Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 13, 2016

ਨੇੜਲੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸੋਮਵਾਰ ਸਵੇਰੇ ਕਰੀਬ ਸਾਢੇ 5 ਵਜੇ ਕੁਝ ਅਣਪਛਾਤੇ ਕਾਰ ਸਵਾਰਾਂ ਨੇ ਇਕ ਕਰਿਆਨਾ ਦੁਕਾਨਦਾਰ ਨੂੰ ਗੋਲੀ ਮਾਰ ਦਿੱਤੀ, ਗੰਭੀਰ ਰੂਪ ’ਚ ਜ਼ਖ਼ਮੀ 35 ਸਾਲਾ ਦੁਕਾਨਦਾਰ ਗੁਰਦੇਵ ਸਿੰਘ ਪੁੱਤਰ ਰਾਮ ਸਿੰਘ ਜੋ ਕਿ ਸੌਦਾ ਸਾਧ ਦਾ ਪ੍ਰੇਮੀ ਅਰਥਾਤ ਡੇਰਾ ਸਿਰਸਾ ਦਾ ਸ਼ਰਧਾਲੂ ਹੈ, ਨੂੰ ਇਲਾਜ ਵਾਸਤੇ ਲੁਧਿਆਣੇ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਸੀ ਪਰ ਪੁਲਿਸ ਸੂਤਰਾਂ ਅਨੁਸਾਰ ਸਿਰ ਦਾ ਅਪ੍ਰੇਸ਼ਨ ਕਰਨ ਤੋਂ ਬਾਅਦ ਉਸਦੀ ਹਾਲਤ ਖ਼ਤਰੇ ਤੋਂ ਬਾਹਰ ਹੈ।
ਕਾਂਗਰਸ ਵਲੋਂ ਕਮਲਨਾਥ ਨੂੰ ਪੰਜਾਬ ਦਾ ਇੰਚਾਰਜ ਬਣਾਉਣਾ ਇਵੇਂ ਹੈ ਜਿਵੇਂ ਅਯੋਧਿਆ ਦਾ ਇੰਚਾਰਜ ‘ਰਾਵਣ’ ਨੂੰ ਅਤੇ ਯਹੂਦੀਆਂ ਦੇ ਧਰਮ ਅਸਥਾਨ ਦਾ ‘ਹਿਟਲਰ’ ਨੂੰ ਬਣਾ ਦੇਈਏ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇਕ ਲਿਖਤੀ ਬਿਆਨ ਵਿਚ ਜਾਹਰ ਕੀਤੇ।
ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿਚ ਬੁੱਧੀਜੀਵੀ ਡਾਇਲਾਗ ਵਿੰਗ ਸ਼ੁਰੂ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮਕਸਦ ਆਮ ਆਦਮੀ ਪਾਰਟੀ ਦੀਆ ਨੀਤੀਆਂ ਅਤੇ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਲੋਕਾਂ ਦੀਆ ਜ਼ਮੀਨੀ ਪੱਧਰ ਤੇ ਸਮਸਿਆਵਾਂ ਸੁਣਨਾ ਹੈ।
ਯੂਥ ਅਕਾਲੀ ਦਲ ਅੰਮ੍ਰਤਿਸਰ ਦੇ ਮੁੱਖ ਪ੍ਰਬੰਧਕੀ ਸਕੱਤਰ, ਪਪਲਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਕੇ ਦੱਸਿਆ ਕਿ ਪਾਰਟੀ ਦੇ ਵਿਸਥਾਰ ਲੲੀ ਬੀਤੇ ਦਨਿ ਜੰਮੂ ਸ਼ਹਿਰ ਦੇ ਸਿੱਖ ਨੌਜ਼ਵਾਨਾਂ ਨਾਲ ਲੰਮੀਆਂ ਵਿਚਾਰਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਿੱਖ ਨੌਜਵਾਨਾਂ ਦਾ ਜਥੇਬੰਦ ਹੋਣਾ ਬਹੁਤ ਜ਼ਰੂਰੀ ਹੈ। ਇਹ ਗੱਲ ਤਸੱਲੀ ਭਰੀ ਹੈ ਕਿ ਪਿਛਲੇ ਚਾਰ ਸਾਲਾਂ ਦੌਰਾਨ ਮੇਰੇ ਸੰਪਰਕ ਵਿਚ ਆਉਣ ਵਾਲੇ ਜੰਮੂ ਦੇ ਸਿੱਖ ਨੌਜਵਾਨ, ਕੌਮੀ ਘਰ ਖ਼ਾਲਿਸਤਾਨ ਪ੍ਰਤੀ ਬਹੁਤ ਸਤਿਕਾਰ ਅਤੇ ਸਮਰਪਿਤ ਭਾਵਨਾ ਵਾਲੇ ਹਨ। ਭਾਈ ਜਸਜੀਤ ਸਿੰਘ ਦੀ ਸ਼ਹਾਦਤ ਤੋਂ ਬਾਅਦ ਜੰਮੂ ਦੇ ਨੌਜਵਾਨਾਂ ਦੇ ਜਜ਼ਬੇ ਹੋਰ ਵੀ ਪ੍ਰਬਲ ਹੋਏ ਹਨ।
ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਚਿਤਾਵਨੀ ਦਿੱਤੀ ਹੈ ਕਿ ਸਰਕਾਰੀ ਏਜੰਸੀਆਂ ਤੇ ਸਿਆਸਤਦਾਨ ਉੜਤਾ ਪੰਜਾਬ ਫ਼ਿਲਮ ਦੇ ਮਾਮਲੇ ’ਚ ਸ਼ੋਰ-ਸ਼ਰਾਬ ਨਾ ਕਰਨ। ਸੰਸਥਾ ਨੇ ਇੱਕ ਪ੍ਰੈਸ ਰਿਲੀਜ਼ ਰਾਹੀਂ ਕਿਹਾ ਹੈ ਕਿ ਉੜਤਾ ਪੰਜਾਬ ਫ਼ਿਲਮ ਪੰਜਾਬ ਨੂੰ ਦਰਪੇਸ਼ ਇੱਕ ਵੱਡੇ ਸੰਕਟ ਬਾਰੇ ਮੁੱਦੇ ਨੂੰ ਉਭਾਰਦੀ ਹੈ।
ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾੲੀ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾੲੀ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਡਰਾਇਵਰ ਭਾੲੀ ਦਾਰਾ ਸਿੰਘ ਪੂਨੀਅਾਂ ਵਾਲਿਆਂ ਜੂਨ 1984 ਦੇ ਸਮੂਹ ਸ਼ਹੀਦ ਸਿੰਘਾਂ-ਸਿੰਘਣੀਆਂ ਦਾ 32 ਵਾਂ ਸ਼ਹੀਦੀ ਦਿਹਾੜਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਪਰਿਵਾਰ ਦੇ ਸਹਿਯੋਗ ਨਾਲ ਗੁਰਦੁਅਾਰਾ ਬਾਬੇ ਸ਼ਹੀਦਾਂ, ਪਿੰਡ ਬਹਾਦਰ ਨਗਰ, ਤਹਿਸੀਲ ਪੱਟੀ, ਨੇੜੇ ਵਲਟੋਹਾ, ਜ਼ਿਲ੍ਹਾ ਤਰਨ ਤਾਰਨ ਵਿਖੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ।
ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਦੇ ਵਿਵਾਦਿਤ ਆਗੂ ਕਮਲ ਨਾਥ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਮਾਮਲਿਆਂ ਦਾ ਇੰਚਾਰਜ ਬਣਾ ਕੇ ਪੰਜਾਬ ਭੇਜੇ ਜਾਣ 'ਤੇ ਤਿੱਖੀ ਪ੍ਰਤੀਕ੍ਰਿਆ ਜਾਹਰ ਕਰਦੇ ਹੋਏ ਕਮਲ ਨਾਥ ਨੂੰ 1984 ਦੇ ਸਿੱਖ ਕਤਲੇਆਮ ਦਾ ਦੋਸ਼ੀ ਦੱਸਦੇ ਹੋਏ 'ਆਪ' ਨੇ ਇਸ ਨੂੰ ਸਿੱਖਾਂ ਦੇ ਜ਼ਖਮਾਂ ਉੱਤੇ ਲੂਣ ਪਾਉਣ ਵਾਲਾ ਕਦਮ ਦੱਸਿਆ ਹੈ।
ਵਧ ਰਹੇ ਪ੍ਰਦੂਸ਼ਣ ਕਾਰਨ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਫਿੱਕੀ ਪੈ ਰਹੀ ਚਮਕ ਨੂੰ ਬਰਕਾਰ ਰੱਖਣ ਲਈ ਸਵਾ ਕਰੋੜ ਰੁਪਏ ਦੀ ਲਾਗਤ ਨਾਲ ਟਾਵਰ ਲਾਇਆ ਗਿਆ ਹੈ। ਇਸ ਦੀ ਮਦਦ ਨਾਲ ਦਰਬਾਰ ਸਾਹਿਬ ਦੇ ਆਲੇ-ਦੁਆਲੇ ਲਗਾਤਾਰ ਵਧ ਰਹੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਮਦਦ ਮਿਲੇਗੀ। ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਚਮਕ ਨੂੰ ਬਰਕਰਾਰ ਰੱਖਿਆ ਜਾ ਸਕੇਗਾ।
ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤ-ਏ-ਖ਼ਾਲਸਾ ਵਿਖੇ 25-26 ਸਤੰਬਰ ਨੂੰ ਹੋਵੇਗਾ।
ਅਮਰੀਕਾ 'ਚ ਫਲੋਰੀਡਾ ਸੂਬੇ 'ਚ ਅੱਜ ਤੜਕੇ ਇਕ ਸਮਲਿੰਗੀਆਂ ਦੇ ਨਾਈਟ ਕਲੱਬ 'ਚ ਇਕ ਹਮਲਾਵਰ ਵੱਲੋਂ ਅੰਨ੍ਹੇਵਾਹ ਗੋਲੀਬਾਰੀ ਕਰਨ ਨਾਲ 50 ਲੋਕਾਂ ਦੀ ਮੌਤ ਹੋ ਗਈ ਅਤੇ 53 ਲੋਕ ਜ਼ਖ਼ਮੀ ਹੋ ਗਏ। ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਹਮਲਾਵਰ ਵੀ ਮਾਰਿਆ ਗਿਆਙ ਹਮਲਾਵਰ ਦੀ ਪਛਾਣ ਅਫ਼ਗਾਨ ਮੂਲ ਦੇ ਉਮਰ ਮਤੀਨ ਵਜੋਂ ਕੀਤੀ ਗਈ। ਇਸ ਹਮਲੇ ਨੂੰ ਅਮਰੀਕਾ ਦੇ ਇਤਿਹਾਸ 'ਚ 9/11 ਤੋਂ ਬਾਅਦ ਸਭ ਤੋਂ ਭਿਆਨਕ ਹਮਲਾ ਦੱਸਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਘਟਨਾ ਸਥਾਨ 'ਤੇ ਭਾਰੀ ਗਿਣਤੀ 'ਚ ਪੁਲਿਸ ਸਵਾਤ ਟੀਮ ਦੀ ਤਾਇਨਾਤੀ ਕੀਤੀ ਗਈ ਤੇ ਐਮਰਜੈਂਸੀ ਵਾਹਨਾਂ ਦੀ ਵਿਵਸਥਾ ਕੀਤੀ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।