਈਆਂ ਅਣ ਐਲਾਨੀਆਂ ਪਾਬੰਦੀਆਂ ਦੇ ਮੱਦੇਨਜਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਆਪਣਾ ਅੱਜ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਦਰਸ਼ਨ ਦੀਦਾਰ ਦਾ ਪ੍ਰੋਗਰਾਮ ਰੱਦ ਕਰ ਦਿੱਤਾ।
ਜਦੋਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਪਿਛਲੇ ਮਹੀਨੇ ਪੀਲੀਭੀਤ ਵਿੱਚ ਸਾਲ 1991 ’ਚ 10 ਸਿੱਖ ਯਾਤਰੀਆਂ ਨੂੰ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰਨ ਦੇ 47 ਦੋਸ਼ੀ ਪੁਲੀਸ ਵਾਲਿਆਂ ਨੂੰ ਉਮਰ ਕੈਦ ਅਤੇ ਜੁਰਮਾਨੇ ਦੀ ਸ਼ਜਾ ਸੁਣਾਈ ਤਾਂ ਉਸੇ ਤਰ੍ਹਾਂ ਦੀ ਇੱਕ ਹੋਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਘਟਨਾ ਵੱਲ ਧਿਆਨ ਗਿਆ, ਜਿਸ ਬਾਰੇ ਲੰਬੇ ਸਮੇਂ ਤੋਂ ਬਹੁਤੀ ਚਰਚਾ ਨਹੀਂ ਹੋਈ ਤੇ ਉਸ ਨੂੰ ਭੁਲਾ ਵੀ ਦਿੱਤਾ ਗਿਆ। ਸਾਲ 1994 ਵਿੱਚ ਪੀਲੀਭੀਤ ਜ਼ਿਲ੍ਹਾ ਜੇਲ੍ਹ ਵਿੱਚ 8-9 ਨਵੰਬਰ ਦੀ ਰਾਤ ਨੂੰ ਵੱਡੇ ਪੱਧਰ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋਈ, ਪਰ ਇਸ ਦੀ ਜਾਂਚ ਕਿਸੇ ਕੰਢੇ ਨਾ ਲੱਗੀ।
ਚੰਡੀਗੜ੍ਹ ਰਹਿੰਦੇ ਸਿੱਖ ਵਿਦਵਾਨ ਅਤੇ ਸੀਨੀਅਰ ਪੱਤਰਕਾਰ ਕਰਮਜੀਤ ਸਿੰਘ ਨੂੰ ਉਦੋਂ ਗਹਿਰਾ ਸਦਮਾ ਲੱਗਿਆ ਜਦੋਂ ਬੀਤੀ ਰਾਤ ਉਨ੍ਹਾਂ ਦੀ ਧਰਮ ਪਤਨੀ ਬੀਬੀ ਅੰਮ੍ਰਿਤ ਕੌਰ ਇਕ ਲੰਮੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਉਹ 66 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਤੇ ਦੋ ਧੀਆਂ ਛੱਡ ਗਏ ਹਨ।
ਪੀਲੀਭੀਤ ਵਿਖੇ 1994 ਵਿਚ ਜੇਲ ਵਿਚ ਬੰਦ 7 ਸਿੱਖ ਕੈਦੀਆਂ ਨੂੰ ਜੇਲ ਸਟਾਫ਼ ਵੱਲੋਂ ਬੁਰੀ ਤਰ੍ਹਾਂ ਕੁੱਟ ਮਾਰ ਕਰਕੇ ਜਾਨ ਤੋਂ ਮਾਰਨ ਦਾ ਖੁਲਾਸਾ ਮੀਡੀਆ ਰਿਪੋਰਟਾਂ ਵਿਚ ਆਉਣ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਨੂੰਨੀ ਤੌਰ ’ਤੇ ਮਸਲੇ ਨੂੰ ਚੁੱਕਣ ਦਾ ਫੈਸਲਾ ਲਿਆ ਹੈ।
ਇਟਲੀ ਦੇ ਜ਼ਿਲ੍ਹਾ ਵੇਰੋਨਾ ਦੇ ਸ਼ਹਿਰ ਸੰਨਬੋਨੀ ਫਾਚੋ ਦੇ ਪ੍ਰਸਿੱਧ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆ ਸਤਿਕਾਰ ਯੋਗ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਖਾਲਸਾ ਸਾਜਨਾਂ ਦਵਿਸ ਨੂੰ ਸਮੱਰਪਤਿ ਵਸ਼ਿਾਲ ਨਗਰ ਕੀਰਤਨ 14 ਮਈ ਦਿਨ ਸ਼ਨੀਵਾਰ ਨੂੰ ਸ਼ਰਧਾ ਤੇ ਪ੍ਰੇਮ ਭਾਵਨਾ ਦੇ ਨਾਲ ਸਜਾਇਆ ਜਾ ਰਿਹਾ ਹੈ।
ਆਸਟਰੇਲੀਆ ਦੀਆਂ ਆਮ ਚੋਣਾਂ ਦੇ ਐਲਾਨ ਨਾਲ ਸੱਤਾਧਾਰੀ ਲਿਬਰਲ ਪਾਰਟੀ ਅਤੇ ਆਸਟਰੇਲੀਅਨ ਲੇਬਰ ਪਾਰਟੀ ’ਚ ਫਸਵਾਂ ਮੁਕਾਬਲਾ ਹੋਣ ਦੀ ਸਪੱਸ਼ਟ ਤਸਵੀਰ ਸਾਹਮਣੇ ਆ ਰਹੀ ਹੈ। ਤਿੰਨ ਸਾਲ ਦੇ ਰਾਜ ਮਗਰੋਂ ਪ੍ਰਧਾਨ ਮੰਤਰੀ ਨੇ ਆਪਣੀ ਟੀਮ ਲਈ ਮੁਲਕ ਨੂੰ ਆਰਥਿਕ ਤਰੱਕੀ ਵੱਲ ਲਿਜਾਣ ਲਈ ਤਿੰਨ ਸਾਲ ਹੋਰ ਮੰਗੇ ਹਨ ਪਰ ਵਿਰੋਧੀ ਧਿਰ ਆਪਣੇ ਪ੍ਰਚਾਰ ’ਚ ਸਰਕਾਰ ਦੀਆਂ ਉਨ੍ਹਾਂ ਨੀਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਜੋ ਸਿੱਧੇ ਤੌਰ ’ਤੇ ਲੋਕਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦੀਆਂ ਹਨ।
ਸਾਲ 1994 ਵਿਚ ਪੀਲੀਭੀਤ ਜੇਲ੍ਹ ਅੰਦਰ ਸੱਤ ਸਿੱਖ ਨਜ਼ਰਬੰਦਾਂ ਜੇਲ੍ਹ ਅਧਿਕਾਰੀਆਂ ਦੀ ਅਗਵਾਈ ਵਿਚ ਜੇਲ੍ਹ ਕਰਮਚਾਰੀਆਂ ਵੱਲੋਂ ਨੂੰ ਕੁੱਟ ਕੁੱਟ ਕੇ ਮਾਰੇ ਜਾਣ ਦਾ ਮਾਮਲਾ ਬੀਤੇ ਦਿਨ ਅਖਬਾਰਾਂ ਵਿਚ ਨਸ਼ਰ ਹੋਇਆ ਸੀ।
ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ, ਭਾਈ ਅਮਰੀਕ ਸਿੰਘ ਅਤੇ ਹੋਰ ਸਿੰਘਾਂ ਦੀਆਂ ਸ਼ਹੀਦੀਆਂ ਅਜ਼ਾਦ ਸਿੱਖ ਰਾਜ ਖ਼ਾਲਿਸਤਾਨ ਦੀ ਪ੍ਰਾਪਤੀ ਲਈ ਹੋਈਆਂ ਹਨ।
ਖਾੜਕੂਵਾਦ ਦੇ ਦੌਰ ਵਿਚ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਮਾਰੇ ਗਏ ਨੌਜਵਾਨਾਂ ਦੇ ਮਾਮਲੇ ਵਿਚ ਸੀ.ਬੀ.ਆਈ. ਵੱਲੋਂ ਦਰਜ ਕੀਤੇ ਗਏ ਕੇਸਾਂ 'ਤੇ 13 ਸਾਲ ਦੇ ਵੱਡੇ ਵਕਫੇ ਪਿੱਛੋਂ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੇ ਬੈਂਚ ਨੇ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਪੁਲਿਸ ਮੁਲਾਜ਼ਮਾਂ ਵੱਲੋਂ ਇਨ੍ਹਾਂ ਕੇਸਾਂ ਦੀ ਸੁਣਵਾਈ ਨਾ ਕੀਤੇ ਜਾਣ ਸਬੰਧੀ ਲਏ ਗਏ ਸਟੇਅ ਨੂੰ ਖਾਰਜ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।