Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 9, 2016

ਭਾਈ ਬਲਜੀਤ ਸਿੰਘ ਦਾਦੂਵਾਲ ਇੱਕ ਭਿਆਨਕ ਸੜਖ ਹਾਦਸੇ 'ਚ ਵਾਲ ਵਾਲ ਬਚੇ ਹਨ। ਘਟਨਾ ਬੀਤੀ ਰਾਤ ਲੁਧਿਆਣਾ-ਤਲਵੰਡੀ ਰੋਡ 'ਤੇ ਪਿੰਡ ਜਗਾ ਰਾਮ ਤੀਰਥ ਕੋਲ ਵਾਪਰੀ ਹੈ। ਹਾਦਸਾ ਉਨ੍ਹਾਂ ਦੀ ਮਰਸਡੀਜ਼ ਤੇ ਇੱਕ ਸਕਾਰਪੀਓ ਦੀ ਟੱਕਰ ਕਾਰਨ ਵਾਪਰਿਆ। ਇਸ ਦੌਰਾਨ ਗੱਡੀਆਂ ਬੁਰੀ ਤਰਾਂ ਨੁਕਸਾਨੀਆਂ ਗਈਆਂ।
ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਉੱਤੇ ਟਿੱਕਾ ਲਗਾਕੇ ਬੇਅਦਬੀ ਕਰ ਰਹੇ ਅਕਾਲੀ ਦਲ ਅਤੇ ਕਾਂਗਰਸ ਦੇ ਉਘੇ ਆਗੂ ਦੀ ਵੀਡੀਓ ਦਿਖਾ ਕੇ ਅਕਾਲੀ ਦਲ ਬਾਦਲ ਅਤੇ ਕਾਂਗਰਸ ਉੱਤੇ ਸ਼ਨੀਵਾਰ ਨੂੰ ਫਿਰ ਤੋਂ ਪਲਟਵਾਰ ਕੀਤਾ ਹੈ।
ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਪੁਲਿਸ ਵਲੋਂ ਹੋਈ ਫਾਇਰਿੰਗ ਵਿਚ ਤਿੰਨ ਕਸ਼ਮੀਰੀ ਨੌਜਵਾਨਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
ਅਮਰੀਕੀ ਰਾਜ ਮਿਨੇਸੋਟਾ ਅਤੇ ਲੁਈਸੀਆਨਾ 'ਚ ਹਾਲ 'ਚ ਪੁਲਿਸ ਦੀ ਗੋਲੀਬਾਰੀ 'ਚ 2 ਕਾਲੇ ਨੌਜਵਾਨਾਂ ਦੀ ਮੌਤ ਦੇ ਵਿਰੋਧ 'ਚ ਡਲਾਸ 'ਚ ਹੋ ਰਹੇ ਇਕ ਪ੍ਰਦਰਸ਼ਨ ਦੌਰਾਨ ਬੰਦੂਕਧਾਰੀਆਂ ਨੇ ਪੰਜ ਪੁਲਿਸ ਅਧਿਕਾਰੀਆਂ ਦਾ ਗੋਲੀਆਂ ਮਾਰ ਕੇ ਕਤਕ ਕਰ ਦਿੱਤਾ ਅਤੇ 6 ਹੋਰਨਾਂ ਨੂੰ ਜ਼ਖਮੀ ਕਰ ਦਿੱਤਾ। ਇਕ ਸਮਾਚਾਰ ਪੱਤਰ ਦੀ ਰਿਪੋਰਟ ਅਨੁਸਾਰ, ਪੁਲਿਸ ਮੁਖੀ ਡੇਵਿਡ ਓ ਬ੍ਰਾਊਨ ਨੇ ਕਿਹਾ ਕਿ ਹਮਲੇ ਨੂੰ ਚਾਰ ਸ਼ੱਕੀਆਂ ਵੱਲੋਂ ਬੰਦੂਕਾਂ ਨਾਲ ਅੰਜਾਮ ਦਿੱਤਾ ਗਿਆ ਜੋ ਪ੍ਰਦਰਸ਼ਨ ਵਾਲੀ ਥਾਂ 'ਤੇ ਲੁਕ ਕੇ ਬੈਠੇ ਹੋਏ ਸਨ। ਬਾਅਦ 'ਚ ਪੁਲਿਸ ਨੇ ਬਿਆਨ ਦਿੱਤਾ ਕਿ ਡਲਾਸ ਐਸ. ਡਬਲਿਊ. ਏ. ਟੀ. ਅਧਿਕਾਰੀਆਂ ਨਾਲ ਹੋਈ ਗੋਲੀਬਾਰੀ 'ਚ ਸ਼ਾਮਿਲ ਇਕ ਸ਼ੱਕੀ ਹਿਰਾਸਤ 'ਚ ਹੈ ਅਤੇ ਇਕ ਵਿਅਕਤੀ ਨੇ ਆਤਮ-ਸਮਰਪਣ ਕਰ ਦਿੱਤਾ ਹੈ।
"ਐਸ.ਵਾਈ.ਐਲ. ਨਹਿਰ ਪੰਜਾਬ ਤੇ ਪੰਜਾਬੀਆਂ ਨਾਲ ਵਿਸ਼ਵਾਸਘਾਤ ਹੈ, ਜਿਸ ਦੀ ਇਬਾਰਤ ਸਿਰਫ਼ ਕਾਂਗਰਸ ਨੇ ਹੀ ਲਿਖੀ ਸੀ। ਇਹ ਨਹਿਰ ਪੁੱਟਣ ਦੀ ਮਨਜ਼ੂਰੀ ਕਾਂਗਰਸ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦਿੱਤੀ ਸੀ, ਜਿਸ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਦਬਕਾ ਮਾਰ ਕੇ ਦਸਤਖਤ ਕਰਵਾ ਲਏ ਸਨ। ਨਹਿਰ ਦੇ ਉਦਘਾਟਨ ਸਮੇਂ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਸੀ।"
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਭਾਈ ਜਗਤਾਰ ਸਿੰਘ ਤਾਰਾ ਨੇ ਕੇਸ ਵਿੱਚ ਜਿਰ੍ਹਾ ਕਰਨ ਤੋਂ ਨਾਂਹ ਕਰ ਦਿੱਤੀ ਹੈ। ਉਸ ਨੇ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਕਿ ਉਹ ਆਪਣੇ ਪੱਖ ਵਿੱਚ ਬਚਾਅ ਲਈ ਕੁਝ ਵੀ ਕਹਿਣਾ ਨਹੀਂ ਚਾਹੁੰਦਾ ਹੈ। ਯੂ.ਟੀ. ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਬੀਰ ਸਿੰਘ ਸਿੱਧੂ ਨੇ ਕੇਸ ਦੀ ਸੁਣਵਾਈ ਸਖ਼ਤ ਸਰੁੱਖਿਆ ਵਾਲੀ ਮਾਡਲ ਜੇਲ੍ਹ ਵਿੱਚ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।