Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 1, 2016

ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਸੰਭਾਲਿਆ ਡੇਢ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਇਸ ਸਮੇਂ ਦੌਰਾਨ ਸਰਕਾਰ ਪੰਜਾਬੀ ਤੇ ਉਰਦੂ ਅਕੈਡਮੀਆਂ ਦੇ ਡਾਇਰੈਕਟਰ ਨਹੀਂ ਲਾ ਸਕੀ। ਡਾਇਰੈਕਟਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਅਕੈਡਮੀਆਂ ਨਾਲ ਸਬੰਧਤ ਸਾਰੇ ਕੰਮਕਾਜ ਰੁਕੇ ਪਏ ਹਨ। ਇਸ ਕਾਰਨ ਪੰਜਾਬੀ ਤੇ ਉਰਦੂ ਪ੍ਰੇਮੀ ਨਿਰਾਸ਼ ਹਨ।
ਪੰਜਾਬ ਦੇ ਨਕੋਦਰ ਦੀ ਰਹਿਣ ਵਾਲੀ ਦਲਜੀਤ ਕੌਰ ਸੰਘੇੜਾ ਨੂੰ ਸਾਊਥ ਆਸਟਰੇਲੀਆ ਵਿੱਚ ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਖੇਤੀਬਾੜੀ ਕਰਨ ਕਰਕੇ ਸਫਲ ਕਿਸਾਨ ਹੋਣ ਦਾ ਮਾਣ ਹਾਸਲ ਹੋਇਆ ਹੈ। ਉਸ ਨੂੰ ਰਿਵਰਲੈਂਡ ਕਮਿਊਨਿਟੀ ਵੱਲੋਂ ਸਫ਼ਲ ਕਿਸਾਨ ਦੇ ਤੌਰ ‘ਤੇ ‘ਵੋਮੈਨ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਬੀਬੀ ਸੰਘੇੜਾ ਤੀਹ ਸਾਲ ਪਹਿਲਾਂ ਆਸਟਰੇਲੀਆ ਦੇ ਸ਼ਹਿਰ ਮੈਲਬਰਨ ਵਿੱਚ ਵਿਆਹੀ ਆਈ ਸੀ। ਇਥੇ ਕੁੱਝ ਸਮਾਂ ਰਹਿਣ ਮਗਰੋਂ ਉਨ੍ਹਾਂ ਦੇ ਪਤੀ ਨੇ ਸਾਊਥ ਆਸਟਰੇਲੀਆ ਦੇ ਪੇਂਡੂ ਇਲਾਕੇ ਰਿਵਰਲੈਂਡ ਨੇੜੇ ਲੁਕਸਟਨ ਵਿਖੇ ਕੁੱਝ ਜ਼ਮੀਨ ਖਰੀਦੀ ਅਤੇ ਖੇਤੀ ਸ਼ੁਰੂ ਕੀਤੀ। ਪਰ ਕੁੱਝ ਸਾਲਾਂ ਬਾਅਦ ਹੀ ਉਸ ਦੇ ਪਤੀ ਦੀ ਇਕ ਹਾਦਸੇ ਵਿੱਚ ਮੌਤ ਹੋ ਗਈ। ਇਸ ਬਾਅਦ ਬੀਬੀ ਸੰਘੇੜਾ ਲਈ ਤਿੰਨ ਬੱਚਿਆਂ ਦੀ ਸਾਂਭ ਸੰਭਾਲ ਨਾਲ ਖੇਤੀਬਾੜੀ ਕਰਨਾ ਇਕ ਵੱਡੀ ਚੁਣੌਤੀ ਸੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦਾ ਸੁਨੇਹਾ ਦਿੱਲੀ ਦੀਆਂ ਸੰਗਤਾਂ ਤਕ ਪਹੁੰਚਾਉਣ ਲਈ ‘‘ਦੇਗੋ ਤੇਗੋ ਫ਼ਤਹਿ ਮਾਰਚ’’ ਯਾਤਰਾ ਦੀ ਅੱਜ ਸ਼ੁਰੂਆਤ ਕੀਤੀ ਗਈ। ਗੁਰਦੁਆਰਾ ਬਾਲਾ ਸਾਹਿਬ ਵਿਖੇ ਮੁਖ ਗ੍ਰੰਥੀ ਵੱਲੋਂ ਅਰਦਾਸ ਉਪਰੰਤ ਯਾਤਰਾ ਨੂੰ ਆਪਣੇ ਪਹਿਲੇ ਪੜਾਵ ਜਮਨਾਪਾਰ ਦੀਆਂ ਕਾੱਲੋਨੀਆਂ ਲਈ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਰਵਾਨਾ ਕੀਤਾ ਗਿਆ।
6 ਜੂਨ ਨੂੰ ਹਰ ਵਰ੍ਹੇ ਅਕਾਲ ਤਖ਼ਤ ਸਾਹਿਬ ਵਿਖੇ ਮਨਾਏ ਜਾਂਦੇ ਸ਼ਹੀਦੀ ਸਮਾਗਮ ਦੌਰਾਨ ਪਿਛਲੇ ਦੋ-ਤਿੰਨ ਸਾਲਾਂ ਤੋਂ ਵਾਪਰ ਰਹੀਆਂ ਹਿੰਸਕ ਘਟਨਾਵਾਂ ਦੇ ਮੱਦੇਨਜ਼ਰ ਅੱਜ ਕਾਰਜਕਾਰਨੀ ਦੀ ਬੈਠਕ ਉਪਰੰਤ ਪ੍ਰਧਾਨ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਮੱਕੜ ਨੇ ਸ਼ਹੀਦੀ ਸਮਾਗਮ ਮੌਕੇ ਸਮੂਹ ਪੰਥਕ ਧਿਰਾਂ ਨੂੰ ਭਾਈਚਾਰਕ ਸਾਂਝ ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।
ਸੀਨੀਅਰ ਪੱਤਰਕਾਰ ਮੇਜਰ ਸਿੰਘ ਨੇ ਚੰਡੀਗੜ 'ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਬੁਲਾਰੇ ਅਤੇ ਪੰਜਾਬ ਮਾਮਲੀਆਂ ਦੇ ਇੰਚਾਰਜ ਸੰਜੇ ਸਿੰਘ, ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਜਥੇਬੰਦਕ ਢਾਂਚੇ ਦੇ ਮੁੱਖੀ ਦੁਰਗੇਸ਼ ਪਾਠਕ ਅਤੇ ਕਈ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ 'ਆਪ' 'ਚ ਸ਼ਾਮਿਲ ਹੋਏ। ਮੇਜਰ ਸਿੰਘ ਨੇ ਹੁਣ ਤੱਕ ਕਈ ਖੇਤਰੀ ਭਾਸ਼ਾਈ ਅਖਬਾਰਾਂ ਵਿਚ ਕੰਮ ਕੀਤਾ ਅਤੇ ਮੌਜੂਦਾ ਸਮੇਂ ਉਹ ਰੋਜਾਨਾ ਅਜੀਤ ਅਖਬਾਰ ਲਈ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ ਉਹ ਜਲੰਧਰ ਪ੍ਰੈਸ ਕਲੱਬ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਭਾਈ ਜਗਤਾਰ ਸਿੰਘ ਹਵਾਰਾ ਦੇ ਬਰੀ ਹੋਣ ’ਤੇ ਕਿਹਾ ਕਾਂਗਰਸ ਦੇ ਰਾਜ ਵਿਚ ਵੱਡੀ ਗਿਣਤੀ ਵਿਚ ਬੇਗੁਨਾਹਾਂ ਨੂੰ ਅਤਿਵਾਦੀ ਦੱਸ ਫਸਾਇਆ ਗਿਆ।
ਦਲ ਖਾਲਸਾ ਦੇ ਸਰਪ੍ਰਸਤ ਭਾਈ ਗਜਿੰਦਰ ਸਿੰਘ ਨੇ ਦੋ ਸਿੱਖ ਨੌਜਵਾਨਾਂ ਦੇ ਫੜੇ ਜਾਣ ਦੀਆਂ ਖਬਰਾਂ ਦੇ ਹਵਾਲੇ ਨਾਲ ਉਹਨਾਂ ਦਾ ਨਾਮ ਜੋੜੇ ਜਾਣ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਭਾਰਤੀ ਹਕੂਮਤ ਵਲੋਂ ਪਾਕਿਸਤਾਨ ਤੋਂ ਬਾਅਦ ਹੁਣ ਕੈਨੇਡਾ ਦਾ ਹਊਆ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।