Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 12, 2016

ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅੱਜ ਹਰੀ ਨਗਰ ਵਿਖੇ ਪੋਲੀਟੈਕਨਿਕ ਇੰਸਟੀਚਿਊਟ ਅਤੇ ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨੋਲੌਜੀ ਬੰਦ ਹੋਣ ਤੋਂ ਬਾਅਦ ਕੀਤੇ ਧਰਨਾ ਪ੍ਰਦਰਸ਼ਨ ਸਮੇਂ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਇਨ੍ਹਾਂ ਇੰਸਟੀਟਿਊਟਾਂ ਦੇ ਬੰਦ ਹੋਣ ਕਾਰਣ ਦਿਲੀ ਦੀਆਂ ਸੰਗਤਾਂ ਵਿਚ ਭਾਰੀ ਰੋਸ ਦੇਖਿਆ ਗਿਆ ਹੈ। ਜਿਸ ਦੇ ਚਲਦੇ ਖਰਾਬ ਮੌਸਮ ਹੋਣ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿਚ ਸਿਖ ਸੰਗਤਾਂ ਇਸ ਧਰਨੇ ਵਿਚ ਸ਼ਾਮਿਲ ਹੋਈਆਂ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 2 ਤਕਨੀਕੀ ਅਦਾਰਿਆਂ ਵਿਚ ਇਸ ਸਾਲ ਦੇ ਦਾਖਿਲੇ 'ਤੇ ਲਗੀ ਰੋਕ ਦੇ ਖਿਲਾਫ਼ ਅੱਜ (ਸ਼ੁੱਕਰਵਾਰ) ਦਿੱਲੀ ਕਮੇਟੀ ਨੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦੀ ਕੋਠੀ ਦੇ ਬਾਹਰ ਰੋਸ਼ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਨੇ ਕੇਂਦਰ ਸਰਕਾਰ ਦੀ ਘਟਗਿਣਤੀ ਕੌਮਾਂ ਵਿਰੋਧੀ ਨੀਤੀਆਂ ਦਾ ਹਵਾਲਾ ਦਿੰਦੀਆਂ ਤਖਤੀਆਂ ਹੱਥਾਂ ਵਿਚ ਫੜੀਆਂ ਸਨ। ਇਹਨਾਂ ਤਖਤੀਆਂ ਦੇ ਰਾਹੀਂ ਸਿੱਖ ਅਦਾਰਿਆਂ ਨੂੰ ਫਿਰਕੂ ਚਸ਼ਮੇ ਦੇ ਨਾਲ ਨਾ ਵੇਖਣ ਦੀ ਅਪੀਲ ਕੀਤੀ ਜਾ ਰਹੀ ਸੀ।
ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਖੇਤੀਬਾੜੀ ਅਤੇ ਕਿਸਾਨ ਵਿਰੋਧੀ ਸਰਕਾਰ ਕਰਾਰ ਦਿੱਤਾ ਹੈ। ਜਿਸਦਾ ਕਿਸਾਨਾਂ ਦੇ ਭਖੱਦੇ ਮੁੱਦਿਆਂ ਨਾਲ ਕੋਈ ਸਰੋਕਾਰ ਨਹੀਂ ਹੈ। ਸ਼ੁੱਕਰਵਾਰ ਨੂੰ 'ਆਪ' ਵਲੋਂ ਜਾਰੀ ਇਕ ਸਾਂਝੇ ਬਿਆਨ ਵਿੱਚ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਗੁਰਵਿੰਦਰ ਸਿੰਘ ਕੰਗ ਅਤੇ ਚੋਣ ਐਲਾਨਨਾਮਾ ਕਮੇਟੀ ਦੇ ਮੁੱਖੀ ਕੰਵਰ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜੇਕਰ ਥੋੜ੍ਹਾ-ਬਹੁਤ ਵੀ ਕਿਸਾਨ ਹਿਤੈਸ਼ੀ ਹੁੰਦੇ ਤਾਂ ਕਿਸਾਨਾਂ ਲਈ ਕਰਜ਼ ਨਬੇੜਾ ਕਾਨੂੰਨ ਨੂੰ ਤੁਰੰਤ ਲਾਗੂ ਕਰ ਦਿੰਦੇ।
ਵੀਰਵਾਰ ਨੂੰ ਬੱਸ ਸਟੈਂਡ ਜਗਰਾਉਂ ’ਤੇ ਉਦੋਂ ਹੰਗਾਮਾ ਹੋ ਗਿਆ ਜਦੋਂ ਇਕ ਵਿਅਕਤੀ ਨੂੰ ਸੁਖਮਨੀ ਸਾਹਿਬ ਦੇ ਗੁਟਕੇ ਦੇ ਪੰਨੇ ਪਾੜਨ ’ਤੇ ਬੱਸ ’ਚ ਸਵਾਰ ਸਵਾਰੀਆਂ ਨੇ ਕੁੱਟਣਾ ਸ਼ੁਰੂ ਕਰ ਦਿੱਤਾ। ਰਾਏਕੋਟ ਤੋਂ ਆ ਰਹੀ ਬੱਸ ਜਦੋਂ ਸ਼ਹਿਰ ’ਚ ਦਾਖ਼ਲ ਹੋਈ ਤਾਂ ਅੰਦਰ ਬੈਠੇ ਵਿਅਕਤੀ ਨੇ ਸੁਖਮਨੀ ਸਾਹਿਬ ਦਾ ਗੁਟਕਾ, ਜੋ ਉਸ ਨੇ ਹੱਥ ਵਿੱਚ ਫੜਿਆ ਹੋਇਆ ਸੀ, ਦੇ ਪੱਤਰੇ ਪਾੜ ਕੇ ਬਾਹਰ ਸੁੱਟਣੇ ਸ਼ੁਰੂ ਕਰ ਦਿੱਤੇ।
ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਵਿੱਚ ਡਰ ਪੈਦਾ ਕਰਨਾ ਚਾਹੁੰਦੇ ਹਨ ਅਤੇ ਫਿਰਕਾਪ੍ਰਸਤੀ ਨੂੰ ਹਵਾ ਦੇਣੀ ਚਾਹੁੰਦੇ ਹਨ।
ਯੂਨਾਈਟਿਡ ਅਕਾਲੀ ਦਲ ਪੰਜਾਬ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦੋ-ਤਿੰਨ ਮੁਲਾਕਾਤਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਬਾਦਲਾਂ ਨੂੰ ਮਿਲਣਾ ਗੁਨਾਹ ਨਹੀਂ ਹੈ ਤਾਂ ਫਿਰ ਕੇਜਰੀਵਾਲ ਨਾਲ ਮੁਲਾਕਾਤ ਕਰਨੀ ਵੀ ਕੋਈ ਪਾਪ ਨਹੀਂ ਹੈ। ਭਾਈ ਮੋਹਕਮ ਸਿੰਘ ਨੇ ਪਾਰਟੀ ਦੀ ਹੋਈ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਿਹਾ ਕਿ ਜੇਕਰ ਦੋਵੇਂ ਬਾਦਲ ਉਨ੍ਹਾਂ ਨੂੰ ਮਿਲ ਕੇ ਅਤਿਵਾਦੀ ਨਹੀਂ ਹੋਏ ਤਾਂ ਫਿਰ ਕੇਜਰੀਵਾਲ ਨਾਲ ਉਨ੍ਹਾਂ ਦੀ ਮੁਲਾਕਾਤ ਨੂੰ ਖ਼ਾਲਿਸਤਾਨ ਨਾਲ ਜੋੜਣ ਦੀ ਕੀ ਤੁਕ ਹੈ।
ਆਰ.ਐਸ.ਐਸ. ਆਗੂ ਜਗਦੀਸ਼ ਗਗਨੇਜਾ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਸਿੱਖ ਨੌਜਵਾਨਾਂ ਦੀ "ਅੱਤਵਾਦੀ ਕਾਰਵਾਈਆਂ" ਦੇ ਨਾਮ ਹੇਠ ਸ਼ੁਰੂ ਕੀਤੀ ਫੜੋ ਫੜਾਈ ਅਤੇ ਇਸ ਸਭ ਨੂੰ ਸਰਹੱਦ ਪਾਰ ਅਤੇ ਵਿਦੇਸ਼ਾਂ ਵਿੱਚ ਬੈਠੇ ਸਿੱਖ ਖਾੜਕੂਆਂ ਨਾਲ ਜੋੜਨ ਦੀ ਕਵਾਇਦ ਨੇ ਹੁਸ਼ਿਆਰਪੁਰ ਤੋਂ ਬਾਅਧ ਵੀਰਵਾਰ ਨੂੰ ਅੰਮ੍ਰਿਤਸਰ ਦਸੱਤਕ ਦਿੱਤੀ ਹੈ।
ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਯੂਨੀਅਨ ਸਿਟੀ ਕੈਲੀਫੋਰਨੀਆ ਵਿਖੇ ਸੁਖਮਨੀ ਸਾਹਿਬ ਦੇ ਗੁਟਕੇ ਦੀ ਬੇਅਦਬੀ ਦੀ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਨਾਪਾ ਦੇ ਕਾਰਜਕਾਰੀ ਡਾਇਰੈਕਟਰ ਸ. ਸਤਨਾਮ ਸਿੰਘ ਚਾਹਲ ਨੇ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਸਿੱਖ ਭਾਈਚਾਰਾ ਬਹੁਤ ਗੁੱਸੇ ਵਿੱਚ ਹੈ। ਇਸੇ ਕਾਰਨ ਕਈ ਦਰਜ਼ਨ ਸਿੱਖਾਂ ਨੇ ਇਕੱਠੇ ਹੋ ਕੇ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।