Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 2, 2016

ਆਮ ਆਦਮੀ ਪਾਰਟੀ ਵਿਚ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਬਸਪਾ ਪ੍ਰਧਾਨ ਡਾ. ਮੋਹਨ ਸਿੰਘ ਫਲੀਆਂਵਾਲਾ ਸ਼ਾਮਲ ਹੋਏ। ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆ ਦੇ ਇੰਚਾਰਜ ਸੰਜੇ ਸਿੰਘ, ਆਪ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ, ਕੌਮੀ ਜਥੇਬੰਦਕ ਢਾਂਚੇ ਦੇ ਮੁੱਖੀ ਦੁਰਗੇਸ਼ ਪਾਠਕ, ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਦੀ ਮੌਜੂਦਗੀ ਵਿਚ ਉਹਨਾਂ ਨੇ ਆਪ ਦਾ ਹੱਥ ਫੜਿਆ।
ਪੰਜਾਬ ਦੇ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੂੰ ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ‘ਰਾਜ ਮੰਤਰੀ’ ਦਾ ਦਰਜਾ ਪ੍ਰਦਾਨ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਸ ਸਬੰਧੀ ਫਾਈਲ ’ਤੇ ਦਸਤਖਤ ਕਰ ਦਿੱਤਾ।
ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ‘ਤੇ ਅਨੁਸਾਸ਼ਨੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਹ ਪਾਰਟੀ ਸੰਵਿਧਾਨ ਦੇ ਖ਼ਿਲਾਫ ਜਾ ਕੇ ਸਾਡੇ ਹਲਕੇ ‘ਚ ਸਰਕਲ ਪ੍ਰਧਾਨ ਦੀ ਨਿਯੁਕਤੀ ਕਰ ਰਹੇ ਹਨ। ਇਹ ਗੱਲ ਪੰਜਾਬ ਦੇ ਸਾਬਕਾ ਮੰਤਰੀ ਸਰਵਨ ਸਿੰਘ ਫਿਲੌਰ ਦੇ ਬੇਟੇ ਤੇ ਯੂਥ ਅਕਾਲੀ ਦਲ ਦੋਆਬਾ ਦੇ ਸੀਨੀਅਰ ਮੀਤ ਪ੍ਰਧਾਨ ਦਮਨਵੀਰ ਸਿੰਘ ਨੇ ਕਹੀ ਹੈ।
ਇਲਾਕੇ ਦੇ ਸ਼ਰਾਬ ਦੇ ਠੇਕੇਦਾਰਾਂ ਦੀ ਨਿੱਜੀ ‘ਫੌਜ’ ਅਤੇ ਪੰਜਾਬ ਪੁਲੀਸ ਨਾਲ ਸਬੰਧਿਤ ਆਬਕਾਰੀ ਵਿਭਾਗ ਦੀ ਇਕ ਸਾਂਝੀ ਪਾਰਟੀ ਨੇ ਬੁੱਧਵਾਰ ਬਾਅਦ ਦੁਪਹਿਰ ਇਲਾਕੇ ਦੇ ਪਿੰਡ ਕੱਦਗਿੱਲ ਵਿੱਚ ਇਕ ਕਿਸਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ। ਮ੍ਰਿਤਕ ਦੀ ਸ਼ਨਾਖਤ ਸੁਖਦੇਵ ਸਿੰਘ (50) ਦੇ ਤੌਰ ’ਤੇ ਹੋਈ। ਠੇਕੇਦਾਰਾਂ ਦੀ ਇਸ ਕਾਰਵਾਈ ਤੋਂ ਭੜਕੇ ਲੋਕਾਂ ਨੇ ਅੰਮ੍ਰਿਤਸਰ-ਹਰੀਕੇ ਮੁੱਖ ਮਾਰਗ ’ਤੇ ਇੱਥੇ ਜੰਡਿਆਲਾ ਚੌਕ ਵਿੱਚ ਧਰਨਾ ਦੇ ਕੇ ਆਵਾਜਾਈ ਰੋਕ ਦਿੱਤੀ।
ਸਿੱਖ ਸੰਸਥਾਵਾਂ 'ਤੇ ਸਿਆਸੀ ਅਜ਼ਾਰੇਦਾਰੀ ਇਸ ਕਦਰ ਸਿਰ ਚੜ੍ਹ ਗਈ ਹੈ ਕਿ ਰਾਜਨੀਤਿਕ ਪ੍ਰਭਾਵ ਕਾਰਨ ਨਾ ਕੇਵਲ ਅਸੂਲਾਂ ਤੋਂ ਪਰ੍ਹੇ ਨਿਯੁਕਤੀਆਂ ਹੋ ਰਹੀਆਂ ਹਨ ਬਲਕਿ ਗੁਰੂ ਦੀ ਗੋਲਕ ਨੂੰ ਵੀ ਨਿੱਜੀ ਹਿਤਾਂ ਲਈ ਜਬਰੀ ਵਰਤਿਆ ਜਾ ਰਿਹਾ ਹੈ। ਅਜਿਹੀ ਹੀ ਇਕ ਮਿਸਾਲ ਬੀਤੇ ਸਮੇਂ 'ਚ ਸਿੱਖ ਸੰਗਤ ਦੀ ਵਿਰੋਧਤਾ ਦੇ ਬਾਵਜੂਦ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਦੇ ਤਿੰਨ ਲੱਖ ਰੁਪਏ ਪ੍ਰਤੀ ਮਹੀਨੇ 'ਤੇ ਨਿਯੁਕਤ ਕੀਤੇ ਮੁੱਖ ਸਕੱਤਰ ਹਰਚਰਨ ਸਿੰਘ ਲਈ ਹੁਣ 'ਪ੍ਰਬੰਧਕਾਂ' ਵੱਲੋਂ ਲੁਕਵੇਂ ਢੰਗ ਨਾਲ ਕੀਤੀ ਜਾ ਰਹੀਆਂ ਹੋਰ ਮਿਹਰਬਾਨੀਆਂ ਨਾਲ ਸਾਹਮਣੇ ਆਈ ਹੈ।
ਰਾਜ ਸਰਕਾਰ ਦੀ ਮੰਗ 'ਤੇ ਕੇਂਦਰੀ ਸੁਰੱਖਿਆ ਬਲਾਂ ਦੀਆਂ 15 ਕੰਪਨੀਆਂ ਪੰਜਾਬ ਪੁੱਜ ਗਈਆਂ ਹਨ, ਜਿਸ ਦੀ ਪੁਸ਼ਟੀ ਕਰਦਿਆਂ ਰਾਜ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਸੁਰੱਖਿਆ ਬਲਾਂ ਦੀ ਤਾਇਨਾਤੀ ਪ੍ਰਮੁੱਖ 8 ਸ਼ਹਿਰਾਂ ਅੰਮਿ੍ਤਸਰ, ਤਰਨਤਾਰਨ, ਬਟਾਲਾ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿਖੇ ਕੀਤੀ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।