Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 20, 2016

ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਮੁੱਖ ਪ੍ਰਬੰਧਕੀ ਜਨਰਲ ਸਕੱਤਰ ਭਾਈ ਪਪਲਪ੍ਰੀਤ ਸਿੰਘ ਨੇ ਅੱਜ ਇਕ ਸਾਂਝੇ ਪ੍ਰੈਸ ਬਿਆਨ ਵਿਚ ਕਿਹਾ ਕਿ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਯਾਦ ਕਰਨਾ ਸਿੱਖ ਸੰਘਰਸ਼ ਦਾ ਹੀ ਇਕ ਹਿੱਸਾ ਹੈ।
ਆਮ ਆਦਮੀ ਪਾਰਟੀ ਨੇ ਮੋਹਾਲੀ ਵਿਚ ਕੇਜਰੀਵਾਲ ਵਿਰੁੱਧ ਲਗਾਏ ਗਏ ਪੋਸਟਰਾਂ ਦੀ ਮੋਹਾਲੀ ਦੇ ਐਸ.ਐਸ.ਪੀ. ਗੁਰਪ੍ਰੀਤ ਸਿੰਘ ਭੁੱਲਰ ਕੋਲ ਲਿਖਤੀ ਸ਼ਿਕਾਇਤ ਕੀਤੀ ਹੈ। ਇਨ੍ਹਾਂ ਪੋਸਟਰਾਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਤੁਲਨਾ ਇੰਦਰਾ ਗਾਂਧੀ ਨਾਲ ਕੀਤੀ ਗਈ ਹੈ, ਜਿਸ ’ਤੇ ਆਮ ਆਦਮੀ ਪਾਰਟੀ ਨੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ।
ਖਾਲਿਸਤਾਨ ਦੀ ਸਿਰਜਣਾ ਲਈ ਲੰਮੇ ਅਰਸੇ ਤੋਂ ਸਰਗਰਮ ਜਥੇਬੰਦੀਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਮੁਕੰਮਲ ਏਕਤਾ ਕਰਦਿਆਂ ਸਾਂਝੀ ਜਥੇਬੰਦੀ ਨੂੰ ਜਨਮ ਦਿਤਾ ਜਿਸ ਦਾ ਨਾਂ 'ਦਲ ਖਾਲਸਾ' ਹੀ ਰੱਖਿਆ ਗਿਆ ਅਤੇ ਇਸਦੇ ਵਰਕਿੰਗ ਪ੍ਰਧਾਨ ਹਰਪਾਲ ਸਿੰਘ ਚੀਮਾ ਨੂੰ ਚੁਣਿਆ ਗਿਆ।
ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਗੁ: ਪਰਮੇਸ਼ਰਦਵਾਰ, ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪੁਲਿਸ ਸੁਰੱਖਿਆ ਦੇ ਪੇਸ਼ਕਸ਼ ਨੂੰ ਮਨਾ ਕਰ ਦਿੱਤਾ। ਜ਼ਿਕਰਯੋਗ ਹੈ ਕਿ 17 ਮਈ ਦੇ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਪੁਲਿਸ ਸੁਰੱਖਿਆ ਦੀ ਪੇਸ਼ਕਸ਼ ਕੀਤੀ ਗਈ ਸੀ।
ਦਲ ਖ਼ਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਅੱਜ ਮੁਕੰਮਲ ਏਕਤਾ ਅਤੇ ਜਥੇਬੰਦਕ ਢਾਂਚੇ ਦਾ ਐਲਾਨ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।
ਹੁਣੇ-ਹੁਣੇ ਹੋਈਆਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਰਾਜਨੀਤਕ ਰੂਪ ਵਿਚ ਕਾਂਗਰਸ ਦਾ ਅੰਤਮ ਸੰਸਕਾਰ ਹੈ। ਭੋਗ ਅਗਲੇ ਸਾਲ ਪੰਜਾਬ ਵਿਚ ਪਏਗਾ।
ਲੁਧਿਆਣਾ ਵਿਖੇ ਹੋਏ ਹਮਲੇ ਤੋਂ ਬਾਅਦ ਆਪਣੇ ਪਹਿਲੇ ਟੀ.ਵੀ. ਇੰਟਰਵਿਊ ਵਿਚ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਕਿਹਾ ਕਿ ਮੈਨੂੰ ਮਰਵਾਉਣ ਲਈ ਹਮਲਾਵਰ ਬੰਬਈ ਤੋਂ ਬੁਲਾਏ ਗਏ ਸੀ। ਏ.ਬੀ.ਪੀ. ਸਾਂਝਾ ਦੇ ਪੱਤਰਕਾਰ ਯਾਦਵਿੰਦਰ ਕਰਫਿਊ ਨਾਲ ਗੱਲਬਾਤ ਕਰਦਿਆਂ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਵਿਖੇ 17 ਮਈ ਨੂੰ ਕਾਫਲੇ ’ਤੇ ਹਮਲਾ ਕਰਨ ਵਾਲੇ ਬੰਬਈ ਤੋਂ ਭਾੜੇ ’ਤੇ ਬੁਲਾਏ ਗਏ ਸੀ।
ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ’ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਦੋਸ਼ੀਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ। ਇਹ ਐਲਾਨ ਅੱਜ ਪਟਿਆਲਾ-ਸੰਗਰੂਰ ਰੋਡ ’ਤੇ ਸਥਿਤ ਗੁਰਦੁਆਰਾ ਪਰਮੇਸ਼ਵਰ ਦੁਆਰ ਵਿਖੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤਾ। ਬਾਦਲ ਨੇ ਭਾਈ ਢੱਡਰੀਆਂਵਾਲਿਆਂ ਨਾਲ ਕਰੀਬ ਅੱਧਾ ਘੰਟਾ ਇਕੱਲਿਆਂ ਗੱਲਬਾਤ ਕੀਤੀ।
ਵਿਸ਼ਵ ਸਿੱਖ ਸੰਸਥਾ, ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਹੋਰਾਂ ਵਲੋਂ, ਕਾਮਾਗਾਟਾ ਮਾਰੂ ਸਬੰਧੀ ਮੁਆਫ਼ੀ ਦਾ ਸੁਆਗਤ ਕਰਦੀ ਹੈ। ਇਹ 1914 ਵਿਚ, ਕਨੇਡਾ ਸਰਕਾਰ ਵੱਲੋਂ ਕਾਮਾਗਾਟੂ ਮਾਰੂ ਜਹਾਜ ਦੇ ਯਾਤਰੂਆਂ ਨੂੰ ਕਨੇਡਾ 'ਚ ਦਾਖਲ ਹੋਣ ਤੇ ਪਾਬੰਦੀ ਦੇ ਸਬੰਧ ਵਿਚ ਸੀ। ਇਸ ਸਮੁੰਦਰੀ ਜਹਾਜ ਨੂੰ, ਜਿਸ ਦੇ 376 ਯਾਤਰੂਆਂ ਵਿਚ ਬਹੁਤੇ ਪੰਜਾਬੀ ਸਿੱਖ ਸਨ, ਵੈਨਕੂਵਰ ਪੋਰਟ ਤੇ ਦਾਖਲੇ ਤੇ ਪਾਬੰਦੀ ਲਾਈ ਗਈ ਸੀ 'ਤੇ ਦੋ ਮਹੀਨੇ ਸਮੁੰਦਰ ਵਿਚ ਹੀ ਰੋਕਣ ਤੋਂ ਬਾਅਦ, ਭਾਰਤ ਵਾਪਸ ਮੋੜ ਦਿਤਾ ਗਿਆ ਸੀ।
ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ‘ਸਾਨੁੰ ਯਕੀਨ ਹੋ ਚੱੁਕਾ ਹੈ ਕਿ ਕਮੇਟੀ ਇਸ ਮਾਮਲੇ ਵਿੱਚ ਸਿੱਖ ਕੌਮ ਨੂੰ ਇਨਸਾਫ ਦੇਣ ਤੋਂ ਪੂਰੀ ਤਰ੍ਹਾਂ ਆਕੀ ਹੈ। ਇਸ ਲਈ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਡਿਊਟੀ ਕਰਨ ਵਾਲੇ ਤੇ ਇਸ ਘਟਨਾ ਲਈ ਦੋਸ਼ੀ ਮੁਲਾਜਮਾਂ ਖਿਲਾਫ ਥਾਣਾ ਸੀ ਡਵੀਜਨ ਵਿਖੇ ਐਸ.ਪੀ. ਡਿਟੈਕਟਿਵ ਨੂੰ ਲਿਖਤੀ ਦਰਖਾਸਤ ਦਿੱਤੀ ਗਈ ਹੈ। ਇਸ ਮੌਕੇ ਭਾਈ ਮੇਜਰ ਸਿੰਘ ਪੰਡੋਰੀ ਵੀ ਮੌਜੂਦ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।