ਭਾਰਤ ਵਿੱਚ ਫਿਰਕਾਪ੍ਰਤ ਹਿੰਦੂਤਵੀਆਂ ਦੀ ਮੁੱਖ ਜਮਾਤ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦਾ ਇੰਗਲੈਂਡ ਆਉਣ 'ਤੇ ਸਿੱਖ ਜਥੈਬੰਦੀਆਂ ਵਲੋਂ ਜ਼ਬਰਦਸਤ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ ਹੈ। ਭਾਰਤ ਵਿੱਚ ਬਜਰੰਗ ਦਲ, ਦੁਰਗਾ ਵਾਹਿਨੀ, ਸ਼ਿਵ ਸੈਨਾ, ਵਿਸ਼ਵ ਹਿੰਦੂ ਪ੍ਰੀਸ਼ਦ, ਹਿੰਦੂ ਸੁਰੱਖਿਆ ਸੰਮਤੀ, ਅਭਿਨਵ ਭਾਰਤ, ਰਾਸ਼ਟਰੀ ਸਿੱਖ ਸੰਗਤ, ਭਾਰਤੀ ਜਨਤਾ ਪਾਰਟੀ ਵਰਗੀਆਂ ਅਨੇਕਾਂ ਸੰਸਥਾਵਾਂ ਹਨ ਜਿਹਨਾਂ ਦਾ ਮੁੱਖ ਮੰਤਵ ਭਾਰਤ ਦੇ ਗੈਰ ਹਿੰਦੂ ਧਰਮ ਨਾਲ ਸਬੰਧਿਤ ਲੋਕਾਂ ਦੇ ਧਰਮ ਅਤੇ ਕੌਮਾਂ ਦੀ ਅੱਡਰੀ ਹੋਂਦ ਨੂੰ ਖਤਮ ਕਰਕੇ ਉਹਨਾਂ ਨੂੰ ਹਿੰਦੂ ਬਣਾਉਣਾ ਅਤੇ ਦਰਸਾਉਣਾ ਹੈ।