Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 14, 2016

ਸਿੱਖ ਸਿਆਸੀ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ 21 ਦਿਨ ਦੀ ਛੁੱਟੀ ਕੱਟ ਕੇ ਵਾਪਸ ਜੇਲ੍ਹ ਪਰਤ ਗਏ ਹਨ। ਉਹ 23 ਅਪ੍ਰੈਲ ਨੂੰ ਪੈਰੋਲ ’ਤੇ ਆਏ ਸਨ।
ਸੁਖਬੀਰ ਬਾਦਲ ਵਲੋਂ ਜਾਰੀ ਲਿਖਤੀ ਬਿਆਨ ਵਿਚ ਕਿਹਾ ਗਿਆ, “ਜ਼ੀ ਨੂੰ ਬੰਦ ਕਰਨ ਵਿਚ ਪੰਜਾਬ ਸਰਕਾਰ ਦਾ ਕੋਈ ਰੋਲ ਨਹੀਂ ਸਗੋਂ ਇਹ ਕੇਂਦਰ ਦੀ ਸੰਸਥਾ ‘ਰੈਗੂਲੇਟਰੀ ਬਾਡੀ ਆਨ ਮੀਡੀਆ’ ਨੇ ਬੰਦ ਕੀਤਾ ਹੈ”।
ਸੋਮਵਾਰ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਅੱਜ ਤਾਮਿਲਨਾਡੂ ਦੇ ਤਿਰੂਪੁਰ ’ਚ ਚੋਣ ਕਮਿਸ਼ਨ ਨੇ ਨੋਟਾਂ ਨਾਲ ਭਰੇ ਤਿੰਨ ਟਰੱਕ ਫੜੇ ਹਨ। ਇਨ੍ਹਾਂ ਟਰੱਕਾਂ ਵਿਚ 570 ਕਰੋੜ ਰੁਪਏ ਨਕਦ ਹਨ। ਚੋਣ ਕਮਿਸ਼ਨ ਦੀ ਟੀਮ ਨੇ ਜਦੋਂ ਇਨ੍ਹਾਂ ਟਰੱਕਾਂ ਨੂੰ ਰੁਕਣ ਲਈ ਕਿਹਾ ਤਾਂ ਇਹ ਰੁਕੇ ਨਹੀਂ ਫੇਰ ਅੱਗੇ ਜਾ ਕੇ ਇਨ੍ਹਾਂ ਟਰੱਕਾਂ ਨੂੰ ਰੋਕਿਆ ਗਿਆ।
ਫਰਜ਼ੀ ਨਿਰੰਕਾਰੀ ਮੁਖੀ ਹਰਦੇਵ ਸਿੰਘ ਦੀ ਮੌਤ ’ਤੇ ਅਫਸੋਸ ਕਰਨ ਅਤੇ ਉਸਨੂੰ ਅਧਿਆਤਮਕ ਆਗੂ ਕਹਿਣ ’ਤੇ ਦਲ ਖ਼ਾਲਸਾ ਨੇ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕੀਤਾ। ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ, “ਇਹ ਅਧਿਆਤਮਕ ਆਗੂ ਸੀ ਤਾਂ ਕੈਪਟਨ ਦੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਆਸਥਾ ਸਵਾਲਾਂ ਦੇ ਘੇਰੇ ਵਿਚ ਹੈ।”
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, 2011 ਦੇ ਚੁਣੇ ਹੋਏ ਹਾਊਸ ਨੂੰ ਮਾਨਤਾ ਦੇਣ ਦੀ ਮੰਗ ਲੈ ਕੇ ਭਾਰਤ ਦੇ ਸੁਪਰੀਮ ਕੋਰਟ ਪਹੁੰਚ ਗਈ। ਹੁਣ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਤਬਦੀਲੀ ਕਰਕੇ ਸਹਿਜਧਾਰੀਆਂ ਦੀਆਂ ਵੋਟਾਂ ਖਤਮ ਕਰ ਦਿੱਤੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਇਹ ਪਟੀਸ਼ਨ ਪਾਈ ਹੈ ਕਿ ਕੋਰਟ 2011 ਦੀ ਚੁਣੀ ਹੋਈ ਕਮੇਟੀ ਨੂੰ ਹੀ ਅਗਲੇ ਪੰਜ ਸਾਲ ਕੰਮ ਕਰਨ ਦੀ ਆਗਿਆ ਦੇਵੇ।
ਭਾਰਤ ਦੀ ਸਭ ਤੋਂ ਨਵੀਂ ਅਤੇ ਤਾਕਤਵਰ ਜਾਂਚ ਏਜੰਸੀ ਐਨ.ਆਈ.ਏ. ਨੇ ਮਾਲੇਗਾਂਓ ਬੰਬ ਧਮਾਕਾ ਮਾਮਲੇ ਵਿਚ ਫਰਾਰ ਦੋਸ਼ੀ ਰਾਮ ਚੰਦਰ ਕਾਲਸੰਗਰੇ ਅਤੇ ਸੰਦੀਪ ਡਾਂਗੇ ਨੂੰ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੱਸਿਆ ਹੈ।
ਯੂਨਾਇਟਿਡ ਖ਼ਾਲਸਾ ਦਲ ਯੂ.ਕੇ. ਵਲੋਂ ਭਾਰਤ ਦੀਆਂ ਸਮੂਹ ਅਜ਼ਾਦੀ ਪਸੰਦ ਕੌਮਾਂ ਨੂੰ ਆਪਣੇ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ ਹੈ। ਦਲ ਦੇ ਜਨਰਲ ਸਕੱਤਰ ਸ. ਲਵਸ਼ਿੰਦਰ ਸਿੰਘ ਡੱਲੇਵਾਲ ਵਲੋਂ ਐਨ.ਆਈ.ਏ. ਦੇ ਇਸ ਕਦਮ ਨੂੰ ਬੇਹੱਦ ਪੱਖਪਾਤੀ ਅਤੇ ਹਿੰਦੂਤਵੀ ਅੱਤਵਾਦੀਆਂ ਨੂੰ ਲਾਭ ਪਹੁੰਚਾਉਣ ਵਾਲਾ ਕਰਾਰ ਦਿੱਤਾ ਗਿਆ।
ਪਿਛਲੇ ਦਸ ਸਾਲਾਂ ਤੋਂ ਸਾਡਾ ਸਿੱਖ ਭਾਈਚਾਰਾ ਦਸਤਾਰਧਾਰੀ ਸਿੱਖਾਂ ਲਈ ਉਨਟਾਰੀਓ ਵਿੱਚ ਮੋਟਰਸਾਇਕਲ ਚਲਾਉਂਦੇ ਸਮੇਂ ਹੈਲਮਟ ਪਹਿਨਣ ਤੋਂ ਛੋਟ ਦੀ ਮੰਗ ਕਰ ਰਿਹਾ ਹੈ ਪਰ ਉਨਟਾਰੀਓ ਦੀ ਲਿਬਰਲ ਸਰਕਾਰ ਇਸ ਚਿਰੋਕਣੀ ਮੰਗ ਨੂੰ ਅੱਖੋਂ ਪਰੋਖੇ ਕਰ ਰਹੀ ਹੈ।
ਪੰਜਾਬ ਵਿਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਮਾਰੂ ਵਰਤਾਰਾ ਦਿਨ ਪ੍ਰਤੀ ਦਿਨ ਜ਼ੋਰ ਫੜਦਾ ਜਾ ਰਿਹਾ ਹੈ। ਸਰਕਾਰਾਂ ਦੀ ਬੇਰੁਖੀ ਦੇ ਚੱਲਦਿਆਂ ਕਰਜ਼ਈ ਕਿਸਾਨ ਵੱਲੋਂ ਆਪਣੇ ਆਪ ਨੂੰ ਖਤਮ ਕਰ ਲੈਣ ਦੀਆਂ ਖਬਰਾਂ ਨਿਤ ਅਖਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ।
ਮਾਨ ਦਲ ਵਲੋਂ ਜਾਰੀ ਇਕ ਲਿਖਤੀ ਬਿਆਨ ਵਿਚ ਸ਼੍ਰੋਮਣੀ ਕਮੇਟੀ ’ਤੇ ਇਹ ਇਲਜ਼ਾਮ ਲਾਏ ਗਏ ਹਨ ਕਿ ਸਮਾਗਮ ਦੌਰਾਨ “ਟਾਸਕ ਫੋਰਸ” ਅਤੇ ਭਾਰੀ ਗਿਣਤੀ ਵਿਚ ਪੁਲਿਸ ਵਾਲਿਆਂ ਨੂੰ ਸਾਦੇ ਕੱਪੜਿਆਂ ਵਿਚ ਉਥੇ ਤੈਨਾਤ ਕੀਤਾ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।