Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 11, 2016

ਆਸਟਰੇਲੀਆ ਦੇ ਉੱਤਰ ਪੱਛਮੀ ਖੇਤਰ 'ਚੋਂ ਇੱਕ ਕੁਹਾੜੇ ਦਾ ਹਿੱਸਾ ਮਿਿਲਆ ਹੈ ਜੋ 49 ਹਜ਼ਾਰ ਸਾਲ ਪੁਰਾਣਾ ਦੱਸਿਆ ਜਾ ਰਿਹਾ ਹੈ। ਪੁਰਾਤਤਵ ਮਹਿਕਮੇਂ ਮੁਤਾਬਿਕ ਇਹ ਤਿੱਖਾ ਤਰਾਸ਼ਿਆ ਪੱਥਰ ਇਸ ਤੱਥ ਦਾ ਗਵਾਹ ਹੈ ਕਿ ਯੂਰਪ ਤੋਂ ਹਜ਼ਾਰਾਂ ਸਾਲ ਪਹਿਲਾਂ ਜ਼ਿੰਦਗੀ ਗ਼ੁਜ਼ਾਰਨ ਲਈ ਜ਼ਰੂਰੀ ਮਨੁੱਖੀ ਕਲਪਨਾ ਅਤੇ ਸਿਰਜਣਾ ਨੇ ਆਸਟਰੇਲੀਆ ਦੀ ਧਰਤੀ ਉੱਤੇ ਅੰਗੜਾਈ ਲੈ ਲਈ ਸੀ।
ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਦੇ ਇਸ ਮਹੀਨੇ ਦੇ ਜਾਪਾਨ ਦੌਰੇ ਦੌਰਾਨ ਹੀਰੋਸ਼ੀਮਾ ਵੀ ਸੂਚੀ 'ਚ ਸ਼ਾਮਲ ਹੈ। 6 ਅਗਸਤ 1945 ਨੂੰ ਇਹ ਸ਼ਹਿਰ ਅਮਰੀਕਾ ਦੇ ਪ੍ਰਮਾਣੂ ਬੰਬਾਂ ਦਾ ਨਿਸ਼ਾਨਾ ਬਣਿਆ ਸੀ ਜਿਸ ਵਿੱਚ ਇੱਕ ਲੱਖ ਚਾਲੀ ਹਜ਼ਾਰ ਲੋਕ ਮਾਰ ਦਿੱਤੇ ਗਏ ਸਨ।
ਦਿੱਲੀ ਕਮੇਟੀ ਵਲੋਂ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚ ਕਰਨ ਦੇ ਬਿਆਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰਨ ਦਾ ਐਲਾਨ ਕੀਤਾ ਹੈ। ਪੀਲੀਭੀਤ ਜੇਲ੍ਹ ਅੰਦਰ ਕੁੱਟ-ਕੁੱਟ ਕੇ ਮਾਰੇ ਗਏ ਦਸ ਸਿੱਖ ਟਾਡਾ ਬੰਦੀਆਂ ਦੇ ਪਰਿਵਾਰਾਂ ਨੂੰ ਇਨਸਾਫ ਦੀ ਆਸ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਲੋਂ ਸਰਗਰਮ ਭੂਮਿਕਾ ਨਿਭਾਉਣ ਲਈ ਸੁਪਰੀਮ ਕੋਰਟ ਤਕ ਕੇਸ ਲੜਨ ਦੀ ਤਿਆਰੀ ਕਰ ਲਈ ਹੈ।
ਸਰਨਾ ਵਲੋਂ ਜਥੇਦਾਰਾਂ ਦਾ ਸਨਮਾਨ ਆਪਣੇ ਗ੍ਰਹਿ ਵਿਖੇ ਕਰਨ ਅਤੇ ਪੰਥਕ ਸੇਵਾ ਦਲ ਦੇ ਕੁਝ ਚੋਣਵੇਂ ਆਗੂਆਂ ਵਲੋਂ ਹਵਾਈ ਅੱਡੇ ’ਤੇ ਜਾ ਕੇ ਕੀਤੇ ਗਏ ਸਵਾਗਤ ’ਤੇ ਦਿੱਲੀ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।
ਪੀਲੀਭੀਤ ਜੇਲ੍ਹ ’ਚ ਸਿੱਖ ਹਵਾਲਾਤੀਆਂ ਉੱਤੇ ਤਸ਼ੱਦਦ ਦਾ ਮਾਮਲਾ ਸਾਹਮਣੇ ਆਉਣ ਨਾਲ ਅਖਿਲੇਸ਼ ਯਾਦਵ ਦੀ ਅਗਵਾਈ ਵਾਲੀ ਉੱਤਰ ਪ੍ਰਦੇਸ਼ ਸਰਕਾਰ ਫਸੀ ਮਹਿਸੂਸ ਕਰ ਰਹੀ ਹੈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਵੱਲੋਂ ਲੋਕ ਸਭਾ ਅੰਦਰ ਪੀਲੀਭੀਤ ਕਾਂਡ ਦੀ ਨਰਿਪੱਖ ਜਾਂਚ ਕਰਾਉਣ ਦਾ ਵਾਅਦਾ ਕਰਨ ਬਾਅਦ ਯੂਪੀ ਦੇ ਜੇਲ੍ਹ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਸਰਕਾਰ ਨੇ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਹੈ।
ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਯੂਨਾਇਟਿਡ ਅਕਾਲੀ ਦਲ ਦੇ ਮੁਖੀ ਮੋਹਕਮ ਸਿੰਘ ਅਤੇ ਦੋ ਹੋਰਾਂ ਨੂੰ ਬੀਤੀ ਸ਼ਾਮ ਸਮਰਥਕਾਂ ਦੇ ਟਾਵਰ ’ਤੇ ਚੜ੍ਹਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।
ਬੀਤੇ ਦਿਨ ਗ੍ਰਿਫਤਾਰ ਕੀਤੇ ਟੀਮ ਇਨਸਾਫ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਉਨ੍ਹਾਂ ਦੇ ਪੁੱਤਰ ਅਤੇ 6 ਸਾਥੀਆਂ ਨੂੰ ਅੱਜ ਭਾਰਤੀ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਜੱਜ ਨੇ ਉਨ੍ਹਾਂ ਨੂੰ 24 ਮਈ ਤਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ, ਜਦਕਿ ਇਨ੍ਹਾਂ ਸਾਰਿਆਂ ਦੀ ਜ਼ਮਾਨਤ 'ਤੇ ਸੁਣਵਾਈ ਬੁੱਧਵਾਰ ਨੂੰ ਕੀਤੇ ਜਾਣ ਦਾ ਹੁਕਮ ਸੁਣਾਇਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਦੋ ਮੋਨੇ ਵਿਅਕਤੀਆਂ ਦੇ ਨੰਗੇ ਸਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਆਿ ਬੈਠਆਿਂ ਵਾਲੀ ਤਸਵੀਰ ਜਾਰੀ ਕਰਨ ਦਾ ਸਖ਼ਤ ਨੋਟਸਿ ਲੈਂਦਆਿਂ ਕਿਹਾ ਕਿ ਇਸ ਨਾਲ ਦੇਸ਼-ਵਦਿੇਸ਼ 'ਚ ਵਸਦੇ ਪੂਰੇ ਸਿੱਖ ਭਾਈਚਾਰੇ ਨੂੰ ਠੇਸ ਪੁੱਜੀ ਹੈ।
ਸੀਨੀਅਰ ਪੱਤਰਕਾਰ ਸ. ਕਰਮਜੀਤ ਸਿੰਘ ਦੀ ਪਤਨੀ ਬੀਬੀ ਅੰਮ੍ਰਿਤ ਕੌਰ, ਜੋ ਕਿ ਲੰਮੇ ਸਮੇਂ ਤੋਂ ਬਿਮਾਰ ਚਲ ਰਹੇ ਸਨ, ਅੱਜ ਅਕਾਲ ਚਲਾਣਾ ਕਰ ਗਏ। ਉਹਨਾਂ ਦੀ ਉਮਰ 66 ਸਾਲ ਸੀ। ਉਹ ਆਪਣੇ ਪਿੱਛੇ ਪਤੀ ਅਤੇ ਦੋ ਲੜਕੀਆਂ ਛੱਡ ਗਏ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।