Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 7, 2016

ਗੁਰਦੁਆਰਾ ਸਿਕਲੀਗਰ ਢੰਡਾਰੀ ਕਲਾ ਲੁਧਿਆਣਾ ਵਿਖੇ ਕਾਰਪੋਰੇਸ਼ਨ ਵੱਲੋਂ ਜੇ.ਸੀ.ਬੀ ਮਸ਼ੀਨ ਨਾਲ ਨਿਸ਼ਾਨ ਸਾਹਿਬ ਅਤੇ ਬਿਲਡਿੰਗ ਨੂੰ ਢਾਉਣ ਦੀ ਕੀਤੀ ਗਈ ਧੱਕੇਸ਼ਾਹੀ ਵਾਲੀ ਕਾਰਵਾਈ ਅਤਿ ਨਿੰਦਣਯੋਗ ਹੈ।
ਸਾਰੇ ਪੰਜਾਬ ਵਿਚੋਂ ਇਹ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ "ਗਊ ਰੱਖਿਅਕਾਂ" ਵਲੋਂ ਚਲਾਏ ਜਾ ਰਹੇ ਗੁੰਡਾ ਟੈਕਸ ਦੀ ਬਦੌਲਤ ਪਸ਼ੂਆਂ ਦਾ ਕਾਰੋਬਾਰ ਘਾਟੇ ਵਿਚ ਜਾ ਰਿਹਾ ਹੈ।
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀਆਂ ਹਦਾਇਤਾਂ 'ਤੇ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਆਰ. ਐਸ. ਐਸ. ਆਗੂ ਜਗਦੀਸ਼ ਗਗਨੇਜਾ 'ਤੇ ਹੋਏ ਹਮਲੇ ਦੀ ਜਾਂਚ ਲਈ ਇਨਵੈਸਟੀਗੇਸ਼ਨ ਬਿਊਰੋ (ਆਈ.ਬੀ.) ਦੇ ਵਧੀਕ ਡੀ.ਜੀ.ਪੀ.-ਕਮ-ਡਾਇਰੈਕਟਰ ਆਈ.ਪੀ.ਐਸ. ਸਹੋਤਾ ਦੀ ਅਗਵਾਈ ਵਿਚ ਇਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ।
ਆਰ. ਐੱਸ. ਐੱਸ. ਦੇ ਪੰਜਾਬ ਮੀਤ ਪ੍ਰਧਾਨ ਜਗਦੀਸ਼ ਗਗਨੇਜਾ 'ਤੇ ਸ਼ਨੀਵਾਰ ਸ਼ਾਮ ਹੋਏ ਹਮਲੇ ਨੇ ਪੰਜਾਬ ਭਾਜਪਾ ਨੂੰ ਚਿੰਤਤ ਕਰ ਦਿੱਤਾ ਹੈ ਤੇ ਪੰਜਾਬ ਭਾਜਪਾ ਨੇ 7 ਅਗਸਤ ਨੂੰ ਪਾਰਟੀ ਦੀ ਕੋਰ ਗਰੁੱਪ ਦੀ ਹੰਗਾਮੀ ਮੀਟਿੰਗ ਸਰਕਟ ਹਾਊਸ ਵਿਚ ਸੱਦ ਲਈ ਹੈ। ਮੀਟਿੰਗ ਦੇ ਏਜੰਡੇ ਦਾ ਚਾਹੇ ਪਾਰਟੀ ਨੇ ਖ਼ੁਲਾਸਾ ਨਹੀਂ ਕੀਤਾ ਹੈ ਪਰ ਸਮਝਿਆ ਜਾ ਰਿਹਾ ਹੈ ਕਿ ਮੀਟਿੰਗ ਵਿਚ ਮੁੱਖ ਮੁੱਦਾ ਜਗਦੀਸ਼ ਗਗਨੇਜਾ 'ਤੇ ਹੋਏ ਹਮਲੇ ਦਾ ਹੀ ਹੋਏਗਾ ਕਿਉਂਕਿ ਰਾਜ ਵਿਚ ਆਰ.ਐੱਸ.ਐੱਸ. ਦੇ ਵੱਡੇ ਆਗੂ 'ਤੇ ਹੋਏ ਹਮਲੇ ਨੇ ਨਾ ਸਿਰਫ਼ ਪੰਜਾਬ ਭਾਜਪਾ ਨੂੰ ਸਗੋਂ ਕੇਂਦਰੀ ਆਰ.ਐੱਸ.ਐੱਸ. ਅਤੇ ਭਾਜਪਾ ਨੂੰ ਵੀ ਚਿੰਤਤ ਕਰ ਦਿੱਤਾ ਹੈ।
ਅਕਾਲੀ ਦਲ ’ਚੋਂ ਮੁਅੱਤਲ ਕੀਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਚਿੱਠੀ ਲਿਖ ਕੇ ਉਪ ਮੁੱਖ ਮੰਤਰੀ ਦੀ ਕਾਰਜਸ਼ੈਲੀ 'ਤੇ ਕੀਤੀ ਨੁਕਤੀਚੀਨੀ ਕਰਨ ਤੋਂ ਇਕ ਦਿਨ ਬਾਅਦ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਰਗਟ ਸਿੰਘ ਨੂੰ ‘ਚੰਗਾ ਬੰਦਾ’ ਦੱਸ ਕੇ ਇਸ ਮਾਮਲੇ ’ਤੇ ਠੰਢੇ ਛਿੱਟੇ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਪਰਗਟ ਨੂੰ ਖੇਡ ਡਾਇਰੈਕਟਰ ਬਣਾਇਆ, ਫਿਰ ਅਕਾਲੀ ਦਲ ਦੀ ਟਿਕਟ ਦਿਵਾਈ ਤੇ ਸੰਸਦੀ ਸਕੱਤਰ ਵੀ ਬਣਾਉਣਾ ਚਾਹਿਆ ਸੀ।
ਸ਼ਨੀਵਾਰ ਦੇਰ ਸ਼ਾਮ ਜੋਤੀ ਚੌਕ, ਜਲੰਧਰ ਨੇੜੇ ਦੋ ਅਣਪਛਾਤੇ ਨਕਾਬਪੋਸ਼ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸਹਿ ਸੰਚਾਲਕ (ਮੀਤ ਪ੍ਰਧਾਨ) ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਹਮਲਾਵਰ ਹਵਾਈ ਫਾਇਰ ਕਰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਹਮਲੇ ਪਿੱਛੋਂ ਇਕ ਰਾਹਗੀਰ ਨੇ ਇਕ ਹੋਰ ਵਿਅਕਤੀ ਦੀ ਸਹਾਇਤਾ ਦੇ ਨਾਲ ਜਗਦੀਸ਼ ਗਗਨੇਜਾ ਨੂੰ ਸਥਾਨਕ ਪਟੇਲ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਅਨਾਜ ਦੀ ਆੜ ਵਿੱਚ ਚੱਲ ਰਹੇ ਅਰਬਾਂ ਕਰੋੜ ਰੁਪਏ ਦੇ ਘੋਟਾਲੇ ਦੀ ਭਾਰਤੀ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜਾਂਚ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਇੱਕ ਵਾਰ ਫਿਰ ਸਪੱਸ਼ਟ ਹੋ ਗਿਆ ਹੈ ਕਿ ਬਾਦਲ ਸਰਕਾਰ ਨੇ ਦੇਸ਼ ਵਿੱਚ ਸਭ ਤੋਂ ਜ਼ਿਆਦਾ ਅਨਾਜ ਦੀ ਗੜਬੜੀ ਕੀਤੀ ਹੈ। ਸਾਉਣੀ ਸੀਜਨ ਦੀ ਅਗਲੀ ਪ੍ਰਮੁੱਖ ਫਸਲ ਝੋਨੇ ਦੀ ਖਰੀਦ ਲਈ ਭਾਰਤੀ ਰਿਜ਼ਰਵ ਬੈਂਕ ਦੀ ਅਗਵਾਈ ਵਿੱਚ ਸਾਰੇ ਬੈਂਕਾਂ ਵਲੋਂ ਐਡਵਾਂਸ ਰਾਸ਼ੀ ਦੇਣ ਤੋਂ ਇੱਕ ਵਾਰ ਫਿਰ ਮਨ੍ਹਾਂ ਕਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।