Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 25, 2016

ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਮਾਮਲੇ 'ਚ 'ਆਪ' ਆਗੂਆਂ ਵਲੋਂ ਅਰਵਿੰਦ ਕੇਜਰੀਵਾਲ ਨੂੰ ਲਿਖੀ ਗਈ ਚਿੱਠੀ ਪਾਠਕਾਂ ਦੀ ਜਾਣਕਾਰੀ ਲਈ ਛਾਪ ਰਹੇ ਹਾਂ।
ਹਰਵਿੰਦਰ ਸਿੰਘ ਸਰਨਾ ਸਕਤੱਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਤੋਂ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਨਿਯਮਾਂ ਤੇ ਰਹਿਤ ਮਰਿਆਦਾ ਅਨੁਸਾਰ ਕੋਈ ਵੀ ਪਤਿਤ ਸਿੱਖ ਕਿਸੇ ਵੀ ਤਖਤ ਦਾ ਜਥੇਦਾਰ ਨਹੀਂ ਰਹਿ ਸਕਦਾ ਅਤੇ ਗਿਆਨੀ ਮੱਲ ਸਿੰਘ ਨੇ ਆਪਣਾ ਆਪਰੇਸ਼ਨ ਕਰਵਾਉਣ ਵੇਲੇ ਸਿਰ ਦੇ ਕੇਸ ਕਤਲ ਕਰਵਾ ਦਿੱਤੇ ਹਨ ਤੇ ਉਸ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ ਜਾਂ ਫਿਰ ਸ਼੍ਰ੍ਰੋਮਣੀ ਕਮੇਟੀ ਦਾ ਫਰਜ਼ ਬਣਦਾ ਹੈ ਕਿ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਸ ਨੂੰ ਤੁਰੰਤ ਅਹੁਦੇ ਤੋਂ ਵਿਹਲੇ ਕਰਕੇ ਉਹਨਾˆ ਦੀ ਥਾਂ 'ਤੇ ਕੋਈ ਨਵਾਂ ਜਥੇਦਾਰ ਲਗਾਇਆ ਜਾਵੇ।
ਕਸ਼ਮੀਰ ਵਿੱਚ ਗਰੁਦਵਾਰਾ ਸਾਹਿਬ ਦੀ ਭਾਰਤ ਦੇ ਨੀਮ ਫੌਜੀ ਦਸਤਿਆਂ ਵਲੋਂ ਭੰਨ੍ਹਤੋੜ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਇਹ ਆਪਣੇ ਮਾਲਕ ਹਿੰਦੂਤਵੀ ਹਾਕਮਾਂ ਦੇ ਆਦੇਸ਼ਾਂ ਮੁਤਾਬਿਕ ਸਿੱਖ ਕੌਮ ਨੂੰ ਜ਼ਲੀਲ ਕਰ ਰਹੇ ਹਨ। ਸਿੱਖਾਂ ਨੂੰ ਵਾਰ-ਵਾਰ ਅਹਿਸਾਸ ਕਰਵਾਇਆ ਜਾ ਰਿਹਾ ਹੈ ਕਿ ਤੁਸੀਂ ਭਾਰਤ ਵਿੱਚ ਗੁਲਾਮ ਹੋ ਅਤੇ ਗੁਲਾਮਾਂ ਦੇ ਧਾਰਮਿਕ ਅਸਥਾਨ, ਧਾਰਮਿਕ ਗ੍ਰੰਥ ਸੁਰੱਖਿਅਤ ਨਹੀਂ ਹੋ ਸਕਦੇ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਰਟੀ ਦਾ ਕਿਸਾਨ ਚੋਣ ਮਨੋਰਥ ਪੱਤਰ 11 ਸਤੰਬਰ ਨੂੰ ਮੋਗਾ ਵਿਖੇ ਜਾਰੀ ਕਰਨਗੇ। ਇਸਦਾ ਐਲਾਨ ਕਰਦਿਆਂ ਚੋਣ ਮਨੋਰਥ ਪੱਤਰ ਕਮੇਟੀ ਪੰਜਾਬ ਦੇ ਮੁੱਖੀ ਕੰਵਰ ਸੰਧੂ ਨੇ ਕਿਹਾ ਕਿ ਇਸ ਚੋਣ ਮਨੋਰਥ ਪੱਤਰ ਵਿਚ ਖੇਤੀ ਨਾਲ ਸੰਬੰਧਤ ਸਾਰੇ ਪੱਖ ਉਭਾਰੇ ਜਾਣਗੇ ਅਤੇ ਕਿਸਾਨਾਂ ਨੂੰ ਹਰੀ ਕ੍ਰਾਂਤੀ ਤੋਂ ਅੱਗੇ ਲੈ ਕੇ ਜਾਣ ਦੀ ਯੋਜਨਾ ਦੱਸੀ ਜਾਵੇਗੀ। ਜੋ ਕਿ ਅਜੋਕੇ ਸਮੇਂ ਦੀ ਮੁੱਖ ਮੰਗ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਸਪ੍ਰੀਤ ਸਿੰਘ ਜੱਸਾ ਉਤੇ ਹੁਸ਼ਿਆਰਪੁਰ ਪੁਲਿਸ ਵੱਲੋ ਕੀਤੇ ਗਏ ਜ਼ੁਲਮ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਨੇ ਜਸਪ੍ਰੀਤ ਸਿੰਘ ਜੱਸਾ 'ਤੇ ਹੋਏ ਤੀਜੇ ਦਰਜੇ ਦੇ ਤਸ਼ੱਦਦ ਦੀ ਰਿਪੋਰਟ 23 ਅਗਸਤ ਨੂੰ ਜਾਰੀ ਕੀਤੀ ਹੈ।
ਸੁੱਚਾ ਸਿੰਘ ਛੋਟੇਪੁਰ ਇੱਕ ਸਟਿੰਗ ਅਪਰੇਸ਼ਨ ਵਿੱਚ ਫਸ ਗਏ ਹਨ ਅਤੇ ਉਨ੍ਹਾਂ ਦੀ ਕਿਸੇ ਵੇਲੇ ਵੀ ਪਾਰਟੀ ਵਿੱਚੋਂ ਛੁੱਟੀ ਹੋ ਸਕਦੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਅਰਵਿੰਦ ਕੇਜਰੀਵਾਲ ਸਮੇਤ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੇ ਮੈਂਬਰਾਂ ਵੱਲੋਂ ਸਟਿੰਗ ਅਪਰੇਸ਼ਨ ਦੀ ਹਾਸਲ ਹੋਈ ਵੀਡੀਓ ਦੀ ਘੋਖ ਕਰ ਲਈ ਗਈ ਹੈ ਅਤੇ ਛੋਟੇਪੁਰ ਨੂੰ ਕਿਸੇ ਵੇਲੇ ਵੀ ਪਾਰਟੀ ਵਿੱਚੋਂ ਕੱਢਣ ਦਾ ਫ਼ੈਸਲਾ ਲਿਆ ਜਾ ਸਕਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।