Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 17, 2016

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਠੀ ਦਾ ਘਿਰਾਉ ਕਰਦੇ ਹੋਏ ਕੇਜਰੀਵਾਲ ਦਾ ਪੁੱਤਲਾ ਸਾੜਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਸਿਵਲ ਲਾਈਨ ਮੈਟ੍ਰੋ ਸਟੇਸ਼ਨ ਤੋਂ ਕੇਜਰੀਵਾਲ ਦੇ ਘਰ ਦੇ ਵੱਲ ਵੱਧਣਾ ਸ਼ੁਰੂ ਕੀਤਾ। ਪ੍ਰਦਰਸਨਕਾਰੀ ਕੇਜਰੀਵਾਲ ਸਰਕਾਰ ਨੂੰ ਸਿੱਖ ਵਿਰੋਧੀ ਦੱਸਦੇ ਹੋਏ ਨਾਅਰੇਬਾਜ਼ੀ ਵੀ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਦਾ ਕੇਜਰੀਵਾਲ 'ਤੇ ਇਹ ਇਲਜ਼ਾਮ ਸੀ ਕਿ ਦਿੱਲੀ ਸਰਕਾਰ ਫਿਰਕੂ ਚਸ਼ਮੇਂ ਨਾਲ ਸਿੱਖ ਵਿਰੋਧੀ ਫੈਸਲੇ ਲੈ ਰਹੀ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਜਦੋਂ ਪੁਲਿਸ ਦੇ ਅੜਿੱਕਿਆਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਵੱਲੋਂ ਪਾਣੀ ਦੀ ਵਾਛੜਾਂ ਸੁੱਟ ਕੇ ਪ੍ਰਦਰਸਨਕਾਰੀਆਂ ਨੂੰ ਖਦੇੜਿਆ ਗਿਆ।
ਪੰਜਾਬ ਕਾਂਗਰਸ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਚਾਹੁਣ ਵਾਲਿਆਂ 1600 ਲੋਕਾਂ ਵਲੋਂ ਅਰਜ਼ੀਆਂ ਮਿਲੀਆਂ ਹਨ।
ਹਿੰਦੂਵਾਦੀ ਜਥੇਬੰਦੀ ਅਤੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦਾ ਵਿਦਿਆਰਥੀ ਵਿੰਗ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਨੇ ਮੰਗ ਕੀਤੀ ਹੈ ਕਿ ਐਮਨੈਸਟੀ ਇੰਟਰਨੈਸ਼ਨਲ 'ਤੇ ਪਾਬੰਦੀ ਲਾਈ ਜਾਵੇ। ਜ਼ਿਕਰਯੋਗ ਹੈ ਕਿ ਐਮਨਸਟੀ ਇੰਟਰਨੈਸ਼ਨਲ ਨੇ ਕਸ਼ਮੀਰੀ ਪੰਡਤਾਂ ਅਤੇ ਹੋਰ ਕਸ਼ਮੀਰੀ ਪਰਿਵਾਰਾਂ ਨੂੰ ਲੈ ਕੇ ਬੈਂਗਲੁਰੂ ਵਿਚ "ਬ੍ਰੋਕਨ ਫੈਮੀਲੀਜ਼" (ਟੁੱਟੇ ਪਰਿਵਾਰ) ਨਾਂ ਦਾ ਪ੍ਰੋਗਰਾਮ ਕਰਵਾਇਆ ਸੀ।
ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਲਈ ਅਤੇ ਮੀਂਹ ਦੇ ਪਾਣੀ ਨੂੰ ਸੰਭਾਲਣ ਦੇ ਯਤਨ ਨਾਲ ਸ਼੍ਰੋਮਣੀ ਕਮੇਟੀ ਆਪਣੇ ਗੁਰਦੁਆਰਾ ਸਾਹਿਬਾਨ ਵਿੱਚ ‘ਵਾਟਰ ਸੇਵ ਟਰੀਟਮੈਂਟ ਪਲਾਂਟ' ਲਾਵੇਗੀ।
ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ਵਿਚ ਥਾਪੇ ਗਏ ਜਥੇਦਾਰਾਂ ਦੀ ਅਗਵਾਈ ਹੇਠ ਮੰਗਲਵਾਰ (16 ਅਗਸਤ) ਫਤਹਿਗੜ੍ਹ ਸਾਹਿਬ ਤੋਂ ‘ਨਸ਼ੇ ਭਜਾਓ, ਪੰਥ ਤੇ ਪੰਜਾਬ ਬਚਾਓ’ ਮਾਰਚ ਦਾ ਆਗਾਜ਼ ਕੀਤਾ ਗਿਆ। ਇਹ ਮਾਰਚ ਨਿਰਧਾਰਿਤ ਸਮੇਂ ਤੋਂ ਲਗਭਗ ਤਿੰਨ ਘੰਟੇ ਪੱਛੜ ਕੇ ਰਵਾਨਾ ਹੋਇਆ।
ਬੀਤੇ ਸ਼ੁੱਕਰਵਾਰ ਦੀ ਰਾਤ ਨੂੰ ਇੰਗਲੈਂਡ ਦੇ ਸ਼ਹਿਰ ਬਰੈਡਫੋਰਡ ਵਿਖੇ ਕੁਝ ਸ਼ਰਾਰਤੀ ਅਨਸਰਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਬਰੈਡਫੋਰਡ ਦੇ ਗੁਰਦੁਆਰਾ ਸਾਹਿਬ ਤੋਂ ਬਾਹਰ ਸੁੱਟ ਦਿੱਤਾ। ਜਦੋਂ ਪ੍ਰਬੰਧਕਾਂ ਨੂੰ ਇਸ ਮੰਦਭਾਗੀ ਘਟਨਾ ਬਾਰੇ ਪਤਾ ਲੱਗਾ ਤਾਂ ਤਦ ਤੱਕ ਸਾਰੀ ਰਾਤ ਮੀਂਹ ਪੈਣ ਕਾਰਨ ਪਾਵਨ ਸਰੂਪ ਨੂੰ ਕਾਫ਼ੀ ਨੁਕਸਾਨ ਹੋ ਚੁੱਕਾ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।