Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 21, 2016

ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਉੱਤੇ ਲੰਘੀ 17 ਮਈ ਨੂੰ ਲੁਧਿਆਣਾ ਨੇੜੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿਚ ਦਮਦਮੀ ਟਕਸਾਲ (ਮਹਿਤਾ ਧੜਾ) ਦੇ ਕਾਰਕੁੰਨਾਂ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ (21 ਮਈ) ਨੂੰ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਆਪਣੀ ਜਥੇਬੰਦੀ ਦਾ ਪੱਖ ਰੱਖਣ ਲਈ ਅੰਮ੍ਰਿਤਸਰ ਵਿਚ ਪ੍ਰੈਸ ਕਾਨਫਰੰਸ ਬੁਲਾਈ ਸੀ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰਪਾਲ ਸਿੰਘ ਨੇ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਰਟੀ ਦੇ ਧਿਆਨ ਵਿਚ ਆਇਆ ਹੈ ਕਿ ਡਾ. ਗੁਰਜਿੰਦਰ ਸਿੰਘ ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵਲੋਂ ਜੋ 25 ਮਈ ਨੂੰ ਸ਼ਿਵ ਸੈਨਾ ਅਤੇ ਹਿੰਦੂ ਫੈਡਰੇਸ਼ਨ ਨਾਮੀ ਜਥੇਬੰਦੀ ਦੇ ਗੁੰਡਿਆਂ ਨੂੰ ਬਿਆਸ ਦਰਿਆ ’ਤੇ ਆਉਣ ਦਾ ਚੈਲੰਜ ਕੀਤਾ ਗਿਆ ਹੈ, ਉਸ ਦੇ ਪ੍ਰਚਾਰ ਲਈ ਉਹ ਸ਼੍ਰੋਮਣੀ ਅਕਾਲੀ (ਅ) ਦਾ ਨਾਮ ਵਰਤ ਰਹੇ ਹਨ। ਜਦਕਿ ਅਸੀਂ ਇਸ ਤਰ੍ਹਾਂ ਦੇ ਕਿਸੇ ਪ੍ਰੋਗਰਾਮ ਲਈ ਆਪਣਾ ਸਮਰਥਨ ਨਹੀਂ ਦਿੱਤਾ।
ਚੰਡੀਗੜ੍ਹ ਦੇ ਸੈਕਟਰ 28 ਸਥਿਤ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਕੇਂਦਰ ਵਿਖੇ ਪੰਥਕ ਵਿਦਵਾਨਾਂ ਅਤੇ ਪੰਥ ਦਰਦੀਆਂ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿਚ ਉੱਘੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ 'ਤੇ ਬੀਤੇ ਦਿਨੀਂ ਲੁਧਿਆਣਾ ਵਿਖੇ ਹੋਏ ਕਾਤਲਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ।
ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮਜੀਤ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਮੁੱਖੀ ਅਰਵਿੰਦ ਕੇਜਰੀਵਾਲ ਸਮੇਤ ਸੀਨੀਅਰ ਆਗੂ ਸੰਜੇ ਸਿੰਘ ਅਤੇ ਆਸ਼ੀਸ਼ ਖੇਤਾਨ ਦੇ ਖਿਲਾਫ ਮਾਨਹਾਨੀ ਦਾ ਕੇਸ ਕਰਨ ਦੇ ਇਕ ਦਿਨ ਬਾਅਦ 'ਆਪ' ਦੇ ਸੰਗਰੂਰ ਤੋਂ ਸਾਂਸਦ ਮੈਂਬਰ ਭਗਵੰਤ ਮਾਨ ਨੇ ਬਿਕਰਮ ਮਜੀਠੀਆ ਨੂੰ ਨਸ਼ਿਆ ਦਾ ਸੌਦਾਗਰ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਉਸ 'ਤੇ ਮਾਨਹਾਨੀ ਦਾ ਕੇਸ ਦਰਜ ਕਰਵਾਏ।
ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਪਿਆਓ ਨੂੰ ਢਾਹੁਣ ਦੀ ਤੁਲਨਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜੂਨ 1984 ਦੇ ਹਮਲੇ ਨਾਲ ਕਰਦਿਆਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਇੰਦਰਾ ਗਾਂਧੀ ਦੇ ਬਰਾਬਰ ਸਿੱਖ ਪੰਥ ਦਾ ਦੋਸ਼ੀ ਦੱਸਣ ਵਾਲੇ ਇਕ ਇਸ਼ਤਿਹਾਰ ਦਾ ਸਖ਼ਤ ਨੋਟਿਸ ਲੈਂਦਿਆਂ ਅਖੰਡ ਕੀਰਤਨੀ ਜਥੇ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਘਟੀਆ ਸਿਆਸੀ ਮਨਸੂਬਿਆਂ ਲਈ ਇਸ ਇਸ਼ਤਿਹਾਰ ਵਿਚ 'ਅਖੰਡ ਕੀਰਤਨੀ ਜਥਾ ਅੰਮ੍ਰਿਤਸਰ ਸ਼ਹਿਰੀ' ਦੇ ਨਾਂਅ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਬੇਨਕਾਬ ਕਰਕੇ ਸਾਹਮਣੇ ਲਿਆਂਦਾ ਜਾਵੇ।
ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ 20 ਮਈ, 2016 ਨੂੰ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ 17 ਮਈ ਨੂੰ ਲੁਧਿਆਣਾ ਵਿਖੇ ਉਨ੍ਹਾਂ ਦੇ ਕਾਫਲੇ ‘ਤੇ ਹੋਏ ਹਮਲੇ ਦੇ ਹਮਲਾਵਰਾਂ ਅਤੇ ਸਾਜਿਸ਼ਕਾਰਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
ਦਲ ਖ਼ਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ 20 ਮਈ ਨੂੰ ਸੈਕਟਰ 34 ਦੇ ਗੁਰਦੁਆਰਾ ਸਾਹਿਬ ਵਿਖੇ ਏਕਤਾ ਦਾ ਐਲਾਨ ਕੀਤਾ। ਏਕਤਾ ਤੋਂ ਬਾਅਦ ਆਜ਼ਾਦੀ ਪੱਖੀ ਜਥੇਬੰਦੀਆਂ ਨੇ ਦਲ ਖ਼ਾਲਸਾ ਨਾਂ ਰੱਖਣ ’ਤੇ ਸਹਿਮਤੀ ਪ੍ਰਗਟ ਕੀਤੀ। ਭਾਈ ਹਰਪਾਲ ਸਿੰਘ ਚੀਮਾ ਨੂੰ ਦਲ ਖ਼ਾਲਸਾ ਦਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ। ਸਿੱਖ ਸਿਆਸਤ ਨਿਊਜ਼ ਨੇ ਦਲ ਖ਼ਾਲਸਾ ਦੀ ਭਵਿੱਖ ਦੀਆਂ ਨੀਤੀਆਂ ਬਾਰੇ ਅਤੇ ਏਕਤਾ ਬਾਰੇ ਭਾਈ ਹਰਪਾਲ ਸਿੰਘ ਚੀਮਾ ਨਾਲ ਗੱਲਬਾਤ ਕੀਤੀ।
ਆਮ ਆਦਮੀ ਪਾਰਟੀ ਨੇ ਜਲੰਧਰ 'ਚ ਇਕ ਬੀਬੀ 'ਤੇ ਤੇਜਾਬ ਨਾਲ ਹੋਏ ਹਮਲੇ ਦੀ ਸਖਤ ਨਿੰਦਾ ਕੀਤੀ ਹੈ। 'ਆਪ' ਦੀ ਪੰਜਾਬ ਮਹਿਲਾ ਵਿੰਗ ਪ੍ਰਧਾਨ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੂਬੇ ਦੀ ਨਿੱਘਰ ਚੁਕੀ ਕਾਨੂੰਨ ਦੀ ਸਥਿਤੀ ਦਿਨ-ਬ-ਦਿਨ ਬਦਤਰ ਹੁੰਦੀ ਜਾ ਰਹੀ ਹੈ ਅਤੇ ਸੂਬਾ ਸਰਕਾਰ ਹਰ ਪੱਖ ਤੋਂ ਨਾਕਾਮ ਸਾਬਤ ਹੋ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।