ਮਹਾਨ ਸਿੱਖ ਜਰਨੈਲ ਅਤੇ ਪਹਿਲੇ ਸਿੱਖ ਬਾਦਸ਼ਾਹ ਬਾਬਾ ਬੰਦਾ ਸਿੰਘ ਬਹਾਦਰ ਦੇ ਰਾਜ ਵੇਲੇ ਚਲਦੇ ਨਾਨਕਸ਼ਾਹੀ ਸਿੱਕੇ ਦਾ ਪ੍ਰਤੀਰੂਪੀ ਸਿੱਕਾ ਕੇਂਦਰੀ ਖਜਾਨਾ ਮੰਤਰੀ ਅਰੁਣ ਜੇਟਲੀ ਨੇ ਨੈਸ਼ਨਲ ਮੀਡੀਆ ਸੈਂਟਰ ਵਿਖੇ ਜਾਰੀ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ, ਲੋਕਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਰਾਜਸਭਾ ਮੈਂਬਰ ਤ੍ਰਿਲੋਚਨ ਸਿੰਘ ਅਤੇ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰ ਪਾਲ ਸਿੰਘ ਚੱਡਾ ਨੂੰ ਇਨ੍ਹਾਂ ਇਤਿਹਾਸਿਕ ਪਲਾਂ ਦਾ ਗਵਾਹ ਬਣਨ ਦਾ ਮੌਕਾ ਮਿਲਿਆ।