Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 16, 2016

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚਲਾਏ ਜਾ ਰਹੇ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿਚ ਅੰਮ੍ਰਿਤਧਾਰੀ ਬੱਚੇ-ਬੱਚੀਆਂ ਲਈ 50% ਸੀਟਾਂ ਰਾਖਵੀਆਂ ਨਿਰਧਾਰਿਤ ਕਰਨ ਦੇ ਫੈਸਲੇ ਲਈ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਵਿਸ਼ੇਸ਼ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਸ਼੍ਰੋਮਣੀ ਕਮੇਟੀ ਦੁਆਰਾ ਥਾਪੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਦਿੱਲੀ ਕਮੇਟੀ ਵੱਲੋਂ ਇਸ ਫੈਸਲੇ ਨਾਲ ਜਿਥੇ ਅਜੋਕੇ ਸਮੇਂ ਵਿਚ ਪਤਿਤਪੁਣੇ ਨੂੰ ਠੱਲ ਪਾਉਣ ਅਤੇ ਸਿੱਖੀ ਦੇ ਪ੍ਰਚਾਰ/ਪ੍ਰਸਾਰ ਵਿਚ ਵੱਡਾ ਯੋਗਦਾਨ ਸਾਬਤ ਹੋਇਆ ਹੈ ਓਥੇ ਹੀ ਇਹ ਦੂਸਰੇ ਸਿੱਖ ਵਿਦਿਅਕ ਅਦਾਰਿਆਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ।
ਹੈਰੀਟੇਜ ਪ੍ਰੋਡਕਸ਼ਨਜ਼ ਦੇ ਸਹਿਯੋਗ ਨਾਲ ਬਣੀ ਅਤੇ ਪੰਜ ਤੀਰ ਰਿਕਾਰਡਸ ਦੀ ਪੇਸ਼ਕਸ਼ ਛੋਟੀ ਪੰਜਾਬੀ ਫਿਲਮ "ਵਾਏ! ਉੜਤਾ ਪੰਜਾਬ" ਯੂ-ਟਿਊਬ 'ਤੇ ਪੂਰੀ ਜਾਰੀ ਕਰ ਦਿੱਤੀ ਗਈ। "ਵਾਏ! ਉੜਤਾ ਪੰਜਾਬ" ਦੋ ਵਾਰ ਦੇ ਕੌਮਾਂਤਰੀ ਛੋਟੀ ਫਿਲਮਾਂ ਦੇ ਮੁਕਾਬਲੇ ਦੇ ਜੇਤੂ ਪ੍ਰਦੀਪ ਸਿੰਘ ਨੇ ਨਿਰਦੇਸ਼ਿਤ ਕੀਤੀ ਹੈ।
'ਸਰਬੱਤ ਦੇ ਭਲੇ' ਦੇ ਉਦੇਸ਼ ਲਈ ਬਣੇ ਵਿਚਾਰ ਮੰਚ 'ਸੰਵਾਦ' ਵਲੋਂ “ਉਪ-ਮਹਾਂਦੀਪ ਦੀਆਂ ਬੋਲੀਆਂ ਅਤੇ ਭਾਰਤੀ ਰਾਸ਼ਟਰ ਦੀ ਉਸਾਰੀ” ਵਿਸ਼ੇ ਉੱਪਰ ਸੈਮੀਨਾਰ ਕਰਵਾਇਆ ਜਾ ਰਿਹਾ ਹੈ। 'ਸੰਵਾਦ' ਵਲੋਂ ਕਰਵਾਏ ਜਾ ਰਹੇ ਇਸ ਸੈਮੀਨਾਰ ਨੂੰ ਦੋ ਭਾਗਾ ਵਿਚ ਵੰਡਿਆ ਗਿਆ ਹੈ ਪਹਿਲਾ ਭਾਗ ਸਵੇਰੇ 10 ਵਜੇ ਤੋਂ 12:30 ਤਕ ਹੋਵੇਗਾ ਜਿਸ ਦੀ ਪ੍ਰਧਾਨਗੀ ਕੌਮਾਂਤਰੀ ਪੰਜਾਬੀ ਸ਼ਾਇਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਪ੍ਰੋਫੈਸਰ ਡਾ. ਸੁਰਜੀਤ ਪਾਤਰ ਕਰਨਗੇ।
ਆਮ ਆਦਮੀ ਪਾਰਟੀ ਦੇ ਚੱਬੇਵਾਲ ਤੋਂ ਸੈੱਕਟਰ ਮੀਡੀਆ ਇੰਚਾਰਜ ਡਾ. ਕੁਲਵੰਤ ਸਿੰਘ ਨੇ ਇੱਥੋਂ ਦੀ ਅਦਾਲਤ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਐਡਵੋਕੇਟ ਨਵੀਨ ਜੈਰਥ ਅਤੇ ਮੁਨੀਸ਼ ਹਾਂਡਾ ਰਾਹੀਂ ਕੇਸ ਦਾਇਰ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 5 ਅਗਸਤ ਨੂੰ ਰੱਖੀ ਹੈ।
ਸੰਤ ਸਮਾਜ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਕੇਜਰੀਵਾਲ ਤੇ ਉਸ ਦੇ ਸਹਿਯੋਗੀਆਂ ਨੇ ਪੰਥ ਦੀ ਕੀਤੀ ਤੌਹੀਨ ਲਈ ਮੁਆਫ਼ੀ ਮੰਗ ਦਿਆਂ ਅੱਗੇ ਤੋਂ ਤੌਬਾ ਨਾ ਕੀਤੀ ਤਾਂ ਉਨ੍ਹਾਂ ਨੂੰ ਸਿੱਖ ਪੰਥ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ, ਕੇਜਰੀਵਾਲ ਪੰਥ ਵੱਲੋਂ ਦਿੱਤੇ ਜਾਣ ਵਾਲੇ ਮੂੰਹ ਤੋੜ ਜਵਾਬ ਤੇ ਨਿਕਲਣ ਵਾਲੇ ਸਿੱਟਿਆਂ ਲਈ ਖੁਦ ਜ਼ਿੰਮੇਵਾਰ ਹੋਵੇਗਾ।
ਫ੍ਰਾਂਸ ਦੇ ਸ਼ਹਿਰ ਨੀਸ ਵਿਚ 'ਬਾਸਤੀਲ ਦਿਹਾੜਾ' ਮਨਾਉਣ ਮੌਕੇ ਹੋ ਰਹੇ ਪ੍ਰੋਗਰਾਮ ਦੌਰਾਨ ਇਕ ਬੰਦੇ ਵਲੋਂ ਲੋਕਾਂ 'ਤੇ ਟਰੱਕ ਚੜ੍ਹਾ ਦੇਣ ਦੀ ਖ਼ਬਰ ਆਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।