Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 13, 2016

'ਗੁਰੂ ਦੀ ਨਗਰੀ' ਅੰਮ੍ਰਿਤਸਰ ਵਿੱਚ ਸਥਿਤ ਇਤਿਹਾਸਕ ਖਾਲਸਾ ਕਾਲਜ ਦੀ ਭੂਮੀ ਉੱਤੇ ਖਾਲਸਾ ਯੂਨੀਵਰਸਿਟੀ ਅੰਮ੍ਰਿਤਸਰ ਬਣਾਉਣ ਦੇ ਫੈਸਲੇ ਦਾ ਜ਼ੋਰਦਾਰ ਵਿਰੋਧ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਨੇ ਐਲਾਨ ਕੀਤਾ ਹੈ ਕਿ 2017 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ਤੋਂ ਬਾਅਦ ਇਹ ਫੈਸਲਾ ਰੱਦ ਕਰ ਦਿੱਤਾ ਜਾਵੇਗਾ, ਕਿਉਂਕਿ ਬਾਦਲ ਸਰਕਾਰ ਨੇ ਇਹ ਨਾਪਾਕ ਫ਼ੈਸਲਾ ਮਜੀਠੀਆ ਪਰਿਵਾਰ ਦੇ ਦਬਾਅ ਵਿੱਚ ਆ ਕੇ ਲਿਆ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੀ.ਬੀ.ਆਈ. ਨੂੰ "ਮਨੀ ਲਾਂਡਰਿੰਗ ਰੋਕਥਾਮ ਐਕਟ 2002" ਦੇ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੀ.ਬੀ.ਆਈ. ਦੇ ਡਾਇਰੈਕਟਰ ਅਨਿਲ ਕੁਮਾਰ ਸਿਨਹਾ ਨੂੰ ਭੇਜੀ ਆਪਣੀ ਸ਼ਿਕਾਇਤ ਵਿਚ ਟਾਈਟਲਰ ਵਲੋਂ ਕਰੋੜਾਂ ਰੁਪਏ ਦਾ ਕਾਲਾ ਧਨ 1984 ਸਿੱਖ ਕਤਲੇਆਮ ਮਾਮਲੇ 'ਚ ਗਵਾਹ ਨੂੰ ਖਰੀਦਣ ਲਈ ਵਿਦੇਸ਼ਾਂ ਵਿਚ ਭੇਜਣ ਦਾ ਹਵਾਲਾ ਦਿੰਦੇ ਹੋਏ ਸੀ.ਬੀ.ਆਈ. ਵਲੋਂ ਇਸ ਮਸਲੇ 'ਤੇ ਆਪਣੇ ਵਲੋਂ ਅਜੇ ਤਕ ਕਾਰਵਾਈ ਨਾ ਕਰਨ 'ਤੇ ਵੀ ਸਵਾਲ ਚੁੱਕੇ ਹਨ।
ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੁਆਰਾ ਆਮ ਆਦਮੀ ਪਾਰਟੀ ਦੀ ਤੁਲਣਾ ਅੱਤਵਾਦੀ ਸੰਗਠਨ ਆਈਐਸਆਈਐਸ ਨਾਲ ਕਰਨ ਅਤੇ ਆਪ ਆਗੂਆਂ ਨੂੰ ਖਾਲਿਸਤਾਨੀ ਕਹਿਣ 'ਤੇ ਪਲਟਵਾਰ ਕਰਦਿਆਂ ਆਪ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਇਸਨੂੰ ਇਕ ਬੇਤੁਕਾ ਬਿਆਨ ਕਰਾਰ ਦਿੱਤਾ।
ਪੰਜ ਤੀਰ ਰਿਕਾਰਡਸ ਵਲੋਂ ਹੈਰੀਟੇਜ ਪ੍ਰੋਡਰਕਸ਼ਨਸ ਦੇ ਸਹਿਯੋਗ ਨਾਲ ਬਣੀ ਆਉਣ ਵਾਲੀ ਛੋਟੀ ਫਿਲਮ 'ਵਾਏ! ਉੜਤਾ ਪੰਜਾਬ' ਦਾ ਟ੍ਰੇਲਰ ਜਾਰੀ ਕਰ ਦਿੱਤਾ ਹੈ। 'ਵਾਏ! ਉੜਤਾ ਪੰਜਾਬ' ਛੋਟੀਆਂ ਫਿਲਮਾਂ ਦੇ ਕੌਮਾਂਤਰੀ ਮੁਕਾਬਲੇ ਦੇ ਦੋ ਵਾਰ ਦੇ ਜੇਤੂ ਪਰਦੀਪ ਸਿੰਘ ਵਲੋਂ ਨਿਰਦੇਸ਼ਤ ਕੀਤੀ ਗਈ ਹੈ। ਇਹ ਛੋਟੀ ਮੂਵੀ 16 ਜੁਲਾਈ ਨੂੰ ਯੂ ਟਿਊਬ 'ਤੇ ਜਾਰੀ ਕੀਤੀ ਜਾਏਗੀ।
ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਸੁਨੀਤਾ ਕੁਮਾਰੀ ਦੀ ਅਦਾਲਤ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਨੂਰਪੁਰ ਬੇਦੀ ਸਥਿਤ ਭਨਿਆਰਾ ਵਾਲਾ ਦੇ ਡੇਰੇ ਵਿਚ ਬੰਬ ਧਮਾਕਾ ਕਰਨ ਦੇ ਮਾਮਲੇ 'ਚ ਬਰੀ ਕਰ ਦਿੱਤਾ ਹੈ। ਸਾਲ 2005 ਵਿਚ ਨੂਰਪੁਰ ਬੇਦੀ ਵਿਖੇ ਸਥਿਤ ਭਨਿਆਰਾ ਵਾਲਾ ਦੇ ਡੇਰੇ ਦੇ ਬਾਹਰ ਬੰਬ ਧਮਾਕਾ ਕਰਨ ਦੇ ਮਾਮਲੇ 'ਚ ਥਾਣਾ ਨੂਰਪੁਰ ਬੇਦੀ ਵਿਖੇ ਭਾਈ ਹਵਾਰਾ ਖ਼ਿਲਾਫ਼ ਮਾਮਲਾ ਦਰਜ ਹੋਇਆ ਸੀ। ਅਦਾਲਤ ਵੱਲੋਂ ਅੱਜ ਵੀਡੀਓ ਕਾਨਫਰਸਿੰਗ ਰਾਹੀਂ ਦੋਵਾਂ ਪੱਖਾਂ ਦੀ ਦਲੀਲਾਂ ਸੁਣਨ ਉਪਰੰਤ ਭਾਈ ਜਗਤਾਰ ਸਿੰਘ ਹਵਾਰਾ ਨੂੰ ਉਕਤ ਮਾਮਲੇ 'ਚ ਬਰੀ ਕਰ ਦਿੱਤਾ ਹੈ।
ਕਸ਼ਮੀਰ 'ਚ ਲਗਾਤਾਰ ਚੌਥੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ ਹਨ। ਕਸ਼ਮੀਰ 'ਚ ਮੌਜੂਦਾ ਹਲਾਤ ਨੂੰ ਵੇਖਦਿਆਂ ਹੋਇਆ ਸ੍ਰੀਨਗਰ ਅਤੇ ਦੱਖਣੀ ਕਸ਼ਮੀਰ ਦੇ ਚਾਰ ਜ਼ਿਲ੍ਹਿਆਂ ਵਿਚ ਕਰਫਿਊ ਜਾਰੀ ਹੈ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨ ਵਿਚ ਕੱਲ ਜ਼ਖਮੀ ਹੋਏ ਇਕ ਨੌਜਵਾਨ ਦੀ ਸਥਾਨਕ ਐਸ. ਐਮ. ਐਚ. ਐਸ. ਹਸਪਤਾਲ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਦੀਲ ਅਹਿਮਦ ਮਾਟੋ ਵਜੋਂ ਹੋਈ ਹੈ। ਪੁਲਵਾਮਾ ਦੇ ਡਿਪਟੀ ਕਮਿਸ਼ਨਰ ਮਨੀਰੁਲ ਇਸਲਾਮ ਨੇ ਕਿਹਾ ਕਿ ਜੇਕਰ ਦਿਨ ਸ਼ਾਂਤੀ ਨਾਲ ਗੁਜ਼ਰਿਆ ਤਾਂ ਕੱਲ੍ਹ ਛੁੱਟੀ ਹੋਣ ਦੇ ਬਾਵਜੂਦ ਵੀ ਸਰਕਾਰ ਸਾਰੀਆਂ ਰਾਸ਼ਨ ਦੀਆਂ ਦੁਕਾਨਾਂ ਖੋਲ੍ਹੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।