Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 27, 2016

ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਆਪਣੇ ਤਿੰਨ ਹਫਤਿਆਂ ਦੇ ਬਰਤਾਨੀਆ ਦੌਰੇ ਤੋਂ ਵਾਪਸ ਆ ਗਏ ਹਨ। ਪਾਰਟੀ ਵਲੋਂ ਜਾਰੀ ਇਕ ਬਿਆਨ ਵਿਚ ਪੰਜਾਬ ਦੀ ਬਾਦਲ-ਭਾਜਪਾ ਹਕੂਮਤ ਨੂੰ ਅਪੀਲ ਕੀਤੀ ਗਈ ਹੈ 6 ਜੂਨ ਨੂੰ ਘੱਲੂਘਾਰਾ ਦਿਹਾੜੇ ਦੀ ਯਾਦ ਵਿਚ ਇਕੱਤਰ ਹੋ ਰਹੀਆਂ ਸੰਗਤਾਂ ਨੂੰ ਅਮਨ ਪੂਰਵਕ ਮੱਥਾ ਟੇਕਣ ਅਤੇ ਅਰਦਾਸ ਵਿਚ ਸ਼ਾਮਲ ਹੋਣ ਦੇਣ।
ਯੂ.ਐਨ.ਆਈ. ਦੇ ਸੇਵਾ ਮੁਕਤ ਸੀਨੀਅਰ ਪੱਤਰਕਾਰ ਸ. ਜਸਪਾਲ ਸਿੰਘ ਸਿੱਧੂ ਨੇ ਭਾਰਤੀ ਮੀਡੀਆ ਦੇ ਰਵੱਈਏ ਅਤੇ ਉਸ ਦੀ ਪਹੁੰਚ ਦਾ ਵਿਸ਼ਲੇਸ਼ਣ ਕੀਤਾ ਜਿਸ ਵਿਚ ਮੀਡੀਆ ਵਲੋਂ ਅਰਵਿੰਦ ਕੇਜਰੀਵਾਲ ਨੂੰ ਸਵਾਲ ਪੁੱਛੇ ਗਏ ਜਦੋਂ ਉਹ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੂੰ ਮਿਲਣ ਗੁ: ਪਰਮੇਸ਼ਵਰ ਦੁਵਾਰ ਆਏ ਸਨ।
ਭੂੰਦੜ ਨੇ ਤੀਸਰੀ ਵਾਰ ਰਾਜ ਸਭਾ ਦੀ ਮੈਂਬਰੀ ਲਈ ਕਾਗਜ਼ ਦਾਖਲ ਕੀਤੇ ਹਨ, ਉਨ੍ਹਾਂ ਨਾਲ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਕੈਬਨਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਸੀ.ਪੀ.ਐਸ.ਵਿਰਸਾ ਸਿੰਘ ਵਲਟੋਹਾ ਅਤੇ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਹਾਜ਼ਰ ਸਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਟਾਫ਼ ਨੂੰ ਚੰਗੀ ਬੋਲ ਬਾਣੀ ਜਰੀਏ ਸੰਗਤਾਂ ਨਾਲ ਗੱਲਬਾਤ ਕਰਨ ਦੀ ਪ੍ਰੇਰਣਾ ਦੇਣ ਲਈ ਕਮੇਟੀ ਵੱਲੋਂ ਕਮੇਟੀ ਸਟਾਫ਼ ਦੀ ਵਿਸ਼ੇਸ਼ ਕਾਰਜਸ਼ਾਲਾ ਲਗਾਈ ਗਈ। ਜਿਸ ਵਿਚ ਪ੍ਰੋਫੈਸਰ ਕੁਲਵਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਨੇ ਸਟਾਫ਼ ਨੂੰ ਸੰਗਤਾਂ ਨਾਲ ਮਿਠਬੋਲੜੀ ਭਾਸ਼ਾ ਵਿਚ ਗੱਲ ਕਰਨ ਦੇ ਸਟਾਫ਼ ਨਾਲ ਕਈ ਗੁਰ ਸਾਂਝੇ ਕੀਤੇ। ਬੁਲਾਰਿਆਂ ਨੇ ਸਟਾਫ਼ ਨੂੰ ਸੰਗਤਾਂ ਨਾਲ ਗੱਲਬਾਤ ਕਰਨ ਦੌਰਾਨ ਧੀਰਜ ਰੱਖਣ ਦੀ ਪ੍ਰੇਰਣਾ ਕਰਦੇ ਹੋਏ ਸਿੱਖ ਧਰਮ ਦੀ ਮਹਾਨ ਵਿਰਾਸਤ ਦਾ ਸਟਾਫ਼ ਨੂੰ ਪਹਿਰੇਦਾਰ ਵੀ ਦੱਸਿਆ।
ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਵਿਗੜਦੀ ਹਾਲਤ ਲਈ ਕਾਂਗਰਸ ਸੰਸਦ ਰਵਤੀਤ ਬਿੱਟੂ ਦੀ ਅਗਵਾਈ ’ਚ ਕਾਂਗਰਸੀ ਵਰਕਰ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਜ਼ਰੀਏ ਸੁਖਬੀਰ ਬਾਦਲ ਨੂੰ ਚੂੜੀਆਂ ਦੇਣ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਅਤੇ ਹਲਕੇ ਲਾਠੀਚਾਰਜ ਦਾ ਸਹਾਰਾ ਲਿਆ।
ਪੁਲੀਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀਨੀਅਰ ਪੁਲੀਸ ਕਪਤਾਨ ਉਪਿੰਦਰਜੀਤ ਸਿੰਘ ਘੁੰਮਣ ਨੇ ਵੀਰਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਥਾਣਾ ਦਾਖਾ ਦੇ ਪਿੰਡ ਚੱਕ ਕਲਾਂ ਵਾਸੀ ਮਨਦੀਪ ਸਿੰਘ, ਜੋ ਕੈਨੇਡਾ ਤੋਂ ਆਇਆ ਹੈ, ਦੇ ਖਾੜਕੂ ਜਥੇਬੰਦੀ ਬੱਬਰ ਖ਼ਾਲਸਾ ਨਾਲ ਸਬੰਧ ਹਨ। ਇਹ ਨੌਜਵਾਨ 2012 ਤੋਂ ਕੈਨੇਡਾ ਰਹਿ ਰਿਹਾ ਹੈ ਅਤੇ ਹਰ ਵਰ੍ਹੇ ਇਨ੍ਹਾਂ ਦਿਨਾਂ ਵਿੱਚ ਵਾਪਸ ਆਉਂਦਾ ਹੈ।
ਸਿਆਸੀ ਸਿੱਖ ਕੈਦੀ ਭਾਈ ਪਰਮਜੀਤ ਸਿੰਘ ਭਿਉਰਾ ਨੂੰ ਵੀਰਵਾਰ ਨੂੰ ਆਪਣੇ ਪਿਤਾ ਦੇ ਅੰਤਮ ਸੰਸਕਾਰ ’ਚ ਸ਼ਾਮਲ ਹੋਣ ਲਈ ਸਿਰਫ ਦੋ ਘੰਟੇ ਦੀ ਪੈਰੋਲ ਮਿਲੀ ਸੀ। ਭਾਈ ਭਿਉਰਾ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।
ਜੂਨ 1984 ਦੇ ਘੱਲੂਘਾਰੇ ਦੀ 32ਵੀਂ ਵਰ੍ਹੇਗੰਢ ਨੂੰ ਮਨਾਉਂਦਿਆਂ ਦਲ ਖਾਲਸਾ ਵੱਲੋਂ 3 ਜੂਨ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਘੱਲੂਘਾਰਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਕਿਹਾ ਕਿ ਭਾਰਤੀ ਹਕੂਮਤ ਵੱਲੋਂ ਕੀਤੇ ਗਏ ਉਸ ਜਾਲਮਾਨਾ ਹਮਲੇ ਦੀ ਦਰਦ ਭਰੀ ਯਾਦ ਅੱਜ ਵੀ ਤਾਜ਼ਾ ਹੈ ਤੇ ਜ਼ਖ਼ਮ ਅੱਜ ਵੀ ਹਰੇ ਹਨ।
ਡਾ. ਰਾਜਵੰਤ ਸਿੰਘ, ਸਕੱਤਰ, ਗੁਰੂ ਗੋਬਿੰਦ ਸਿੰਘ ਫਾਂਉਂਡੇਸ਼ਨ ਨੇ ਇਕ ਲਿਖਤੀ ਬਿਆਨ ਜਾਰੀ ਕਰ ਕੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਫਾਂਉਂਡੇਸ਼ਨ ਜੋ ਕਿ 30 ਗੁਰਦੁਆਰਿਆਂ ਅਤੇ ਸਿੱਖ ਜਥੇਬੰਦੀਆਂ ਦੀ ਨੁਮਾਇੰਦਾ ਜਥੇਬੰਦੀ ਹੈ, ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਫੇਅਰਫੈਕਸ ਵਿਖੇ ਹੋਏ ਜਿਸ ਵਿਚ ਵਰਜੀਨੀਆ ਵਿਖੇ ਅੰਮ੍ਰਿਤ ਸੰਚਾਰ ਦੀ ਮਰਯਾਦਾ ਬਦਲਣ ਵਾਲੇ ਵਰਜੀਨੀਆ ਦੀ ਸੰਗਤ ਦੇ ਮੁਖੀ ਕੁਲਦੀਪ ਸਿੰਘ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।