Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 3, 2016

ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕੇਂਦਰ ਵੱਲੋਂ ਝੋਨੇ ਦੀ ਫਸਲ ਦੇ ਘਟੋ-ਘਟ ਸਮਰਥਨ ਮੁੱਲ ਵਿਚ ਨਾ ਮਾਤਰ ਵਾਧੇ ਦੀ ਤਿਖੀ ਆਲੋਚਨਾ ਕਰਦੇ ਹੋਏ, ਪੰਜਾਬ ਦੇ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਿਹਾ ਹੈ ਕਿ ਉਹ ਇਸ਼ਤਿਹਾਰਾਂ ਉਪਰ ਲੱਖਾਂ ਰੁਪਇਆ ਖਰਚ ਕੇ ਕਿਸ ਮੂੰਹ ਨਾਲ ਮੋਦੀ ਦੀ ਤਰੀਫ ਕਰ ਰਹੇ ਹਨ।
ਦਲ ਖ਼ਾਲਸਾ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ ਸ਼ਹਾਦਤ ਤੋਂ ਪਹਿਲਾਂ ਕਹੇ ਗਏ ਇਹ ਸ਼ਬਦ ਕਿ "ਜੇਕਰ ਭਾਰਤ ਸਰਕਾਰ ਦਰਬਾਰ ਸਾਹਿਬ 'ਤੇ ਹਮਲਾ ਕਰਦੀ ਹੈ, ਤਾਂ ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ" ਨੂੰ ਸਤਿਕਾਰ ਅਤੇ ਸੱਚੀ ਸ਼ਰਧਾ ਭੇਂਟ ਕਰਨ ਲਈ ਵਿਸ਼ਵ ਵਿੱਚ ਵਸਦੀ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ 6 ਜੂਨ ਨੂੰ "ਖਾਲਿਸਤਾਨ ਡੇ" ਵਜੋਂ ਮਨਾਉਣ।
ਪੰਜਾਬ ਦੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਦਰਬਾਰ ਸਾਹਿਬ ਦੇ ਅਰਦਾਸੀਏ ਸਿੰਘ ਨੇ ਸਿਰੋਪਾ ਦੇਣ ਤੋਂ ਨਾਂਹ ਕਰ ਦਿੱਤੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਦਰਬਾਰ ਸਾਹਿਬ ਮੱਥਾ ਟੇਕਣ ਗਏ ਪਰ ਭਾਈ ਬਲਬੀਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾ ਭੇਟ ਕਰਨ ਤੋਂ ਨਾਂਹ ਕਰ ਦਿੱਤੀ। ਇਹ ਖ਼ਬਰ ਨੂੰ ਸੂਤਰਾਂ ਵਲੋਂ ਤਸਦੀਕ ਕੀਤਾ ਗਿਆ ਅਤੇ ਇਹ ਏ.ਬੀ.ਪੀ. ਸਾਂਝਾ ਵਿਚ ਵੀ ਪ੍ਰਕਾਸ਼ਿਤ ਹੋ ਚੁਕੀ ਹੈ। ਸਿੱਖ ਸਿਆਸਤ ਨਿਊਜ਼ ਨੇ ਭਾਈ ਬਲਬੀਰ ਸਿੰਘ ਨਾਲ ਸਿੱਧਾ ਰਾਬਤਾ ਕਰਨ ਦੀ ਵੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
ਲੁਧਿਆਣਾ ਵਿੱਚ ਹੋਏ ਹਮਲੇ ਤੋਂ ਤਕਰੀਬਨ ਪੰਦਰਾਂ ਦਿਨਾਂ ਬਾਅਦ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਿਆਂ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਹੁੰਚ ਕੀਤੀ ਹੈ। ਆਪਣੇ ਆਪ ਨੂੰ ਸਰਕਾਰੀ ਅੱਤਿਆਚਾਰ ਦਾ ਪੀੜਤ ਦੱਸਦਿਆਂ ਭਾਈ ਢੱਡਰੀਆਂਵਾਲਿਆਂ ਨੇ ਦੋਸ਼ ਲਾਇਆ ਕਿ ਸਰਕਾਰ ਜਾਣ-ਬੁੱਝ ਕੇ ਦੋਸ਼ੀਆਂ ਦੀ ਮਦਦ ਕਰ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਕਤਲ ਕੀਤਾ ਜਾ ਸਕੇ।
ਜੂਨ 1984 ਦੇ ਘੱਲੂਘਾਰੇ ਸਬੰਧੀ ਸਿੱਖ ਵਿਦਵਾਨਾਂ ਦੀ ਅੱਜ ਚੰਡੀਗੜ੍ਹ ਦੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਮੀਟਿੰਗ ਹੈ। ਘੱਲੂਘਾਰੇ ਦੀ ਯਾਦ ਅਤੇ ਸਬੰਧਤ ਪ੍ਰੋਗਰਾਮਾਂ ਲਈ ਇਹ ਇਕੱਤਰਤਾ ਹਰ ਸਾਲ ਹੁੰਦੀ ਹੈ। ਇਸ ਵਿਚ ਕਾਫੀ ਗਿਣਤੀ ਵਿਚ ਸਿੱਖ ਵਿਦਵਾਨ ਹਿੱਸਾ ਲੈਣਗੇ।
ਲਹਿਰਾਗਾਗਾ ਨੇੜਲੇ ਪਿੰਡ ਭੁਟਾਲ ਕਲਾਂ ਵਿੱਚ ਬਾਅਦ ਦੁਪਹਿਰ ਇੱਕ ਗਰੀਬ ਕਿਸਾਨ ਵਲੋਂ ਆਰਥਿਕ ਤੰਗੀ ਕਰਕੇ ਖੇਤ ’ਚ ਸਪਰੇਅ ਪੀ ਕੇ ਆਪਣੀ ਖੁਦਕੁਸ਼ੀ ਕਰ ਲਈ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਗੁਰਦੇਵ ਸਿੰਘ ਉਰਫ ਭੋਲਾ ਸਿੰਘ (51) ਵਾਸੀ ਭੁਟਾਲ ਕਲਾਂ ਕੋਲ ਮਹਿਜ਼ ਡੇਢ ਏਕੜ ਜ਼ਮੀਨ ਸੀ।
ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਵੀਰਵਾਰ ਨੂੰ ਅਚਾਨਕ ਲੁਧਿਆਣਾ ਫੇਰੀ ਨੇ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਭਾਜੜਾਂ ਪਾ ਦਿੱਤੀਆਂ। ਉਪ ਮੁੱਖ ਮੰਤਰੀ ਅੱਜ ਪਿੰਡ ਕੋਟਲੀ ਵਿਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਰਕੀਰਤ ਦੀ ਮੌਤ ਸਬੰਧੀ ਦੁੱਖ ਪ੍ਰਗਟ ਕਰਨ ਲਈ ਕੋਟਲੀ ਆਏ ਸਨ।
ਗੋਧਰਾ ਕਾਂਡ ਤੋਂ ਬਾਅਦ ਸਾਲ 2002 ਦੇ ਗੁਲਬਰਗ ਸੁਸਾਇਟੀ ਵਿਚ ਹੋਏ ਮੁਸਲਮਾਨਾਂ ਦੇ ਕਤਲੇਆਮ ਜਿਸ ਵਿਚ ਕਾਂਗਰਸ ਦੇ ਸੰਸਦ ਮੈਂਬਰ ਅਹਿਸਾਨ ਜਾਫ਼ਰੀ ਸਮੇਤ 69 ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ, ਦੇ ਮਾਮਲੇ ਵਿਚ ਗੁਜਰਾਤ ਦੀ ਵਿਸ਼ੇਸ਼ ਅਦਾਲਤ ਦੇ ਜੱਜ ਪੀ. ਬੀ. ਦੇਸਾਈ ਨੇ ਫ਼ੈਸਲਾ ਸੁਣਾਉਂਦਿਆਂ 66 ਵਿਚੋਂ 24 ਲੋਕਾਂ ਨੂੰ ਦੋਸ਼ੀ ਠਹਿਰਾਇਆ ਹੈ ਜਦਕਿ 36 ਦੋਸ਼ੀਆਂ ਬਰੀ ਕਰ ਦਿੱਤਾ ਗਿਆ ਹੈ।
ਅਮਰੀਕਾ ਦੇ ਨੇਵਾਰਕ ਸ਼ਹਿਰ ਵਿਚ 47 ਸਾਲਾ ਇਕ ਸਿੱਖ ਵਿਅਕਤੀ ਜੋ ਕਿ ਗੈਸ ਸਟੇਸ਼ਨ ਦਾ ਮਾਲਕ ਸੀ, ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਅਤੇ ਮਾਰੇ ਗਏ ਵਿਅਕਤੀ ਦੇ ਪਰਿਵਾਰ ਨੂੰ ਸ਼ੱਕ ਹੈ ਕਿ ਇਹ ਨਫ਼ਰਤ ਕਰਕੇ ਕੀਤਾ ਗਿਆ ਅਪਰਾਧ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਵੀਰਵਾਰ ਦੇਰ ਸ਼ਾਮ ਪੁਲਿਸ ਵੱਲੋਂ ਹਿਰਾਸਤ 'ਚ ਲੈ ਲੈਣ ਦੀ ਖ਼ਬਰ ਹੈ। ਦੱਸਣਯੋਗ ਹੈ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਸ਼ਾਮਿਲ ਹੋ ਕੇ ਭਾਈ ਧਿਆਨ ਸਿੰਘ ਮੰਡ ਵੱਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕੀਤੇ ਜਾਣ ਦਾ ਪ੍ਰੋਗਰਾਮ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।