Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 23, 2016

ਪੰਜਾਬੀ ਫਿਲਮ "ਤੂਫਾਨ ਸਿੰਘ" ਦੇ ਨਿਰਮਾਤਾਵਾਂ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਗਿਆ ਕਿ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC), ਨੇ ਫਿਲਮ ਨੂੰ ਪ੍ਰਵਾਨਗੀ ਸਰਟੀਫਿਕੇਟ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਹਰਵਿੰਦਰ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਅਹੁਦੇਦਾਰਾਂ ਤੇ ਪ੍ਰਬੰਧਕਾਂ ਬਾਰੇ ਕਿਹਾ ਕਿ ਕਮੇਟੀ ਦੇ ਮਾੜੇ ਪ੍ਰਬੰਧਾਂ ਕਾਰਨ ਜਿਥੇ ਹਰ ਰੋਜ਼ ਘੱਪਲੇ ਹੋ ਰਹੇ ਹਨ ਤੇ ਗੁਰੂ ਦੀ ਗੋਲਕ ਨੂੰ ਸਿਰਫ ਲੁੱਟਣ ਦੇ ਹੱਦਾਂ ਬੰਨ੍ਹੇ ਟੱਪ ਕੇ ਡਾਕੇ ਮਾਰੇ ਜਾ ਰਹੇ ਹਨ।
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਨਵੰਬਰ 2016 ਨੂੰ ਮਨਾਉਣ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿਸਤਾਨ ਜਥੇ 'ਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ 25 ਜੁਲਾਈ 2016 ਤੀਕ ਆਪਣੇ ਪਾਸਪੋਰਟ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਕੈਪਟਨ ਅਮਰਿੰਦਰ ਸਿੰਘ ਦੀ ਇਸ ਗੱਲੋਂ ਨਿਖੇਧੀ ਕੀਤੀ ਹੈ ਕਿ ਕੈਪਟਨ ਨੇ ਫੌਜ ਨੂੰ ਹੋਰ "ਖੁੱਲ੍ਹ ਦੇਣ" ਸਬੰਧੀ ਜੋ ਲੇਖ ਲਿਖਿਆ ਹੈ ਉਹ ਕੈਪਟਨ ਵੱਲੋਂ ਆਪਣੇ ਹਿੰਦੂਤਵ ਹੁਕਮਰਾਨਾਂ ਨੂੰ ਖੁਸ਼ ਕਰਨ ਲਿਖਿਆ। ਉਹਨਾਂ ਕਿਹਾ ਕਿ ਜਦੋਂ ਵੀ ਕਿਸੇ ਰਾਜ ਪ੍ਰਬੰਧ ਵਿਚ ਉਥੋਂ ਦੇ ਨਿਵਾਸੀਆਂ ਵਿਚ ਦਹਿਸ਼ਤਗਰਦੀ ਦੀ ਭਾਵਨਾਂ ਪਨਪਦੀ ਹੈ, ਇਹ ਸੰਬੰਧਤ ਹੁਕਮਰਾਨਾਂ ਦੀ ਅਸਫ਼ਲਤਾ ਨੂੰ ਜਾਹਰ ਕਰਨ ਦੀ ਨਿਸ਼ਾਨੀ ਹੁੰਦੀ ਹੈ ਨਾ ਕਿ ਉਥੋਂ ਦੇ ਨਿਵਾਸੀਆਂ ਦੀ ਕੋਈ ਕਮਜ਼ੋਰੀ ਜਾਂ ਕਮੀ।
ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਬਿਆਨ ਜਾਰੀ ਕਰਕੇ ਦੱਸਿਆ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਸੰਗਤ ਸਿੰਘ ਜੀ ਦੇ ਨਾਮ ਅਤੇ ਚਮਕੌਰ ਸਾਹਿਬ ਦੀ ਜੰਗ ਵਿੱਚ ਸ਼ਹੀਦ ਹੋਣ ਵਾਲੇ 40 ਸਿੰਘਾਂ ਦੀ ਯਾਦ ਨੂੰ ਸਮਰਪਿਤ ਚਮਕੌਰ ਸਾਹਿਬ ਦੀ ਧਰਤੀ 'ਤੇ ਗੁਰਦੁਆਰਾ ਸਾਹਿਬ ਤੇ ਅਜਾਇਬ ਘਰ ਦੀ ਉਸਾਰੀ ਕੀਤੀ ਜਾਵੇਗੀ।
ਪੰਜਾਬ ਦੀ ਸੱਤਾਧਾਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਪੇਂਡੂ ਆਵਾਮ ਵਿਚ ਆਪਣੀ ਹਮਾਇਤ ਵਧਾਉਣ ਲਈ ਵੱਡੇ ਪੱਧਰ 'ਤੇ ਯਤਨਸ਼ੀਲ ਹੈ। ਇਸ ਕਾਰਵਾਈ ਨੂੰ ਸੂਬੇ ਵਿਚ ਆਉਂਦੀਆਂ ਚੋਣਾਂ ਦੇ ਮੱਦੇਨਜ਼ਰ ਦੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 2004 ਦਾ ਜੋ ਐਕਟ ਬਣਿਆ ਸੀ, ਉਸਦਾ ਫੈਸਲਾ ਸੁਪਰੀਮ ਕੋਰਟ ਵਲੋਂ ਜਲਦ ਹੀ ਆਉਣ ਦੀ ਸੰਭਾਵਨਾ ਹੈ।
ਜਰਮਨੀ ਦੇ ਦੱਖਣੀ ਸ਼ਹਿਰ ਮਿਊਨਿਖ ਦੇ ਓਲੰਪਿਆ ਸ਼ਾਪਿੰਗ ਮਾਲ ’ਚ ਤਿੰਨ ਬੰਦੂਕਧਾਰੀਆਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੌਰਾਨ ਕਈ ਵਿਅਕਤੀ ਮਾਰੇ ਗਏ ਹਨ। ਅਪੁਸ਼ਟ ਰਿਪੋਰਟਾਂ ਮੁਤਾਬਕ ਮ੍ਰਿਤਕਾਂ ਦੀ ਗਿਣਤੀ 10 ਤੋਂ ਵੱਧ ਹੈ। ਮਿਊਨਿਖ ਪੁਲੀਸ ਦੀ ਤਰਜਮਾਨ ਨੇ ਦੱਸਿਆ ਕਿ ਕਈ ਵਿਅਕਤੀ ਹਲਾਕ ਹੋਏ ਹਨ ਜਾਂ ਜ਼ਖ਼ਮੀ ਹੋਏ ਹਨ। ਹਮਲਾ ਤਿੰਨ ਬੰਦੂਕਧਾਰੀ ਵੱਲੋਂ ਕੀਤਾ ਗਿਆ। ਇਸੇ ਦੌਰਾਨ ਇਕ ਹੋਰ ਸਿਟੀ ਸੈਂਟਰ ਵਿੱਚ ਅਜਿਹੇ ਹਮਲੇ ਦੀਆਂ ਖ਼ਬਰਾਂ ਹਨ। ਪੁਲੀਸ ਨੇ ਲੋਕਾਂ ਨੂੰ ਘਰੋਂ ਬਾਹਰ ਨਾ ਨਿਕਲਣ ਦੀ ਤਾਕੀਦ ਕੀਤੀ ਹੈ।
ਫਗਵਾੜਾ 'ਚ ਸ਼ਿਵ ਸੈਨਾ (ਬਾਲ ਠਾਕਰੇ) ਵਲੋਂ ਮਸਜਿਦ ਅਤੇ ਮੁਸਲਮਾਨਾਂ 'ਤੇ ਹਮਲੇ ਕਰਨ ਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ। ਇਕ ਪਾਸੇ ਸ਼ਿਵ ਸੈਨਾ ਤੇ ਦੂਸਰੇ ਪਾਸੇ ਮੁਸਲਿਮ ਭਾਈਚਾਰੇ ਦੇ ਹੱਕ 'ਚ ਸਿੱਖ ਅਤੇ ਦਲਿਤ ਇਕੱਠੇ ਹੋ ਗਏ। ਸਥਾਨਕ ਨਾਈਆਂ ਵਾਲਾ ਚੌਕ 'ਚ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਤੇ ਦੋਵਾਂ ਪਾਸਿਆਂ ਤੋਂ ਪਥਰਾਅ ਅਤੇ ਨਾਅਰੇਬਾਜ਼ੀ ਸ਼ੁਰੂ ਹੋ ਗਈ। ਐਸ.ਪੀ. ਫਗਵਾੜਾ ਅਜਿੰਦਰ ਸਿੰਘ ਤੇ ਡੀ.ਐਸ.ਪੀ ਕੰਵਲਪ੍ਰੀਤ ਸਿੰਘ ਚਾਹਲ ਪੁਲਿਸ ਫੋਰਸ ਸਮੇਤ ਦੋਵਾਂ ਧਿਰਾਂ ਦੇ ਵਿਚਾਲੇ ਖੜ੍ਹੇ ਰਹੇ। ਮਾਹੌਲ ਤਣਾਅਪੂਰਨ ਹੁੰਦਾ ਦੇਖ ਸ਼ਹਿਰ ਦੇ ਅਹਿਮ ਬਾਜ਼ਾਰ ਫ਼ੌਰਨ ਬੰਦ ਹੋ ਗਏ। ਇਸ ਪੱਥਰਬਾਜ਼ੀ ਵਿੱਚ ਅੱਧੀ ਦਰਜਨ ਤੋਂ ਵੱਧ ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਚਾਰ ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਸੰਸਦ ਦੀ ਸੁਰੱਖਿਆ ਨਾਲ ਸਬੰਧਤ ਵੀਡੀਓ ਮਾਮਲੇ ਵਿਚ ਘਿਰੇ ਭਗਵੰਤ ਮਾਨ 'ਤੇ ਵਿਰੋਧੀ ਪਾਰਟੀਆਂ ਨੇ ਹਮਲਾ ਬੋਲ ਦਿੱਤਾ ਹੈ। ਹੁਣ ਉਨ੍ਹਾਂ ਦੀ ਪਾਰਟੀ ਆਪ ਦੇ ਮੁਅੱਤਲ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਨੇ ਦੋਸ਼ ਲਾਇਆ ਹੈ ਕਿ ਸੰਸਦ ਵਿਚ ਮਾਨ ਦੀ ਸੀਟ ਤੋਂ ਸ਼ਰਾਬ ਦੀ ਬੋਅ ਆਉਂਦੀ ਹੈ। ਉਨ੍ਹਾਂ ਨੇ ਲੋਕ ਸਭਾ ਦੀ ਸਪੀਕਰ ਸੁਮਿੱਤਰਾ ਮਹਾਜਨ ਕੋਲ ਇਸ ਗੱਲ ਦੀ ਸ਼ਿਕਾਇਤ ਕੀਤੀ ਹੈ ਅਤੇ ਆਪਣੀ ਸੀਟ ਬਦਲਣ ਲਈ ਕਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।