Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 30, 2016

ਮੀਡੀਆ ਵਿਚ ਛਪੀਆਂ ਰਿਪੋਰਟਾਂ ਮੁਤਾਬਕ 24 ਜੂਨ ਨੂੰ ਮਲੇਰਕੋਟਲਾ (ਜ਼ਿਲ੍ਹਾ ਸੰਗਰੂਰ) ਵਿਖੇ ਹੋਏ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਤਾਰ ਵਿਸ਼ਵ ਹਿੰਦੂ ਪ੍ਰੀਸ਼ਦ ਨਾਲ ਜੁੜ ਰਹੇ ਹਨ। ਬੇਅਦਬੀ ਤੋਂ ਬਾਅਦ ਮੁਸਲਮਾਨਾਂ ਵਲੋਂ ਭਾਰੀ ਰੋਸ ਪ੍ਰਦਰਸ਼ਨ ਕੀਤੇ ਗਏ ਸਨ ਅਤੇ ਸਿੱਖ ਜਥੇਬੰਦੀਆਂ ਨੇ ਵੀ ਬੇਅਦਬੀ ਘਟਨਾ ਦੀ ਨਿਖੇਧੀ ਕੀਤੀ ਸੀ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਲੀਗਲ ਸੈਲ ਦੇ ਮੁੱਖੀ ਹਿੰਮਤ ਸਿੰਘ ਸ਼ੇਰਗਿੱਲ ਦੀ ਅਗਵਾਈ ਵਿਚ 'ਆਪ' ਦਾ ਇਕ ਵਫਦ ਮੁੱਖ ਚੋਣ ਅਧਿਕਾਰੀ, ਪੰਜਾਬ ਨੂੰ ਮਿਲਿਆ ਅਤੇ ਅਕਾਲੀ-ਭਾਜਪਾ ਸਰਕਾਰ ਦੁਆਰਾ ਗੈਰ ਸੰਵਿਧਾਨਕ ਤਰੀਕੇ ਨਾਲ ਬਣਾਏ ਗਏ 24 ਮੁੱਖ ਪਾਰਲੀਮੈਂਟਰੀ ਸਕੱਤਰਾਂ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰਨ ਦੀ ਮੰਗ ਕੀਤੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਪਿੱਛਲੇ ਲੰਬੇ ਸਮੇਂ ਤੋਂ ਅਸਥਾਈ ਪੰਜਾਬੀ ਅਧਿਆਪਕ ਵੱਜੋਂ ਪੜ੍ਹਾ ਰਹੇ ਅਧਿਆਪਕਾਂ ਦੀ ਨੌਕਰੀ ਨੂੰ ਪਹਿਲ ਦੇ ਆਧਾਰ 'ਤੇ ਪੱਕਾ ਕਰਨ ਦੀ ਆਵਾਜ਼ ਬੁਲੰਦ ਕੀਤੀ ਹੈ। ਦਰਅਸਲ ਬੀਤੇ ਦਿਨੀਂ ਦਿੱਲੀ ਸਰਕਾਰ ਵੱਲੋਂ ਕੌਮੀ ਘੱਟਗਿਣਤੀ ਵਿੱਦਿਅਕ ਅਦਾਰਾ ਕਮਿਸ਼ਨ ਵਿਚ ਇੱਕ ਕੇਸ ਦੌਰਾਨ ਦਿੱਲੀ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਪੰਜਾਬੀ ਤੇ ਉਰਦੂ ਅਧਿਆਪਕ ਛੇਤੀ ਰੱਖਣ ਦੀ ਜਿਥੇ ਹਾਮੀ ਭਰੀ ਗਈ ਸੀ ਉਥੇ ਹੀ ਸਰਕਾਰ ਨੂੰ ਦਿੱਲੀ ਹਾਈਕੋਰਟ ਨੇ ਇੱਕ ਕੇਸ ਦੀ ਸੁਣਵਾਈ ਦੌਰਾਨ ਦਿੱਲੀ ਨਗਰ ਨਿਗਮ ਦੇ ਸਕੂਲਾਂ ਵਿਚ ਅਸਥਾਈ ਤੌਰ 'ਤੇ ਪੜ੍ਹਾਉਂਦੇ ਅਧਿਆਪਕਾਂ ਨੂੰ ਉਰਦੂ ਅਧਿਆਪਕਾਂ ਦੇ ਬਰਾਬਰ ਤਨਖਾਹ ਦੇਣ ਦਾ ਆਦੇਸ਼ ਦਿੱਤਾ ਸੀ।
ਹੁਣ 'ਬ੍ਰੇਕਜ਼ਿਟ' ਦੇ ਚਲਦੇ ਈ.ਯੂ. ਤੋਂ ਅੰਗਰੇਜ਼ੀ ਭਾਸ਼ਾ ਦੀ ਵਿਦਾਈ ਹੋ ਸਕਦੀ ਹੈ। ਅੰਗਰੇਜ਼ੀ ਯੂਰਪੀ ਸੰਘ ਦੇ ਸੰਸਥਾਨਾਂ ਲਈ ਪਹਿਲੀ ਪਸੰਦ ਰਹੀ ਹੈ ਪਰ ਈ.ਯੂ. ਤੋਂ ਬਾਹਰ ਹੋਣ ਲਈ ਪਿਛਲੇ ਹਫ਼ਤੇ ਬ੍ਰਿਟੇਨ ਦੇ ਵੋਟ ਪਾਉਣ ਨਾਲ ਇਸ ਦੀ ਵਰਤੋਂ 'ਤੇ ਪਾਬੰਦੀ ਲੱਗ ਸਕਦੀ ਹੈ।
ਆਸਟਰੇਲੀਆ ’ਚ 2 ਜੁਲਾਈ ਨੂੰ ਵੋਟਾਂ ਪੈਣੀਆਂ ਹਨ। ਪਾਰਲੀਮੈਂਟ ਦੀਆਂ 150 ਅਤੇ ਸੈਨੇਟ ਦੀਆਂ 76 ਸੀਟਾਂ ਲਈ ਮਤਦਾਨ ਹੋਣ ਜਾ ਰਿਹਾ ਹੈ। ਮੁੱਖ ਮੁਕਾਬਲਾ ਸੱਤਾਧਾਰੀ ਲਿਬਰਲ-ਨੈਸ਼ਨਲ ਪਾਰਟੀ ਗੱਠਜੋੜ ਅਤੇ ਮੁੱਖ ਵਿਰੋਧੀ ਧਿਰ ਲੇਬਰ ਪਾਰਟੀ ਵਿਚਕਾਰ ਹੈ। ਇਸ ਵਾਰ ਮੁਕਾਬਲਾ ਸਖ਼ਤ ਹੈ ਅਤੇ ਕਿਸੇ ਪਾਰਟੀ ਨੂੰ ਬਹੁਮੱਤ ਮਿਲਦਾ ਨਜ਼ਰ ਨਹੀਂ ਆਉਂਦਾ। ਖੱਬੇ ਪੱਖੀ ਗਰੀਨ ਪਾਰਟੀ ਵੀ ਮੈਦਾਨ ’ਚ ਹੈ।
ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ 'ਤੇ ਲੁਧਿਆਣਾ 'ਚ ਹੋਏ ਹਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਪਾਈ ਪਟੀਸ਼ਨ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ, ਸੀਬੀਆਈ ਅਤੇ ਹੋਰ ਸਬੰਧਿਤ ਧਿਰਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਪਟੀਸ਼ਨ ਭਾਈ ਢੱਡਰੀਆਂਵਾਲਿਆਂ ਦੇ ਸਮਰਥਕਾਂ ਵੱਲੋਂ ਪਾਈ ਗਈ ਹੈ। ਪਟੀਸ਼ਨਕਰਤਾ ਜਸਬੀਰ ਸਿੰਘ ਅਤੇ ਗੁਰਪਿੰਦਰ ਸਿੰਘ ਨੇ ਆਪਣੀ ਪਟੀਸ਼ਨ 'ਚ ਕਿਹਾ ਹੈ ਕਿ ਉਹ ਭਾਈ ਰਣਜੀਤ ਸੰਿਘ ਢੱਡਰੀਆਂਵਾਲਿਆਂ ਨਾਲ ਮਲਿ ਕੇ ਸਿੱਖ ਧਰਮ ਦਾ ਪ੍ਰਚਾਰ ਕਰਦੇ ਹਨ।
ਭਾਰਤੀ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਰੱਦ ਕਰ ਦਿੱਤਾ, ਜਿਸ ਵਿਚ ਰਾਜਨੀਤਕ ਸਿੱਖ ਕੈਦੀ ਭਾਈ ਲਾਲ ਸਿੰਘ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਲਾਭ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ਗੱਲ ਦੀ ਆਜ਼ਾਦੀ ਭਾਈ ਲਾਲ ਸਿੰਘ ਨੂੰ ਦਿੱਤੀ ਹੈ ਕਿ ਉਹ ਅੱਠ ਹਫਤਿਆਂ ਵਿਚ ਭਾਰਤ ਸਰਕਾਰ ਦੇ ਅਧਿਕਾਰਤ ਮਹਿਕਮੇ ਨੂੰ ਅਰਜ਼ੀ ਭੇਜ ਸਕਦੇ ਹਨ ਅਤੇ ਅਧਿਕਾਰਤ ਮਹਿਕਮਾ ਕਾਨੂੰਨ ਮੁਤਾਬਕ ਸਮੇਂ ਤੋਂ ਪਹਿਲਾਂ ਰਿਹਾਈ ਬਾਰੇ ਕੋਈ ਫੈਸਲਾ ਲੈ ਸਕਦਾ ਹੈ।
ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਬਿਲਕੁਲ ਨਜ਼ਦੀਕ ਸਥਿਤ ਸਮਾਧ ਗੁਰਦੁਆਰਾ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 177ਵੀਂ ਬਰਸੀ ਅਥਾਹ ਸ਼ਰਧਾ ਨਾਲ ਮਨਾਈ ਗਈ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਸਬੰਧੀ ਦੇਸ਼ਾਂ ਵਦਿੇਸ਼ਾਂ ਤੋਂ ਪੁੱਜੀਆਂ ਸੰਗਤਾਂ ਦੀ ਹਾਜ਼ਰੀ 'ਚ ਪਰਸੋਂ ਰੋਜ਼ ਤੋਂ ਰੱਖੇ ਅਖੰਡ ਪਾਠ ਸਾਹਬਿ ਦੇ ਭੋਗ ਅੱਜ ਸਵੇਰੇ ਪਾਏ ਗਏ। ਇਸ ਮੌਕੇ ਪੁੱਜੀਆਂ ਸੱਿਖ ਸੰਗਤਾਂ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ ਭਾਈ ਜਲਵਿੰਦਰ ਸਿੰਘ ਅਤੇ ਕਰਨਜੀਤ ਸਿੰਘ ਦੇ ਸਾਥੀਆਂ ਨੇ ਰਸ ਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ।
ਜੂਨ 1984 ਘੱਲੂਘਾਰੇ ਬਾਰੇ ਸਿੱਖ ਸਿਆਸਤ ਵੱਲੋਂ ਸ਼ੁਰੂ ਕੀਤੀ ਗਈ ਲੇਖ ਲੜੀ "ਜਖ਼ਮ ਨੂੰ ਸੂਰਜ ਬਣਨ ਦਿਓ" ਤਹਿਤ ਅੱਜ ਅਸੀਂ 30ਵੀਂ ਲਿਖਤ ਸਾਂਝੀ ਕਰਨ ਜਾ ਰਹੇ ਹਾਂ। ਇਸ ਲਿਖਤ ਦਾ ਸਿਰਲੇਖ ਹੈ "ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਆਮਦ: ਇੱਕ ਅਦੁੱਤੀ ਵਰਤਾਰਾ" ਜਿਸ ਦੇ ਸ਼ਬਦ ਤੇ ਆਵਾਜ਼ ਸਿੱਖ ਚਿੰਤਕ ਸ. ਅਜਮੇਰ ਸਿੰਘ ਹੋਰਾਂ ਦੇ ਹਨ। ਅਸੀਂ ਇਸ ਲਿਖਤ ਨਾਲ ਹੀ ਇਸ ਲੇਖ ਲੜੀ ਨੂੰ ਹਾਲ ਦੀ ਘੜੀ ਸਮੇਟ ਰਹੇ ਹਾਂ: ਸੰਪਾਦਕ, ਸਿੱਖ ਸਿਆਸਤ।
ਖੇਤੀਬਾੜੀ ਵਿਭਾਗ, ਪੰਜਾਬ ਵੱਲੋਂ ਚਾਲੂ ਹਫਤੇ ਦੌਰਾਨ 30 ਜੂਨ ਤੋਂ 3 ਜੁਲਾਈ ਤੱਕ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਜਾਰੀ ਕੀਤੀ ਭਵਿੱਖਬਾਣੀ ਸਬੰਧੀ ਕਿਸਾਨਾਂ ਨੂੰ ਸਾਵਧਾਨੀ ਜਾਰੀ ਕੀਤੀ ਹੈ। ਖੇਤੀਬਾੜੀ ਵਿਭਾਗ ਦੇ ਬੁਲਾਰੇ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਦੇ ਮੁੱਖ ਦਫਤਰ ਵੱਲੋਂ ਸਮੂਹ ਜ਼ਿਲਾ ਖੇਤੀਬਾੜੀ ਅਫਸਰਾਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਕੇ ਕਿਸਾਨਾਂ ਨੂੰ ਸਾਵਧਾਨ ਕਰਨ ਲਈ ਕਿਹਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।