Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 21, 2016

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਕੋਆਰਡੀਨੇਟਰ ਅਤੇ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦਾ ਐਲਾਨ ਕੀਤਾ। ਬੁੱਧਵਾਰ ਪਾਰਟੀ ਦੇ ਮੁੱਖ ਦਫਤਰ ਤੋਂ ਜਾਣਕਾਰੀ ਦਿੰਦੇ ਹੋਏ ਸੁਖਬੀਰ ਬਾਦਲ ਨੇ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਿਚ ਕੰਮ ਕਰ ਰਹੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੂੰ ਇਸ ਕੋਰ ਕਮੇਟੀ ਵਿਚ ਸ਼ਾਮਿਲ ਕੀਤਾ ਗਿਆ ਹੈ।
ਪਾਰਲੀਮੈਂਟ ਵਿਚ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਕੈਪਟਨ ਅਮਰਿੰਦਰ ਸਿੰਘ ਦੀ ਗੈਰ-ਹਾਜ਼ਰੀ ਵਿਚ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਾਰਲੀਮੈਂਟ ਵਿਚ ਸਰਹੱਦੀ ਖੇਤਰ ਦੇ ਕਿਸਾਨਾਂ ਦੇ ਮੁੱਦਿਆਂ ਨੂੰ ਚੁੱਕਿਆ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੇ ਨਾਲ ਸੰਬੰਧਤ ਡੇਰਾ ਬਾਬਾ ਨਾਨਕ ਵਿਚ ਰਾਵੀ ਨਦੀ ਅਤੇ ਅੰਤਰਾਸ਼ਟਰੀ ਸਰਹੱਦ ਪਾਰ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਈ ਵਿਸ਼ੇਸ਼ ਕੋਰੀਡੋਰ (ਲਾਂਘਾ) ਦੀ ਮੰਗ ਨੂੰ ਚੁੱਕਿਆ ਅਤੇ ਕਿਹਾ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸ਼ਰਧਾਲੂ ਸੀਮਾ ਤੋਂ ਇਸ ਪਾਰ ਖੜੇ ਹੋ ਕੇ ਹੀ ਨਤਮਸਤਕ ਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ, ‘ਮੈਡਮ ਭਾਰਤ-ਪਾਕ ਸੀਮਾ 'ਤੇ ਮੌਜੂਦ ਕੰਡਿਆਲੀ ਤਾਰ ਦੇ ਉਸ ਪਾਰ ਜ਼ਮੀਨ ਉਤੇ ਪੰਜਾਬ ਦੇ ਕਸਾਨਾਂ ਦੀ ਖੇਤੀ ਬੀਐਸਐਫ ਦੇ ਭਰੋਸੇ 'ਤੇ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।