Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 23, 2016

ਦਿੱਲੀ ਦੇ ਜਲ ਮੰਤਰੀ ਅਤੇ ਦਿੱਲੀ ਜਲ ਬੋਰਡ ਦੇ ਚੇਅਰਮੈਨ ਕਪਿਲ ਮਿਸ਼ਰਾ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਦਿੱਲੀ ਜਲ ਬੋਰਡ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੰਤ ਸੀਚੇਵਾਲ ਨੂੰ ਉਚੇਚੇ ਤੌਰ ’ਤੇ ਮਿਲਣ ਲਈ ਪਿੰਡ ਸੀਚੇਵਾਲ ਪਹੁੰਚੇ। ਇਥੇ ਸੰਤ ਸੀਚੇਵਾਲ ਨੇ ਉਨ੍ਹਾਂ ਨੂੰ ਕਾਲੀ ਵੇਈਂ ਦੀ ਸਫਾਈ ਅਤੇ ਇਲਾਕੇ ਵਿਚ ਘੱਟ ਕੀਮਤ ਉੱਤੇ ਵਾਟਰ ਟਰੀਟਮੈਂਟ ਪਲਾਂਟ ਲਾਗਵਾਉਣ ਬਾਰੇ ਵਿਸਥਾਰ ਵਿਚ ਦੱਸਿਆ।
ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਦਿੱਲੀ ਸਰਕਾਰ ਵੱਲੋਂ ਨੌਵੀਂ ਜਮਾਤ ਤੋਂ ਖੇਤਰੀ ਭਾਸ਼ਾਵਾਂ ਨੂੰ ਪੜਾਉਣ ਤੇ ਲਗਾਈ ਗਈ ਰੋਕ ਦੇ ਖਿਲਾਫ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਵਾਜ਼ ਬੁਲੰਦ ਕਰਨ ਉਪਰੰਤ ਦਿੱਲੀ ਸਰਕਾਰ ਨੂੰ ਆਪਣੇ ਫੈਸਲੇ ਨੂੰ ਵਾਪਿਸ ਲੈਣ ਨੂੰ ਮਜਬੂਰ ਹੋਣਾ ਪਿਆ। ਇਹ ਦਾਅਵਾ ਅੱਜ ਉਕਤ ਭਾਸ਼ਾਵਾਂ ਦੇ ਅਧਿਆਪਕਾਂ ਵੱਲੋਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਸਕੂਲੀ ਸਿੱਖਿਆ ਕਾਉਂਸਿਲ ਦੇ ਚੇਅਰਮੈਨ ਹਰਮੀਤ ਸਿੰਘ ਕਾਲਕਾ ਦਾ ਸਨਮਾਨ ਕਰਨ ਦੌਰਾਨ ਕੀਤਾ ਗਿਆ।
ਯੂਰਪ ਵਸਦੇ ਖ਼ਾਲਿਸਤਾਨ ਸਮਰਥਕਾਂ ਵਲੋਂ ਭੇਜੇ ਬਿਆਨ ਵਿਚ ਦਲ ਖ਼ਾਲਸਾ ਅਤੇ ਪੰਚ ਪ੍ਰਧਾਨੀ ਦੀ ਮੁਕੰਮਲ ਏਕਤਾ ਦਾ ਸਵਾਗਤ ਕੀਤਾ ਗਿਆ ਹੈ।
ਦਲ ਖਾਲਸਾ ਵਲੋਂ ਦਰਬਾਰ ਸਾਹਿਬ ਹਮਲੇ ਦੇ ਰੋਸ ਅਤੇ ਰੋਹ ਵਜੋਂ, ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਲੁੱਟੇ ਵੱਡਮੁੱਲੇ ਖਜ਼ਾਨੇ ਵਿਰੁੱਧ ਅਤੇ ਫੌਜੀ ਹਮਲੇ ਦੌਰਾਨ ਮਾਰੇ ਗਏ ਨਿਰਦੋਸ਼ੇ ਲੋਕਾˆ ਦੇ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਅੰਤਰਰਾਸ਼ਟਰੀ ਸੰਸਥਾ ਯੂ.ਐਨ.ਓ ਕੋਲੋਂ ਕਾਰਵਾਈ ਦੀ ਮੰਗ ਨੂੰ ਲੈ ਕੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿਤਾ ਗਿਆ ਹੈ। ਇਸ ਤੋਂ ਪਹਿਲਾਂ ਜਥੇਬੰਦੀ ਵਲੋਂ 3 ਜੂਨ ਦੀ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕਢਿਆ ਜਾਵੇਗਾ ਜਿਸ ਵਿੱਚ ਨੌਜਵਾਨ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ‘ਤੇ ਹਮਲੇ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਚਾਰ ਹਮਲਾਵਰਾਂ ਨੂੰ ਅਦਾਲਤ ਨੇ ਇੱਕ ਦਿਨ ਦੇ ਹੋਰ ਪੁਲਿਸ ਰਿਮਾਂਡ ਉੇਤੇ ਭੇਜ ਦਿੱਤਾ ਹੈ। ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ‘ਤੇ 17 ਮਈ ਨੂੰ ਕਾਤਲਾਨਾ ਹਮਲਾ ਹੋਇਆ ਸੀ।
ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਸ. ਅਜਮੇਰ ਸਿੰਘ ਨੇ ਆਪਣੇ ਨਿਜੀ ਤਜਰਬੇ ਸਾਂਝੇ ਕੀਤੇ ਜਿਸ ਵਿਚ ਉਨ੍ਹਾਂ ਦੱਸਿਆ ਕਿ ਭਾਰਤੀ ਉੱਪ ਮਹਾਂਦੀਪ ਵਿਚ ਰਾਸ਼ਟਰਵਾਦ ਦੀ ਭਾਵਨਾ ਨੂੰ ਪੈਦਾ ਕਰਨ ਵਿਚ ਪਾਕਿਸਤਾਨ ਵਿਰੋਧੀ ਭਾਵਨਾ ਨੂੰ ਕਿਵੇਂ ਅਮਲ ਵਿਚ ਲਿਆਂਦਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਕ੍ਰਿਕੇਟ ਦੀ ਖੇਡ ਨੂੰ ਕਿਵੇਂ ਰਾਸ਼ਟਰਵਾਦ ਦੇ ਸੰਦ ਦੇ ਰੂਪ ਵਿਚ ਇਸਤੇਮਾਲ ਕੀਤਾ ਗਿਆ ਅਤੇ ਆਮ ਜਨ-ਮਾਨਸ ਦੇ ਮਨਾਂ ਵਿਚ ਪਾਕਿਸਤਾਨ ਵਿਰੋਧੀ ਮਾਹੌਲ ਕਿਵੇਂ ਬਣਾਇਆ ਗਿਆ?
ਆਮ ਆਦਮੀ ਪਾਰਟੀ ਨੇ ਦੋਸ਼ ਲਾਇਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੀ ਕਾਂਗਰਸ ਦੀ ਪੁਰਾਣੀ ਨੀਤੀਆਂ ’ਤੇ ਚਲਦਿਆਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣ ਲੱਗੀ ਹੈ। ਇਸੇ ਤਹਿਤ 1984 ਸਿੱਖ ਕਤਲੇਆਮ ਦੀ ਜਾਂਚ ਲਈ ਬਣੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਨੂੰ ਕੰਮ ਕਰਨ ਲਈ ਦਿੱਤੇ ਸਮੇਂ ਦੀ ਮਿਆਦ ਇਕ ਸਾਲ ਹੋਰ ਵਧਾ ਦਿੱਤੀ।
ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਈ ਗੰਗਾ ਸਿੰਘ ਸਭਾ ਗੁਰਦੁਆਰੇ ’ਚ ਮੱਥਾ ਟੇਕ ਕੇ ਆਪਣੇ ਇਰਾਨ ਦੌਰੇ ਦੀ ਸ਼ੁਰੂਆਤ ਕੀਤੀ। ਸਿੱਖ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਮੋਦੀ ਨੇ ਕਿਹਾ ਕਿ ਪੰਜਾਬ ਦੇ ਸਭਿਆਚਾਰ ਅਤੇ ਕਦਰਾਂ ਕੀਮਤਾਂ ਨੂੰ ਫੈਲਾਉਣ ’ਚ ਸਿੱਖਾਂ ਦਾ ਵੱਡਾ ਯੋਗਦਾਨ ਹੈ।
ਖਾਲਿਸਤਾਨ ਦੀ ਸਿਰਜਣਾ ਲਈ ਲੰਮੇ ਅਰਸੇ ਤੋਂ ਸਰਗਰਮ ਜਥੇਬੰਦੀਆਂ ਦਲ ਖਾਲਸਾ ਅਤੇ ਅਕਾਲੀ ਦਲ ਪੰਚ ਪ੍ਰਧਾਨੀ ਨੇ ਮੁਕੰਮਲ ਏਕਤਾ ਕਰਦਿਆਂ ਸਾਂਝੀ ਜਥੇਬੰਦੀ ਨੂੰ ਜਨਮ ਦਿਤਾ ਜਿਸ ਦਾ ਨਾਂ 'ਦਲ ਖਾਲਸਾ' ਹੀ ਰੱਖਿਆ ਗਿਆ ਅਤੇ ਇਸਦੇ ਵਰਕਿੰਗ ਪ੍ਰਧਾਨ ਹਰਪਾਲ ਸਿੰਘ ਚੀਮਾ ਨੂੰ ਚੁਣਿਆ ਗਿਆ। ਦੋਨਾਂ ਜਥੇਬੰਦੀਆਂ ਨੇ ਸਮਾਗਮ ਦੌਰਾਨ ਖਾਲਸਾ ਰਾਜ ਨੂੰ ਕਾਇਮ ਕਰਨ ਖਾਲਸੇ ਦੇ ਉਸ ਅਸਲ ਜਜ਼ਬੇ ਨੂੰ ਮੁੜ ਸੁਰਜੀਤ ਕਰਨ ਦਾ ਅਹਿਦ ਲਿਆ ਜੋ ਗੁਰੂ ਪਾਤਸ਼ਾਹ ਅਤੇ ਮਹਾਰਾਜਾ ਰਣਜੀਤ ਸਿੰਘ ਅਤੇ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਿੱਖਾਂ ਤੇ ਬਖਸ਼ਿਸ਼ ਕੀਤਾ ਗਿਆ ਸੀ।
ਦ ਟ੍ਰਿਬਿਊਨ ’ਚ ਛਪੀ ਖ਼ਬਾਰ ਮੁਤਾਬਕ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ ਅਤੇ ਹੋਰ ਸਿੱਖ ਜਥੇਬੰਦੀਆਂ ਨਾਲ ਜੂਨ ਮਹੀਨੇ ਮੀਟਿੰਗ ਕਰਨ ਜਾ ਰਹੇ ਹਨ। ਅੰਗ੍ਰੇਜ਼ੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਇਹ ਫੈਸਲਾ ਉਦੋਂ ਲਿਆ ਗਿਆ ਜਦੋਂ ਸਰਬੱਤ ਖ਼ਾਲਸਾ ਦਾ ਇਕ ਨੁਮਾਇੰਦਾ ਗਰੁੱਪ, ਜਿਸ ਵਿਚ ਯੂਨਾਇਟਿਡ ਅਕਾਲੀ ਦਲ ਦੇ ਮੈਂਬਰ ਵੀ ਸਨ, ਪਟਨਾ ਸਾਹਿਬ ਦੀ ਯਾਤਰਾ ਵੇਲੇ ਨਿਤੀਸ਼ ਕੁਮਾਰ ਨੂੰ ਮਿਲਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।