Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 16, 2016

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਨਿਯੁਕਤ ਕੀਤੇ ਜਥੇਦਾਰ ਗੁਰਬਚਨ ਸਿੰਘ, ਜਥੇਦਾਰ ਮੱਲ੍ਹ ਸਿੰਘ, ਜਥੇਦਾਰ ਗੁਰਮੁੱਖ ਸਿੰਘ ਅਤੇ ਜਥੇਦਾਰ ਇਕਬਾਲ ਸਿੰਘ, ਗਿਆਨੀ ਜੋਤਇੰਦਰ ਸਿੰਘ ਦੁਆਰਾ ਬੁਲਾਈ ਗਈ ਇਕਤਰਤਾ ਨੇ ਵਰਜੀਨੀਆ ਵਿਖੇ ਅੰਮ੍ਰਿਤ ਸੰਚਾਰ ਦੀਆਂ ਬਾਣੀਆਂ ਨਾਲ ਛੇੜਛਾੜ ’ਤੇ ਟਿਪਣੀਆਂ ਕਰਨ ਵਾਲੇ ਪੰਜ ਸਿੱਖਾਂ ਨੂੰ ਚਾਰ ਜੂਨ 2016 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ।
ਗਿਆਨੀ ਇਕਬਾਲ ਸਿੰਘ, ਜੋ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰਾਂ ਦੀ ਮੀਟਿੰਗ ਵਿਚ ਸ਼ਾਮਲ ਸਨ, ਨੇ ਕਿਹਾ ਕਿ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਪਟਨਾ ਸਾਹਿਬ ਦੀ ਯਾਤਰਾ ਦੌਰਾਨ ਤਖ਼ਤ ਸ੍ਰੀ ਹਰਿਮੰਦਰ, ਪਟਨਾ ਸਾਹਿਬ ਤੋਂ ਸਨਮਾਨਤ ਨਹੀਂ ਕੀਤਾ ਗਿਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਦਰਜ ਹੋਈ ਜ਼ਮੀਨ ਛੁਡਵਾਉਣ ਲਈ ਬੀਤੇ ਕੱਲ੍ਹ ਹੋਏ ਖ਼ੂਨੀ ਤਕਰਾਰ ਤੋਂ ਬਾਅਦ ਅੱਜ ਸਿਆਸੀ ਸ਼ਹਿ ਕਾਰਨ ਨਾਜਾਇਜ਼ ਕਾਬਜ਼ਕਾਰਾਂ ਨੇ ਜ਼ਮੀਨ 'ਤੇ ਮੁੜ ਕਬਜ਼ਾ ਕਰ ਲਿਆ| ਜਾਣਕਾਰੀ ਅਨੁਸਾਰ ਪਾਕਿਸਤਾਨ ਓਕਾਫ਼ ਬੋਰਡ ਦੇ ਚੇਅਰਮੈਨ ਜਨਾਬ ਸਦੀਕ ਉਲ ਫਾਰੂਕ ਨੇ ਦੱਸਿਆ ਕਿ ਨਨਕਾਣਾ ਸਾਹਿਬ ਵਿਖੇ 19 ਹਜ਼ਾਰ ਏਕੜ ਜ਼ਮੀਨ ਹੈ ਜਿਸ 'ਤੇ ਕਾਬਜ਼ਕਾਰ ਲੋਕ ਪਿਛਲੇ ਲੰਮੇ ਸਮੇਂ ਤੋਂ ਪਾਕਿਸਤਾਨ ਓਕਾਫ਼ ਬੋਰਡ ਨੂੰ ਸਾਲਾਨਾ 40 ਕਿਲੋ ਕਣਕ ਦਿੰਦੇ ਸਨ ਤੇ ਕਾਬਜ਼ਕਾਰ ਅੱਗੇ ਹੋਰ ਲੋਕਾਂ ਕੋਲੋਂ 20 ਤੋਂ 40 ਹਜ਼ਾਰ ਰੁਪਏ ਪ੍ਰਤੀ ਏਕੜ ਲੈ ਕੇ ਹਰ ਸਾਲ ਜ਼ਮੀਨ ਉਨ੍ਹਾਂ ਨੂੰ ਦਿੰਦੇ ਸਨ|
ਸਿੱਖ ਸਿਆਸੀ ਕੈਦੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਆਪਣੀ ਫਾਂਸੀ ਵਿੱਚ ਹੋਰ ਰਹੀ ਦੇਰੀ ਬਾਰੇ ਭਾਰਤ ਸਰਕਾਰ ਤੋਂ ਸੂਚਨਾ ਦਾ ਅਧਿਕਾਰ ਕਾਨੂੰਨ (ਆਰ. ਟੀ. ਆਈ) ਤਹਿਤ ਜਾਣਕਾਰੀ ਮੰਗੀ ਗਈ ਸੀ, ਜਿਸ ਦਾ ਜਵਾਬ ਦਿੰਦਿਆਂ ਭਾਰਤ ਸਰਕਾਰ ਨੇ ਕਿਹਾ ਹੈ ਕਿ ਫਾਂਸੀ ‘ਤੇ ਲੱਗੀ ਰੋਕ ਸਬੰਧੀ ਮਾਮਲੇ 'ਤੇ ਅਜੇ ਵਿਚਾਰ ਹੋ ਰਹੀ ਹੈ।
‘ਸਿਖਸ ਫਾਰ ਜਸਟਿਸ’ ਵੱਲੋਂ ਕਨੇਡਾ ਵਿਚ ਕੀਤੀ ਸਰਗਰਮੀ ਕਾਰਨ ਪੰਜਾਬ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਕਨੇਡਾ ਦੌਰਾ ਰੱਦ ਕਰਨਾ ਪਿਆ ਸੀ ਅਤੇ ਲੱਗਦਾ ਹੈ ਕਿ ਇਸ ਦੀ ਰੜਕ ਅਜੇ ਵੀ ਕੈਪਟਨ ਨੂੰ ਪਰੇਸ਼ਾਨ ਕਰ ਰਹੀ ਹੈ।
'ਆਮ ਆਦਮੀ ਪਾਰਟੀ' ('ਆਪ') ਨੇ ਆਪਣੇ ਚੋਣ-ਮੈਨੀਫ਼ੈਸਟੋ ਵਿੱਚ ਸ਼ਾਮਲ ਕਰਨ ਲਈ ਮੁੱਦਿਆਂ ਦੀ ਸ਼ਨਾਖ਼ਤ ਵਾਸਤੇ ਚੱਲ ਰਹੀ ਆਪਣੀ ਪ੍ਰਕਿਰਿਆ ਅਧੀਨ ਔਰਤਾਂ ਨਾਲ 'ਪੰਜਾਬ ਸੰਵਾਦ' (ਪੰਜਾਬ ਡਾਇਲਾੱਗ) ਦੀ ਸ਼ੁਰੂਆਤ ਕੀਤੀ ਕਿਉਂਕਿ ਪੰਜਾਬ ਦੇ ਮਰਦ-ਪ੍ਰਧਾਨ ਸਮਾਜ ਵਿੱਚ ਔਰਤਾਂ ਵਿਰੁੱਧ ਹੋਣ ਵਾਲੇ ਅਪਰਾਧਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਉਨ੍ਹਾਂ ਨੂੰ ਰੋਜ਼ਗਾਰ ਨਹੀਂ ਮਿਲਦਾ ਤੇ ਉਨ੍ਹਾਂ ਲਈ ਵਿਦਿਅਕ ਸਹੂਲਤਾਂ ਵੀ ਸਹੀ ਤਰੀਕੇ ਉਪਲਬਧ ਨਹੀਂ ਹਨ। ਔਰਤਾਂ ਦੀਆਂ ਅਜਿਹੀਆਂ ਹੀ ਕੁੱਝ ਚਿੰਤਾਵਾਂ ’ਤੇ ਸਮੱਸਿਆਵਾਂ ਅੱਜ ਉੱਘੜ ਕੇ ਸਾਹਮਣੇ ਆਈਆਂ।
ਇਥੋਂ ਦੇ ਪਿੰਡ ਹਲੋਤਾਲੀ ਦੇ ਇਕ ਕਿਸਾਨ ਨੇ ਸਚਖੰਡ ਐਕਪ੍ਰੈਸ ਦੇ ਸਾਹਮਣੇ ਆ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਲਈ। ਮਰਨ ਵਾਲੇ ਦੀ ਪਛਾਣ ਸੁਖਬੀਰ ਸਿੰਘ ਦੀ ਰੂਪ ਵਿਚ ਹੋਈ। ਸੁਖਬੀਰ ਸਿੰਘ ’ਤੇ ਅੱਠ ਲੱਖ ਰੁਪਏ ਤੋਂ ਵੱਧ ਦਾ ਕਰਜ਼ਾ ਦੱਸਿਆ ਜਾ ਰਿਹਾ ਹੈ।
ਇਟਲੀ ਦੇ ਜ਼ਿਲ੍ਹਾ ਵੇਰੋਨਾ ਦੇ ਸ਼ਹਿਰ ਸੰਨਬੋਨੀਫਾਚੋ ਦੇ ਪ੍ਰਸਿੱਧ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆ ਸਤਿਕਾਰ ਯੋਗ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਖਾਲਸਾ ਸਾਜਨਾਂ ਦਿਵਸ ਨੂੰ ਸਮੱਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸਿੱਖ ਸੰਗਤਾਂ ਪੂਰੀ ਇਟਲੀ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ 'ਚ ਪਹੁੰਚ ਕਰ ਨਤਮਸਤਕ ਹੋਈਆਂ, ਸਿੱਖੀ ਪ੍ਰੰਪਰਾਵਾਂ ਤੇ ਪੂਰਨ ਗੁਰੂ ਮਰਿਯਾਦਾ ਅਨੁਸਾਰ ਨਗਰ ਕੀਰਤਨ ਦੀ ਆਰੰਭਤਾ ਬਾਅਦ ਦੁਪਿਹਰ 2 ਵਜੇ ਕੀਤੀ ਗਈ।
ਐਨ.ਆਈ.ਏ. ਵਲੋਂ ਮਾਲੇਗਾਂਓ ਧਮਾਕਿਆਂ ਵਿਚ ਸਾਧਵੀ ਪ੍ਰਗਿਆ ਠਾਕੁਰ ਅਤੇ ਚਾਰ ਹੋਰਾਂ ਨੂੰ ਕਲੀਨ ਚਿਟ ਦੇਣ ਤੋਂ ਅਗਲੇ ਦਿਨ ਆਮ ਆਦਮੀ ਪਾਰਟੀ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਹਿੰਦੂਤਵ ਦੇ ਸੋਮੇ ਆਰ.ਐਸ.ਐਸ. ਆਗੂਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।