Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 15, 2016

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਅਗਵਾਈ ਵਿੱਚ 12 ਅਗਸਤ ਨੂੰ ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਪੀਲੀਭੀਤ (ਯੂ.ਪੀ.) ਵਿਖੇ ਝੂਠੇ ਪੁਲੀਸ ਮੁਕਾਬਲੇ ਵਿੱਚ ਮਾਰੇ ਗਏ ਯਾਤਰੀਆਂ ਨੂੰ ਇੱਕ-ਇੱਕ ਲੱਖ ਰੁਪਏ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ।
15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਣ ਦੇ ਦਲ ਖ਼ਾਲਸਾ ਵਲੋਂ ਦਿੱਤੇ ਗਏ ਸੱਦੇ 'ਤੇ ਦਲ ਖ਼ਾਲਸਾ ਅਤੇ ਹੋਰ ਧਾਰਮਕ-ਰਾਜਨੀਤਕ ਜਥੇਬੰਦੀਆਂ ਵਲੋਂ ਲੁਧਿਆਣਾ ਵਿਖੇ ਇਕ ਰੋਸ ਮਾਰਚ ਕੱਢਿਆ ਗਿਆ।
ਪੇਸ਼ੇਵਰ ਬਣਾਉਣ ਅਤੇ ਕਾਨੂੰਨ ਦਾ ਰਾਜ ਬਹਾਲ ਕਰਨ ਦੀ ਬਜਾਏ ਵਧ ਰਹੀ ਸਿਆਸੀ ਦਖ਼ਲਅੰਦਾਜ਼ੀ ਕਾਰਨ ਕਈ ਵੱਕਾਰੀ ਪੁਲਿਸ ਅਧਿਕਾਰੀ ਹੁਣ ਮਹੱਤਵਪੂਰਨ ਅਹੁਦਿਆਂ ’ਤੇ ਤਾਇਨਾਤ ਹੋਣ ਤੋਂ ਨਾਂਹ-ਨੁੱਕਰ ਕਰ ਰਹੇ ਹਨ। ਸੂਤਰਾਂ ਅਨੁਸਾਰ ਪਿਛਲੇ ਦਿਨੀਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪੁਲਿਸ ਦੇ ਅਹੁਦੇ ’ਤੇ ਤਾਇਨਾਤੀ ਦੇ ਹੁਕਮਾਂ ਦੇ ਜਾਰੀ ਹੋਣ ਤੋਂ ਪਹਿਲਾਂ ਹੀ ਇੱਕ ਚੰਗੇ ਅਕਸ ਵਾਲੇ ਅਧਿਕਾਰੀ ਨੇ ਜਵਾਬ ਦੇ ਦਿੱਤਾ ਹੈ। ਕਾਨੂੰਨ ਅਨੁਸਾਰ ਕੰਮ ਕਰਨ ਵਿੱਚ ਆ ਰਹੀ ਮੁਸ਼ਕਿਲ ਨੂੰ ਇਸ ਇਨਕਾਰ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਸੱਤਾਧਾਰੀਆਂ ਵੱਲੋਂ ਮਨਮਰਜ਼ੀ ਨਾਲ ਕੰਮ ਕਰਵਾਉਣ ਦੀ ਲਾਲਸਾ ਕਾਰਨ ਹੀ ਜ਼ਿਲ੍ਹਿਆਂ ਅੰਦਰ ਪੁਲਿਸ ਦੀ ਕਮਾਨ ਪੀਪੀਐਸ ਜਾਂ ਪੀਪੀਐਸ ਤੋਂ ਪਰੋਮੋਟ ਹੋਏ ਆਈਪੀਐਸ ਅਧਿਕਾਰੀਆਂ ਹਵਾਲੇ ਕੀਤੀ ਗਈ ਹੈ। ਇਸੇ ਕਰਕੇ ਸਿੱਧੀ ਭਰਤੀ ਵਾਲੇ ਨੌਜਵਾਨ ਆਈਪੀਐਸ ਅਫ਼ਸਰ ਬਹੁਤੇ ਜ਼ਿਲ੍ਹਿਆਂ ਵਿੱਚ ਤਾਇਨਾਤ ਨਹੀਂ।
ਹੋਟਲ ਮਹਾਰਾਜਾ ਰਿਜੈਂਸੀ ਵਿੱਚ ਚੱਲ ਰਹੀ ਪਾਕਿਸਤਾਨ-ਭਾਰਤ ਪ੍ਰਦਰਸ਼ਨੀ ਨੂੰ ਐਤਵਾਰ ਲੁਧਿਆਣਾ ਪੁਲਿਸ ਨੇ ਸੀਲ ਕਰ ਦਿੱਤਾ। ਜਾਣਕਾਰੀ ਮੁਤਾਬਕ ਲੁਧਿਆਣਾ ਪੁਲਿਸ ਦੇ ਮੁਲਾਜ਼ਮ ਅਤੇ ਆਰ.ਏ.ਐਫ. ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਪ੍ਰਦਰਸ਼ਨੀ ਵਾਲਿਆਂ ਨੂੰ ਸਾਮਾਨ ਸਮੇਟਣ ਲਈ ਕਿਹਾ ਅਤੇ ਬਾਅਦ ਵਿੱਚ ਪ੍ਰਦਰਸ਼ਨੀ ਸੀਲ ਕਰ ਦਿੱਤੀ। ਪ੍ਰਦਰਸ਼ਨੀ ਪ੍ਰਬੰਧਕਾਂ ਮੁਤਾਬਕ ਪੁਲਿਸ ਨੇ ਦੱਸਿਆ ਕਿ ਦਿੱਲੀ ਤੋਂ ਸੁਰੱਖਿਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ ਕਿ ਉੱਥੋਂ ਇੱਕ ਪਾਕਿਸਤਾਨੀ ਗਾਇਬ ਹੋ ਗਿਆ ਹੈ ਜਿਸ ਕਾਰਨ ਪ੍ਰਦਰਸ਼ਨੀ ਸੀਲ ਕਰ ਦਿੱਤੀ ਗਈ ਜਦਕਿ ਲੁਧਿਆਣਾ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪ੍ਰਦਰਸ਼ਨੀ ਲਈ ਮਨਜ਼ੂਰੀ ਨਹੀਂ ਲਈ ਗਈ ਸੀ। ਜਾਣਕਾਰੀ ਮੁਤਾਬਕ ਇਸ ਵਾਰ ਪਾਕਿਸਤਾਨ ਤੋਂ ਨੌਂ ਵਿਅਕਤੀ ਪ੍ਰਦਰਸ਼ਨੀ ਲਗਾਉਣ ਲਈ ਆਏ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।