Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 4, 2016

ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਬਲਵੀਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਓ ਨਾ ਦੇ ਕੇ ਗੁਰੂ ਸਾਹਿਬ ਵਲੋਂ ਬਖਸ਼ੀ ਹੋਈ ਅਜ਼ਾਦ ਸਿੱਖ ਮਾਨਸਿਕਤਾ, ਕੌਮੀ ਅਣਖ, ਗ਼ੈਰਤ ਅਤੇ ਸ਼ਾਨ ਵਾਸਤੇ ਜੂਝਣ ਵਾਲੇ ਸਿੰਘਾਂ ਨੇ ਸਦਾ ਹੀ ਬਰਕਰਾਰ ਰੱਖਿਆ ਹੈ। ਅੱਜ ਜਦੋਂ ਸ਼ਹੀਦ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਸਮੇਤ ਜੂਨ 1984 ਦੇ ਖੂਨੀ ਘੱਲੂਘਾਰੇ ਦੀ ਸਿੱਖ ਕੌਮ ਯਾਦ ਮਨਾ ਰਹੀ ਹੈ ਤਾਂ ਭਾਈ ਬਲਵੀਰ ਸਿੰਘ ਵਲੋਂ ਦਿਖਾਈ ਗਈ ਜ਼ੁਰਅਤ ਅਤੇ ਦ੍ਰਿੜ੍ਹਤਾ ਇਸ ਗੱਲ ਦਾ ਪ੍ਰਤੀਕ ਹੈ ਕਿ ਸਿੱਖ ਕੌਮ ਦੀ ਅਣਖ ਜ਼ਿੰਦਾ ਹੈ ਅਤੇ ਕੋਈ ਵੀ ਜ਼ੁਲਮ ਅਤੇ ਅਤਿਆਚਾਰ ਇਸ ਨੂੰ ਖਤਮ ਨਹੀਂ ਕਰ ਸਕਦਾ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਰਬਾਰ ਸਾਹਿਬ ਵਿਖੇ ਇੱਕ ਅਰਦਾਸੀਆ ਸਿੰਘ ਵਲੋਂ ਸਿਰੋਪਾਓ ਬਖ਼ਸ਼ਿਸ਼ ਕਰਨ ਤੋਂ ਇਨਕਾਰ ਕੀਤੇ ਜਾਣ ਦੇ ਇੱਕ ਦਿਨ ਪਿੱਛੋਂ 'ਆਮ ਆਦਮੀ ਪਾਰਟੀ' (ਆਪ) ਨੇ ਇਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਾਰ-ਵਾਰ ਬੇਅਦਬੀ ਹੋਣ ਕਾਰਣ ਸਮੂਹ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਪ੍ਰਤੀਕ੍ਰਿਆ ਕਰਾਰ ਦਿੱਤਾ।
ਘੱਲੂਘਾਰਾ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕਰ ਕੇ ਸਿੱਖ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। ਬਠਿੰਡਾ ਪੁਲਿਸ ਨੇ ਹਰਦੀਪ ਸਿੰਘ ਮਹਿਰਾਜ ਤੇ ਯੂਨਾਈਟਿਡ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੂੰ ਵੀ ਬਠਿੰਡਾ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ ਭੋਗ ਪਾਏ ਜਾਂਦੇ ਹਨ। ਇਸ ਸਬੰਧੀ ਸੈਕਸ਼ਨ-85 ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਹਰ ਸਾਲ ਦੀ ਤਰ੍ਹਾਂ ਇਨ੍ਹਾਂ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ 4 ਜੂਨ ਨੂੰ ਕਰਕੇ ਇਨ੍ਹਾਂ ਦੇ ਭੋਗ 6 ਜੂਨ ਨੂੰ ਪਾਉਣ ਅਤੇ ਇਸ ਦਿਹਾੜੇ ਨੂੰ ਘੱਲੂਘਾਰਾ ਦਿਵਸ ਵਜੋਂ ਮਨਾਇਆ ਜਾਵੇ।
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾ ਨਾ ਦਿੱਤੇ ਜਾਣ ਦੇ ਮੁੱਦੇ ਉੱਤੇ ਸ਼੍ਰੋਮਣੀ ਕਮੇਟੀ ਨੇ ਇੱਕ ਪਾਸੇ ਤਾਂ ਅਰਦਾਸੀਏ ਬਲਵੀਰ ਸਿੰਘ ਦੇ ਤਬਾਦਲੇ ਦੇ ਆਦੇਸ਼ ਦੇ ਦਿੱਤੇ ਹਨ। ਦੂਜੇ ਪਾਸੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਹੈ ਕਿ ਦਰਬਾਰ ਸਾਹਿਬ ਦੀ ਫੇਰੀ ਦੌਰਾਨ ਉਨ੍ਹਾਂ ਨੂੰ ਕਿਸੇ ਨੇ ਵੀ ਸਿਰੋਪੇ ਤੋਂ ਇਨਕਾਰ ਨਹੀਂ ਕੀਤਾ।
ਨਵੰਬਰ 1984 ਵਿਚ ਸਿੱਖਾਂ ’ਤੇ ਹੋਏ ਹਮਲੇ ਨੂੰ ‘ਕਤਲੇਆਮ’ ਮੰਨਣ ਲਈ ਹੋਈ ਵੋਟਿੰਗ ਵਿਚ ਹਾਰ ਕਰਕੇ ਵਰਲਡ ਸਿੱਖ ਆਰਗੇਨਾਈਜ਼ੇਸ਼ਨ, ਕੈਨੇਡਾ ਨੂੰ ਡੂੰਘੀ ਨਿਰਾਸ਼ਾ ਹੋਈ। ਐਨ.ਡੀ.ਪੀ. ਆਗੂ ਜਗਮੀਤ ਸਿੰਘ ਨੇ ਪ੍ਰਾਈਵੇਟ ਮੈਂਬਰ ਦੇ ਤੌਰ ’ਤੇ ਇਸ ਸਬੰਧੀ ਮਤਾ ਰੱਖਿਆ ਕਿ ਓਨਟੇਰਿਓ ਦੀ ਸਰਕਾਰ ਨਵੰਬਰ 1984 ਵਿਚ ਸਮੁੱਚੇ ਭਾਰਤ ਵਿਚ ਸਿੱਖਾਂ ਦੇ ਹੋਏ ਹਮਲਿਆਂ ਨੂੰ ਨਸਲਕੁਸ਼ੀ ਮੰਨਿਆ ਜਾਵੇ। ਇਹ ਮਤਾ 22-40 ਦੇ ਫਰਕ ਨਾਲ ਪਾਸ ਨਹੀਂ ਹੋ ਸਕਿਆ।
6 ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿਚ ਹੋ ਰਹੇ ਪ੍ਰੋਗਰਾਮਾਂ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਦਰਬਾਰ ਸਾਹਿਬ ਪਰਕਰਮਾ ਵਿਚ ਮੀਡੀਆ ਦੇ ਦਾਖਲੇ ਉੱਤੇ ਪਾਬੰਦੀ ਲਾ ਦਿੱਤੀ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਚਿੱਠੀ ਲਿਖੀ ਹੈ।
ਪੰਜਾਬ 'ਚੋਂ ਰਾਜ ਸਭਾ ਦੀਆਂ 2 ਸੀਟਾਂ ਲਈ ਅੱਜ ਅਕਾਲੀ ਦਲ ਦੇ ਬਲਵਿੰਦਰ ਸਿੰਘ ਭੂੰਦੜ ਤੇ ਕਾਂਗਰਸ ਦੀ ਅੰਬਿਕਾ ਸੋਨੀ ਬਿਨਾਂ ਮੁਕਾਬਲਾ ਚੋਣ ਜਿੱਤ ਗਏ। ਅੱਜ ਕਾਗ਼ਜ਼ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ। ਇਨ੍ਹਾਂ ਦੇ ਮੁਕਾਬਲੇ 'ਚ ਕਿਸੇ ਵੀ ਹੋਰ ਉਮੀਦਵਾਰ ਨੇ ਕਾਗ਼ਜ਼ ਦਾਖ਼ਲ ਨਹੀਂ ਕੀਤੇ।
ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਯੂਨਾਇਟਿਡ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ 5 ਮੈਂਬਰੀ ਕਮੇਟੀ ਵਿਚਕਾਰ ਹੋਈ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਲਿਆ। ਇਹ ਮੀਟਿੰਗ 6 ਜੂਨ ਘੱਲੂਘਾਰਾ ਦਿਹਾੜੇ ਦੌਰਾਨ ਜਥੇਦਾਰਾਂ ਦੇ ਕੌਮ ਦੇ ਨਾਂ ਸੰਦੇਸ਼ ਨਾਲ ਸਬੰਧਤ ਸੀ।
ਪੰਜਾਬ ਪੁਲਿਸ ਨੇ ਅੱਜ ਸਿੱਖ ਆਗੂਆਂ ਅਤੇ ਸਰਗਰਮ ਵਰਕਰਾਂ ਦੀ ਗ੍ਰਿਫਤਾਰੀ ਲਈ ਵੱਡੀ ਪੱਧਰ 'ਤੇ ਪੰਜਾਬ ਭਰ ਵਿਚ ਛਾਪੇ ਮਾਰੇ। ਸ਼ਨੀਵਾਰ ਨੂੰ ਸਵੇਰੇ ਤੜਕੇ ਡਿਵੀਜ਼ਨ ਨੰ: 5, ਲੁਧਿਆਣਾ ਦੀ ਪੁਲਿਸ ਨੇ ਭਾਈ ਦਲਜੀਤ ਸਿੰਘ ਨੂੰ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।