Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 22, 2016

ਸਮੁੱਚੇ ਭਾਰਤ ਵਿੱਚ ਦਲਿਤਾਂ ਨਾਲ ਹੋਣ ਵਾਲੀਆਂ ਵਧੀਕੀਆਂ ਦੀਆਂ ਘਟਨਾਵਾਂ ਨੂੰ ਰੋਕਣ ਤੋਂ ਨਾਕਾਮ ਰਹਿਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸੂਬਾ ਸਰਕਾਰ ਵਿਰੁੱਧ ਆਮ ਆਦਮੀ ਪਾਰਟੀ (ਆਪ) 23 ਜੁਲਾਈ ਨੂੰ ਰੋਸ ਮੁਜ਼ਾਹਰੇ ਕਰੇਗੀ।
“ਬੀਜੇਪੀ, ਆਰ.ਐਸ.ਐਸ. ਆਦਿ ਜਮਾਤਾਂ ਹਿੰਦ ਵਿਚ ਹਿੰਦੂ, ਹਿੰਦੀ ਅਤੇ ਹਿੰਦੂਤਵ ਏਜੰਡੇ ਨੂੰ ਤਾਕਤ ਦੇ ਜ਼ੋਰ ਨਾਲ ਲਾਗੂ ਕਰਨ ਲਈ ਕਾਹਲੀਆਂ ਪਈਆਂ ਹੋਈਆਂ ਹਨ। ਗੁਜਰਾਤ ਵਿਚ ਦਲਿਤਾਂ ਉਤੇ ਹੋਏ ਜ਼ੁਲਮ, ਬੀਬੀ ਮਾਇਆਵਤੀ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਅਤੇ ਮੁੰਬਈ ਵਿਚ ਅੰਬੇਦਕਰ ਭਵਨ ਨੂੰ ਤੋੜਨ ਦੇ ਅਮਲ ਇਹਨਾਂ ਦੇ ਅੰਦਰ ਗੈਰ-ਹਿੰਦੂਆਂ ਲਈ ਪਨਪ ਰਹੀ ਨਫ਼ਰਤ ਅਤੇ ਹਿੰਦੂਤਵ ਨੂੰ ਪ੍ਰਤੱਖ ਕਰ ਦਿੱਤਾ ਹੈ ਕਿ ਇਹ ਫਿਰਕੂ ਜਮਾਤਾਂ ਹਿੰਦ ਵਿਚ ਵੱਸਣ ਵਾਲੀਆਂ ਵੱਖ-ਵੱਖ ਕੌਮਾਂ ਨੂੰ ਬਰਾਬਰਤਾ ਵਾਲਾ ਰਾਜ ਪ੍ਰਬੰਧ ਦੇਣ ਦੇ ਬਿਲਕੁਲ ਸਮਰੱਥ ਨਹੀਂ ਹਨ।
ਦਲ ਖ਼ਾਲਸਾ ਨੇ ਕਸ਼ਮੀਰ ਦੇ ਲੋਕਾਂ ਦੇ ਆਜ਼ਾਦੀ ਸੰਘਰਸ਼ ਨਾਲ ਸਹਿਮਤੀ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਕਸ਼ਮੀਰ ਵਿਚੋਂ ਫੌਰੀ ਤੌਰ 'ਤੇ ਫੌਜ ਨੂੰ ਹਟਾਇਆ ਜਾਵੇ ਤੇ ਕਸ਼ਮੀਰ ਸਮੱਸਿਆ ਦਾ ਹੱਲ ਉਥੋਂ ਦੇ ਲੋਕਾਂ ਦੀਆਂ ਰਾਜਨੀਤਿਕ ਇਛਾਵਾਂ ਅਨੁਸਾਰ ਕੀਤਾ ਜਾਵੇ।
ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ’ਤੇ ਅਸਿੱਧੇ ਢੰਗ ਨਾਲ ਨਿਸ਼ਾਨਾ ਲਾਉਂਦਿਆਂ ਆਖਿਆ ਕਿ ਪਾਰਟੀ ਦੇ ਅਸੂਲਾਂ ਮੁਤਾਬਿਕ ਉਹ ਚੋਣ ਨਹੀਂ ਲੜ ਸਕਣਗੇ ਅਤੇ ਉਨ੍ਹਾਂ ਨੂੰ ਸਿਰਫ਼ ਪ੍ਰਚਾਰ ਦੀ ਜ਼ਿੰਮੇਵਾਰੀ ਹੀ ਸੌਂਪੀ ਜਾ ਸਕਦੀ ਹੈ। ਉਨ੍ਹਾਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਇਕ ਮਾਮਲੇ ਵਿੱਚ ਸਜ਼ਾਯਾਫ਼ਤਾ ਹਨ ਅਤੇ ਪਾਰਟੀ ਦਾ ਸਿਧਾਂਤ ਹੈ ਕਿ ਸਜ਼ਾਯਾਫ਼ਤਾ ਵਿਅਕਤੀ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਜਾ ਸਕਦਾ ਹੈ।
ਸਥਾਨਕ ਪ੍ਰਸਾਸ਼ਨ ਨੇ ਕਸ਼ਮੀਰ ਦੇ ਚਾਰ ਜ਼ਿਲ੍ਹਿਆਂ ਵਿਚੋਂ ਕਰਫਿਊ ਹਟਾ ਦਿੱਤਾ ਹੈ, ਹਾਲਾਂਕਿ ਹੋਰਨਾਂ 6 ਜ਼ਿਲ੍ਹਿਆਂ ਵਿਚ ਕਰਫਿਊ ਅਜੇ ਵੀ ਜਾਰੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਾਂਦੀਪੁਰਾ, ਬਾਰਾਮੂਲਾ, ਬੜਗਾਮ ਅਤੇ ਗੰਦਰਬਾਲ ਜ਼ਿਲ੍ਹਿਆਂ ਵਿਚੋਂ ਕਰਫਿਊ ਹਟਾਇਆ ਗਿਆ ਹੈ। ਪਰ ਉਥੇ ਧਾਰਾ 144 ਅਜੇ ਵੀ ਲਾਗੂ ਹੈ। ਇਸੇ ਦੌਰਾਨ ਸ੍ਰੀਨਗਰ 'ਚ ਆਮ ਲੋਕਾਂ ਦੀਆਂ ਮੌਤਾਂ ਅਤੇ ਪ੍ਰਸ਼ਾਸਨ ਵਲੋਂ ਸਥਾਨਕ ਹਸਪਤਾਲ 'ਚੋਂ ਲੰਗਰ ਹਟਾਏ ਜਾਣ ਖਿਲਾਫ ਸਿੱਖਾਂ ਨੇ ਸ਼ਾਂਤਮਈ ਪ੍ਰਦਰਸ਼ਨ ਕੀਤਾ।
ਵਿਦੇਸ਼ੀ ਮੁਦਰਾ ਕਾਨੂੰਨ ਦੀ ਉਲੰਘਣਾ ਦੇ ਇਕ ਮਾਮਲੇ 'ਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਤੋਂ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਕੋਲ ਪੇਸ਼ ਹੋ ਕੇ ਜਾਂਚ ਵਿਚ ਸ਼ਾਮਿਲ ਹੋਏ, ਜਿਥੇ ਕਿ ਉਨ੍ਹਾਂ ਤੋਂ 4 ਘੰਟੇ ਦੇ ਕਰੀਬ ਪੁੱਛਗਿੱਛ ਕੀਤੀ ਗਈ। ਵਿਦੇਸ਼ੀ ਮੁਦਰਾ ਕਾਨੂੰਨੀ ਦੀ ਉਲੰਘਣਾ ਦੇ ਮਾਮਲੇ ਵਿਚ ਤੀਜੀ ਵਾਰ ਈ. ਡੀ. ਵੱਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਰਣਇੰਦਰ ਕੂਲ ਰੋਡ ਸਥਿਤ ਈ. ਡੀ. ਦਫ਼ਤਰ ਵਿਚ ਬਾਅਦ ਦੁਪਹਿਰ 3 ਵਜੇ ਪੇਸ਼ ਹੋਏ। ਜਾਂਚ ਵਿਚ ਸ਼ਾਮਿਲ ਹੋਣ ਤੋਂ ਬਾਅਦ ਰਣਇੰਦਰ ਸਿੰਘ ਪੌਣੇ ਸੱਤ ਵਜੇ ਦੇ ਕਰੀਬ ਈ. ਡੀ. ਦਫ਼ਤਰ ਤੋਂ ਬਾਹਰ ਆਏ। ਇਸ ਤੋਂ ਪਹਿਲਾਂ ਰਣਇੰਦਰ ਸਿੰਘ ਨੂੰ 16 ਜੂਨ, 14 ਜੁਲਾਈ ਨੂੰ ਪੇਸ਼ ਹੋਣ ਲਈ ਵੀ ਸੰਮਨ ਜਾਰੀ ਹੋਏ ਸਨ। ਰਣਇੰਦਰ ਸਿੰਘ ਦੇ ਨਾਲ ਉਨ੍ਹਾਂ ਦੇ ਵਕੀਲ ਜੈ ਵੀਰ ਸ਼ੇਰਗਿੱਲ, ਸਾਬਕਾ ਚੇਅਰਮੈਨ ਤਜਿੰਦਰ ਸਿੰਘ ਬਿੱਟੂ ਸਨ। ਰਣਇੰਦਰ ਸਿੰਘ ਜਦੋਂ ਈ. ਡੀ. ਦਫ਼ਤਰ ਵਿਚ ਗਏ ਸਨ, ਤਾਂ ਉਹ ਮੀਡੀਆ ਕਰਮੀਆਂ ਨਾਲ ਬਿਨਾਂ ਕੋਈ ਗੱਲ ਕੀਤੇ ਦਫ਼ਤਰ ਵਿਚ ਚਲੇ ਗਏ।
ਕੈਨੇਡਾ ਦੇ ਵੱਡੇ ਦਿਲਵਾਲੇ ਸਿੱਖ ਬਾਈਕ ਸਵਾਰਾਂ ਦੇ ਇਕ ਗਰੁੱਪ ਨੇ 12 ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕਰਦਿਆਂ ਕੈਂਸਰ ਜਿਹੀ ਜਾਨਲੇਵਾ ਬਿਮਾਰੀ ਖ਼ਿਲਾਫ਼ ਜਾਗਰੂਕ ਕਰਦਿਆਂ ਚੈਰਿਟੀ ਵਜੋਂ 60,000 ਡਾਲਰ ਦੀ ਰਕਮ ਇਕੱਠੀ ਕੀਤੀ ਹੈ। ਸਿੱਖ ਮੋਟਰਸਾਈਕਲ ਕਲੱਬ ਦੇ ਦੋ ਦਰਜਨ ਦੇ ਕਰੀਬ ਮੈਂਬਰਾਂ ਨੇ ਦੋ ਹਫ਼ਤੇ ਪਹਿਲਾਂ ਸਰੀ ਤੋਂ 13 ਮੋਟਰਸਾਈਕਲਾਂ ’ਤੇ ਸਫ਼ਰ ਦੀ ਸ਼ੁਰੂਆਤ ਕੀਤੀ ਸੀ। ਕਲੱਬ ਦਾ ਮੁੱਖ ਮਕਸਦ ਕੈਂਸਰ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।