Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 23, 2016

ਡਾ: ਧਰਮਵੀਰ ਗਾਂਧੀ ਮੈਂਬਰ ਪਾਰਲੀਮੈਂਟ ਪਟਿਆਲਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਰਾਹੀਂ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਿਲ੍ਹਣ ਵਿੱਚ ਫਸੇ ਪੰਜਾਬ ਨੂੰ ਬਾਹਰ ਕੱਢਣ ਅਤੇ ਇੱਕੀਵੀਂ ਸਦੀ ਦੇ ਹਾਣ ਦੇ ਹੋਣ ਵਾਸਤੇ ਇੱਕ ‘ਸਾਂਝੇ ਮੰਚ’ ‘ਤੇ ਇਕੱਠੇ ਹੋਣ।
'ਪਾਕਿਸਤਾਨ ਕੋਈ ਨਰਕ ਨਹੀਂ ਹੈ' ਇਹ ਕਹਿਣਾ ਹੈ ਕੰਨੜ ਫਿਲਮਾਂ ਦੀ ਅਦਾਕਾਰਾ ਦਾ। ਰਾਮਿਆ ਕੇ ਖਿਲਾਫ ਇਕ ਵਕੀਲ ਨੇ ਦੇਸ਼ਧ੍ਰੋਹ ਦੀ ਸ਼ਿਕਾਇਤ ਦਰਜ ਕਰਵਾਈ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਖੇ ਡੀ.ਐਸ.ਟੀ. ਨਵੀਂ ਦਿੱਲੀ ਵੱਲੋਂ ਯੂਨੀਵਰਸਿਟੀ ਦੇ ਖੋਜ ਵਿਦਿਆਰਥੀਆਂ ਦੁਆਰਾ ਉਚੇਰੀ ਪੜ੍ਹ੍ਹਾਈ ਦੌਰਾਨ ਕੀਤੇ ਜਾਣ ਵਾਲੇ ਖੋਜ ਪ੍ਰਾਜੈਕਟਾਂ ਦੀ ਫ਼ੰਡਿੰਗ ਸਬੰਧੀ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਵਿਚ ਡੀ.ਐਸ.ਟੀ. ਨਵੀਂ ਦਿੱਲੀ ਦੇ ਵਿਗਿਆਨੀ ਇੰਜੀਨਿਅਰ ਪਵਨ ਕੁਮਾਰ ਮੁੱਖ ਵਕਤਾ ਦੇ ਤੌਰ ਉਤੇ ਪਹੁੰਚੇ। ਵਰਲਡ ਯੂਨੀਵਰਸਿਟੀ ਦੇ ਡੀਨ ਰਿਸਰਚ ਡਾ. ਬੀ.ਐਸ. ਭਾਟੀਆ ਨੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ।
ਅਨੰਦਪੁਰ ਸਾਹਿਬ ਵਿਖੇ 25-26 ਸਤੰਬਰ 2016 ਨੂੰ ਹੋਣ ਵਾਲੇ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੀ ਇਕੱਤਰਤਾ 24 ਅਗਸਤ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਦੁਪਹਿਰ 12 ਵਜੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਦੇਸ਼-ਵਿਦੇਸ਼ ਤੋਂ ਤੋਂ ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲੇ ਮਾਹਿਰ ਵਿਦਵਾਨ 25-26 ਸਤੰਬਰ ਨੂੰ ਸ਼ਿਰਕਤ ਕਰਨਗੇ।
ਨਿਊਜ਼ੀਲੈਂਡ ਦੇ ਹੈਮਿਲਟਨ ਦੀ ਸ਼ਹਿਰੀ ਕੌਂਸਲ ਚੋਣ ਲੜਨ ਵਾਲੇ ਇਕ ਸਿੱਖ ਉਮੀਦਵਾਰ ਦੇ ਪ੍ਰਚਾਰ ਹੋਰਡਿੰਗ 'ਤੇ ਕਿਸੇ ਨੇ ਕਾਲੇ ਰੰਗ ਨਾਲ 'ਆਈ.ਐਸ.ਆਈ. ਐਸ.' ਦਾ ਨਾਂਅ ਲਿਖ ਦਿੱਤਾ। ਯੋਗਰਾਜ ਸਿੰਘ ਮਾਹਿਲ ਪਹਿਲੇ ਸਿੱਖ ਹਨ ਜੋ ਹੈਮਿਲਟਨ ਕੌਂਸਲ ਚੋਣ ਲੜ ਰਹੇ ਹਨ ਤੇ ਉਨ੍ਹਾਂ ਦੀ ਇਕ ਹੋਰ ਉਮੀਦਵਾਰ ਅੱਨਾ ਕਸੇਈ-ਕੌਕਸ ਨਾਲ ਬਿਲਬੋਰਡ 'ਤੇ ਤਸਵੀਰ ਲੱਗੀ ਹੋਈ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕੀਤੇ ਗਏ ਪੰਜ ਪਿਆਰਿਆਂ ਨੇ ਸੋਮਵਾਰ ਇੱਕ ਮੀਟਿੰਗ ਮਗਰੋਂ ਸਿੱਖ ਕੌਮ ਦੇ ਨਾਂ ਜਾਰੀ ਸੰਦੇਸ਼ ਵਿੱਚ ਆਖਿਆ ਕਿ ਮੌਜੂਦਾ ਸਮੇਂ ਵਿੱਚ ਪੰਥਕ ਏਕਤਾ ਜ਼ਰੂਰੀ ਹੈ। ਪੰਥਕ ਹਿੱਤਾਂ ਦੀ ਖ਼ਾਤਰ ਸਮੂਹ ਸਿੱਖ ਜਥੇਬੰਦੀਆਂ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਇਕੱਠੀਆਂ ਹੋਣ।
ਐਸ਼ਮੁਕਾਮ ਦੇ ਸਾਲੀਆ ਪਿੰਡ 'ਚ ਸੋਮਵਾਰ 22 ਅਗਸਤ ਨੂੰ ਉਦੋਂ ਰੋਸ ਭੜਕ ਗਿਆ ਜਦੋਂ ਜੰਮੂ ਕਸ਼ਮੀਰ ਪੁਲਿਸ ਅਤੇ ਭਾਰਤੀ ਨੀਮ ਫੌਜੀ ਦਸਤਿਆਂ ਨੇ ਗੁਰਦੁਆਰਾ ਸਾਹਿਬ 'ਚ ਖਰੂਦ ਪਾਇਆ, ਭੰਨ-ਤੋੜ ਕੀਤੀ। ਨੀਮ ਫੌਜੀ ਦਸਤਿਆਂ ਨੇ ਘਰਾਂ ਅਤੇ ਗੁਰਦੁਆਰਾ ਸਾਹਿਬ ਦੀਆਂ ਖਿੜਕੀਆਂ ਤੋੜ ਦਿੱਤੀਆਂ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪੁਲਿਸ ਦੀ ਇਸ ਗੱਲੋਂ ਨਿੰਦਾ ਕੀਤੀ ਕਿ ਉਹ ਚਿਹਰਾ ਢਕਣ 'ਤੇ ਲੱਗੀ ਪਾਬੰਦੀ ਕਾਰਨ ਅੰਮ੍ਰਿਤਸਰ, ਲੁਧਿਆਣਾ ਅਤੇ ਹੁਸ਼ਿਆਰਪੁਰ ਵਿਖੇ ਸਿੱਖ ਨੌਜਵਾਨਾਂ ਨੂੰ ਤੰਗ ਕਰ ਰਹੀ ਹੈ।
ਤਿਹਾੜ ਜੇਲ੍ਹ ਪ੍ਰਸ਼ਾਸਨ ਭਾਈ ਜਗਤਾਰ ਸਿੰਘ ਹਵਾਰਾ ਨੂੰ ਲੁਧਿਆਣਾ ਅਦਾਲਤ ਵਿਚ ਪੇਸ਼ ਕਰਨ ਵਿਚ ਕਾਮਯਾਬ ਨਹੀਂ ਹੋ ਸਕਿਆ। ਭਾਈ ਹਵਾਰਾ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ (SSN) ਨੂੰ ਫੋਨ 'ਤੇ ਦੱਸਿਆ ਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਦੇ ਬੰਦੋਬਸਤ ਨਾ ਹੋਣ ਕਰਕੇ ਭਾਈ ਹਵਾਰਾ ਨੂੰ ਦਿੱਲੀ ਤੋਂ ਲੁਧਿਆਣਾ ਲਿਆਉਣ 'ਚ ਅਸਮਰਥਾ ਪ੍ਰਗਟ ਕੀਤੀ ਹੈ।
ਪੇਂਡੂ ਖੇਤਰਾਂ ਵਿੱਚ ਪ੍ਰਦੂਸ਼ਤ ਪਾਣੀ ਸਪਲਾਈ ਦੇ ਵਿਰੁੱਧ ਸ਼ਾਂਤੀ ਪੂਰਵਕ ਰੋਸ਼ ਧਰਨੇ ਉੱਤੇ ਬੈਠੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਆਗੂਆਂ ਉੱਤੇ ਸ਼ਾਹਕੋਟ ਪੁਲਿਸ ਵਲੋਂ ਝੂਠਾ ਮਾਮਲਾ ਦਰਜ ਕਰਣ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਆਉਣ ਵਾਲੀ 31 ਅਗਸਤ ਨੂੰ ਸਥਾਨਕ ਅਕਾਲੀ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਅਜੀਤ ਸਿੰਘ ਕੋਹਾੜ ਦੇ ਪਿੰਡ ਵਿੱਚ ਰੋਸ਼ ਰੈਲੀ ਕਰੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।