Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 11, 2016

ਅੰਮ੍ਰਿਤਸਰ ਵਿਖੇ ਪੰਜ ਪਿਆਰੇ ਸਿੰਘਾਂ ਲਈ ਦਫਤਰ ਦੇ ਉਦਘਾਟਨ ਮੌਕੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਪੰਜ ਪਿਆਰੇ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੱਜੀਆਂ, ਭਾਈ ਤਰਲੋਕ ਸਿੰਘ, ਭਾਈ ਮੇਜਰ ਸਿੰਘ ਅਤੇ ਭਾਈ ਮੰਗਲ ਸਿੰਘ ਨੇ ਵਿਸ਼ਵ ਭਰ ਵਿੱਚ ਵੱਸਦੇ ਸਿੱਖਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਲੁੱਟੀ ਗਈ ਸਿੱਖ ਰੈਫਰੈਂਸ ਲਾਇਬਰੇਰੀ ਦੇ ਵਡਮੁੱਲੇ ਖਜਾਨੇ ਨੂੰ ਵਾਪਿਸ ਹਾਸਿਲ ਕਰਨ ਲਈ ਯਤਨਸ਼ੀਲ ਹੋਣ।
ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਅਮਰੀਕ ਸਿੰਘ ਨੂੰ ਪਤਾਸਾ ਪ੍ਰਸ਼ਾਦਿ ਦੇਣ ਵਾਲੇ ਸੇਵਾਦਾਰ ਗੁਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਵਲੋਂ ਇਹ ਸਖਤ ਹਦਾਇਤਾਂ ਹਨ ਕਿ ਦਰਬਾਰ ਸਾਹਿਬ ਦੇ ਅੰਦਰ ਸਿਰੋਪਾਉ ਬਾਦਲ ਦਲ ਤੇ ਭਾਜਪਾ ਸਬੰਧਤ ਕਿਸੇ ਸ਼ਖਸ ਨੂੰ ਹੀ ਦਿੱਤਾ ਜਾ ਸਕਦਾ ਹੈ ਅਤੇ ਕਿਸੇ ਵੀ ਹੋਰ ਸਿਆਸੀ ਪਾਰਟੀ ਜਾਂ ਧਾਰਮਿਕ ਸੰਸਥਾ ਦੇ ਆਗੂ ਨੂੰ ਸਿਰੋਪਾਉ ਤਾਂ ਇੱਕ ਪਾਸੇ ਪਤਾਸਾ ਪ੍ਰਸਾਦਿ ਵੀ ਨਹੀ ਦਿੱਤਾ ਜਾ ਸਕਦਾ।
ਦਿੱਲੀ ਸਰਕਾਰ ਵੱਲੋਂ ਆਪਣੀ ਪਿੱਠ ਥੱਪਥਪਾਉਣ ਵਾਸਤੇ ਪੰਜਾਬੀ ਵਿਸ਼ੇ ਦੇ ਅਧਆਿਪਕਾਂ ਦੀ ਭਰਤੀ ਅਤੇ ਵੇਤਨ ਬਾਰੇ ਅਖਬਾਰਾ ’ਚ ਦਿੱਤੇ ਗਏ ਇਸ਼ਤਿਹਾਰਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਮਰਾਹਕੁੰਨ ਅਤੇ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰਾਰ ਦਿੱਤਾ ਹੈ। ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਦਿੱਲੀ ਸਰਕਾਰ ਦੀ ਕਾਰਜਪ੍ਰਣਾਲੀ ਅਤੇ ਇਸ਼ਤਿਹਾਾਰ ਵਿਚ ਕੀਤੇ ਗਏ ਦਾਅਵਿਆਂ 'ਤੇ ਪ੍ਰੈਸ ਨੋਟ ਰਾਹੀਂ ਸਵਾਲ ਖੜ੍ਹੇ ਕੀਤੇ ਹਨ।
ਆਮ ਆਦਮੀ ਪਾਰਟੀ, ਪੰਜਾਬ ਨੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵਲੋਂ ਰਾਜਧਾਨੀ ਦਿੱਲੀ 'ਚ ਪੰਜਾਬੀ ਭਾਸ਼ਾ ਨੂੰ ਵਧਾਵਾ ਦੇਣ ਦਾ ਸੁਆਗਤ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਜੇ ਸਿੰਘ, ਕਨਵੀਨਰ ਸੁੱਚਾ ਸਿੰਘ ਛੋਟੇਪੁਰ ਅਤੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਾਧੂ ਸਿੰਘ ਨੇ ਦਿੱਲੀ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਦੇ ਪ੍ਰਚਾਰ ਦੇ ਫੈਸਲੇ ਦੀ ਪ੍ਰਸ਼ੰਸਾ ਕੀਤੀ ਹੈ।
ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫਤਰ ਵਿਚ ਜ਼ਿਲ੍ਹਾ ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਚੰਡੀਗੜ੍ਹ ਦੇ ਸੀਨੀਅਰ ਆਗੂਆਂ ਅਤੇ ਇਹਨਾਂ ਜ਼ਿਿਲ੍ਹਆਂ ਨਾਲ ਸਬੰਧਤ ਸੀਨੀਅਰ ਇਸਤਰੀ ਆਗੂਆਂ ਨਾਲ ਮੀਟਿੰਗ ਕਰਕੇ ਦੱਸਿਆ ਕਿ ਇਸਤਰੀ ਅਕਾਲੀ ਦਲ ਵਲੋਂ ਸਮਾਗਮਾਂ ਦੀ ਸ਼ੁਰੂਆਤ ਜ਼ਿਲ੍ਹਾ ਮੋਹਾਲੀ ਤੋਂ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਇਸਤਰੀ ਅਕਾਲੀ ਦਲ ਵਲੋਂ ਪਹਿਲਾ ਇਸਤਰੀ ਸੰਮੇਲਨ ਜਿਸ ਨੂੰ 'ਮਾਤਾ ਗੰਗਾ ਜੀ ਇਸਤਰੀ ਸੰਮੇਲਨ' ਦਾ ਨਾਮ ਦਿੱਤਾ ਗਿਆ ਹੈ, ਇਹ ਸਮਾਗਮ 30 ਜੂਨ ਨੂੰ ਪਾਮ ਕੋਰਟ, ਅੰਬਾਲਾ ਰੋਡ, ਜ਼ੀਰਕਪੁਰ ਵਿਖੇ ਹੋਵੇਗਾ।
ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਅਖ਼ਬਾਰਾਂ ਅਤੇ ਮੀਡੀਏ ਵਿਚ ਪਠਾਨਕੋਟ ਏਅਰਬੇਸ ਦੇ ਖੇਤਰ ਵਿਚ ਦਿਖਣ ਵਾਲੇ ਕਿਸੇ ਵੀ ਵਿਅਕਤੀ ਨੂੰ ਗੋਲੀ ਮਾਰਨ ਦੇ ਕੀਤੇ ਗਏ ਹੁਕਮਾਂ ਨੂੰ ਇਥੋ ਦੇ ਸ਼ਹਿਰੀਆਂ ਦੀ ਆਜ਼ਾਦੀ ਨੂੰ ਕੁੱਚਲਣ ਵਾਲੇ ਕਰਾਰ ਦਿੰਦੇ ਹੋਏ ਪ੍ਰਗਟ ਕੀਤੇ। ਉਹਨਾਂ ਕਿਹਾ ਕਿ ਕਿਸੇ ਵੀ ਏਅਰਬੇਸ ਦੇ ਸੈਟਰ, ਫ਼ੌਜ ਦੇ ਅਸਲਾ ਸੈਟਰ ਅਤੇ ਹੋਰ ਫ਼ੌਜ ਨਾਲ ਸੰਬੰਧਤ ਇਲਾਕੇ ਦੀ ਸੁਰੱਖਿਆ ਲਈ ਪੁਖਤਾ ਇਤਜਾਮ ਜ਼ਰੂਰ ਹੋਣੇ ਚਾਹੀਦੇ ਹਨ। ਲੇਕਿਨ ਅਜਿਹੇ ਸੈਟਰਾਂ ਦੀ ਸੁਰੱਖਿਆ ਦਾ ਬਹਾਨਾ ਬਣਾਕੇ ਆਮ ਸ਼ਹਿਰੀਆਂ ਤੇ ਇਥੋ ਦੇ ਨਿਵਾਸੀਆਂ ਦੀਆਂ ਜਿੰਦਗੀਆਂ ਨਾਲ ਖਿਲਾਵੜ ਕਰਨਾ ਅਤਿ ਦੋਸਪੂਰਨ ਪ੍ਰਬੰਧ ਨੂੰ ਹੀ ਪ੍ਰਤੱਖ ਕਰਦੇ ਹਨ।
ਪੰਜਾਬੀ ਕਲਚਰਲ ਕੌਂਸਲ ਨੇ ਹਰਿਆਣਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਸਰਕਾਰੀ ਦਫਤਰਾਂ ਤੇ ਸਕੂਲਾਂ ਵਿੱਚ ਪੂਰੀ ਤਰਾਂ ਅਣਗੌਲੇ ਕਰਨ ਦੀ ਸਖਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਪੰਜਾਬੀ ਹੋਣ ਦੇ ਨਾਤੇ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਰਾਜ ਅੰਦਰ ਆਪਣੀ ਮਾਂ-ਬੋਲੀ ਨਾਲ ਸਰਕਾਰੀ ਅਧਿਕਾਰੀਆਂ ਵੱਲੋਂ ਹੋ ਰਹੇ ਧੱਕੇ ਵਿਰੁੱਧ ਤੁਰੰਤ ਦਖਲ ਦੇਣ ਅਤੇ ਪੰਜਾਬੀ ਦਾ ਸਹੀ ਮਾਅਨਿਆਂ ਵਿੱਚ ਦੂਜੀ ਭਾਸ਼ਾ ਦਾ ਰੁਤਬਾ ਬਰਕਰਾਰ ਰੱਖਣ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਰਕਾਰ ਵੱਲੋਂ ਬਾਰਾਪੁਲਾ ਫਲਾਈਓਵਰ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਸੇਤੂ ਰੱਖਣ ਦੀ ਤਜਵੀਜ਼ ਦੇ ਮਤੇ ਨੂੰ ਪ੍ਰਵਾਨਗੀ ਦੇਣ ਲਈ ਦਿੱਲੀ ਸਰਕਾਰ, ਦਿੱਲੀ ਨਗਰ ਨਿਗਮ ਅਤੇ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਦਾ ਧੰਨਵਾਦ ਕੀਤਾ ਹੈ। ਦਰਅਸਲ ਕੱਲ ਦਿੱਲੀ ਦੇ ਉਪ ਮੁਖ ਮੰਤਰੀ ਮਨੀਸ਼ ਸਿਸੋਦੀਆਂ ਦੀ ਅਗਵਾਹੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਵਿਚ ਇਨ੍ਹਾਂ ਵਿਭਾਗਾਂ ਨਾਲ ਸਬੰਧਿਤ ਅਧਿਕਾਰੀਆਂ ਦੀ ਮੌਜੂਦਗੀ ਵਿਚ ਫਲਾਈਓਵਰ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।