Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 1, 2016

ਆਮ ਆਦਮੀ ਪਾਰਟੀ ਨੇ ਹਰਦੀਪ ਸਿੰਘ ਕਿੰਗਰਾ ਵਲੋਂ ਲਗਾਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇ-ਬੁਨਿਆਦ ਦੱਸਦੇ ਹੋਏ ਕਿਹਾ ਕਿ ਕਿੰਗਰਾ ਐਂਡ ਕੰਪਨੀ ਵਿਰੋਧੀ ਦਲਾਂ ਦੇ ਸੋਚੇ-ਸਮਝੇ ਏਜੰਡੇ ਉੱਤੇ ਕੰਮ ਕਰ ਰਹੇ ਹੈ, ਜਿਸਦਾ ਮਕਸਦ ਆਮ ਆਦਮੀ ਪਾਰਟੀ ਦੇ ਅਕਸ ਨੂੰ ਖ਼ਰਾਬ ਕਰਨਾ ਹੈ।
ਯੂਨਾਈਟਿਡ ਖਾਲਸਾ ਦਲ ਯੂ.ਕੇ. ਦੇ ਪ੍ਰਧਾਨ ਸ. ਨਿਰਮਲ ਸਿੰਘ ਸੰਧੂ ਦੇ ਸਤਿਕਾਰਯੋਗ ਪਿਤਾ ਜਥੇਦਾਰ ਜੋਧ ਸਿੰਘ ਸੰਧੂ, ਪਿੰਡ ਰੁੜਕਾ ਕਲਾਂ ਜ਼ਿਲ੍ਹਾ ਜਲੰਧਰ ਅਕਾਲ ਚਲਾਣਾ ਕਰ ਗਏ, ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸਨ। ਯੂਨਾਈਟਿਡ ਖਾਲਸਾ ਦਲ ਯੂ.ਕੇ. ਦੇ ਜਨਰਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ, ਬਲਵਿੰਦਰ ਸਿੰਘ ਢਿੱਲੋਂ, ਨਿਰੰਜਨ ਸਿੰਘ ਬਾਸੀ, ਜਤਿੰਦਰ ਸਿੰਘ ਅਠਵਾਲ ਅਤੇ ਬਰਿੰਦਰ ਸਿੰਘ ਬਿੱਟੂ ਵਲੋਂ ਜਥੇਦਾਰ ਸੰਧੂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਅਰਦਾਸ ਕੀਤੀ ਗਈ ਕਿ ਅਕਾਲ ਪੁਰਖ ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਸਦੀਵ ਕਾਲ ਵਸਤੇ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ।
ਸ. ਤਾਰਾ ਸਿੰਘ ਨੂੰ ਪਾਕਿਸਤਾਨ ਸਥਿਤ ਸਿੱਖ ਗੁਰਦੁਆਰਿਆਂ ਦੇ ਪ੍ਰਬੰਧ ਲਈ ਬਣੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ 412ਵੀਂ ਵਰ੍ਹੇਗੰਢ ਮਨਾਉਂਦਿਆਂ ਸਿੱਖ ਯੂਥ ਆਫ ਪੰਜਾਬ ਵਲੋਂ ਆਯੋਜਿਤ ਕਾਨਫਰੰਸ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਸ਼ਰਮਨਾਕ ਘਟਨਾਵਾਂ ਅਤੇ ਖਾਲਸਾ ਪੰਥ ਵਲੋਂ ਰੱਦ ਕੀਤੇ ਜਾਣ ਦੇ ਬਾਵਜੂਦ ਵੀ ਗਿਆਨੀ ਗੁਰਬਚਨ ਸਿੰਘ ਅਤੇ ਉਸਦੇ ਸਾਥੀ ਜਥੇਦਾਰਾਂ ਵਲੋਂ ਸਤਿਕਾਰਤ ਪਦਵੀਆਂ 'ਤੇ ਬਣੇ ਰਹਿਣ ਦੀ ਸਖ਼ਤ ਅਲੋਚਨਾ ਕੀਤੀ ਗਈ।
ਪਾਕਿਸਤਾਨ ਪੰਜਾਬ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਖੇ ਸਥਿਤ ਗੁਰਦਵਾਰਾ ਪੱਟੀ ਸਾਹਿਬ ਤੋਂ ਅੱਜ ਗੁਰਦਵਾਰਾ ਕਿਆਰਾ ਸਾਹਿਬ ਗੁਰਦਵਾਰਾ ਤਕ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਾਕਿਸਤਾਨੀ ਸਿੱਖ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ ਤੇ ਗੁਰਪੁਰਬ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਇਹ ਐਲਾਨ ਕਰ ਚੁਕੀ ਹੈ ਕਿ ਉਹ ਸਾਰੇ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ (2003) ਮੁਤਾਬਕ ਹੀ ਮਨਾਉਣਗੇ।
ਆਰ.ਐਸ.ਐਸ. ਦੇ ਸੂਬਾ ਮੀਤ ਪ੍ਰਧਾਨ ਸੇਵਾਮੁਕਤ ਬ੍ਰਿਗੇਡੀਅਰ ਜਗਦੀਸ਼ ਗਗਨੇਜਾ ’ਤੇ ਗੋਲੀਆਂ ਮਾਰ ਕੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਲੁਧਿਆਣਾ ਜੇਲ੍ਹ ਵਿੱਚੋਂ ਜਲੰਧਰ ਲਿਆਂਦੇ ਗਏ ਚਾਰ ਸ਼ਿਵ ਸੈਨਕਾਂ ਤੋਂ ਪੁਲਿਸ ਸੱਤ ਦਿਨਾਂ ਦੇ ਰਿਮਾਂਡ ਦੌਰਾਨ ਕੋਈ ਗੱਲ ਸਾਹਮਣੇ ਨਹੀਂ ਲਿਆ ਸਕੀ। ਪੁਲਿਸ ਨੇ ਬੁੱਧਵਾਰ ਬਾਅਦ ਦੁਪਹਿਰ ਇਨ੍ਹਾਂ ਚਾਰਾਂ ਵਿੱਚੋਂ ਤਿੰਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤਾਂ ਅਦਾਲਤ ਨੇ ਇਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਇਨ੍ਹਾਂ ਵਿੱਚੋਂ ਸਮਰ ਡਿਸੂਜ਼ਾ ਨੂੰ ਪੁਲਿਸ ਨੇ ਪਹਿਲਾਂ ਹੀ ਜੇਲ੍ਹ ਭੇਜ ਦਿੱਤਾ ਸੀ।
ਖ਼ਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਭਾਈ ਜਗਤਾਰ ਸਿੰਘ ਤਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਕਤਲ ਕਰਨ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਅਦਾਲਤ ਦੀ ਸੁਣਵਾਈ ਦੌਰਾਨ ਉਨ੍ਹਾਂ ਨੇ ਯੂ.ਟੀ. ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਦਿੱਤੇ ਤਿੰਨ ਪੰਨਿਆਂ ਦੇ ਹੱਥ ਲਿਖਤ ਪੱਤਰ ਵਿੱਚ ਮੰਨਿਆ ਹੈ ਕਿ ਮੁੱਖ ਮੰਤਰੀ ਬੇਅੰਤ ਨੂੰ ਕਤਲ ਕਰਨ ਵੇਲੇ ਉਹ ਮਨੁੱਖੀ ਬੰਬ ਦਿਲਾਵਰ ਸਿੰਘ ਦੇ ਨਾਲ ਸੀ। ਦੱਸਣਯੋਗ ਹੈ ਕਿ ਬੇਅੰਤ ਸਿੰਘ ਦੀ ਸਿਵਲ ਸਕੱਤਰੇਤ ਮੂਹਰੇ 31 ਅਗਸਤ 1995 ਨੂੰ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ।
ਪਾਰਟੀ ਦੇ ਮੈਨੀਫੈਸਟੋ ਕਮੇਟੀ ਦੇ ਮੁਖੀ ਕੰਵਰ ਸੰਧੂ ਨੇ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਹਰਮੇਲ ਸਿੰਘ ਟੌਹੜਾ ਸਮੇਤ ਉਸ ਦੇ ਪਰਿਵਾਰ ਦੇ ‘ਆਪ’ ਵਿੱਚ ਸ਼ਾਮਲ ਹੋਣ ਉੱਪਰ ਸਵਾਲ ਖੜ੍ਹੇ ਕੀਤੇ ਹਨ। ਕੰਵਰ ਸੰਧੂ ਨੇ ਕਿਹਾ ਕਿ ਪਾਰਟੀ ਵਿੱਚੋਂ ਮੁਅੱਤਲ ਕੀਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਉੱਪਰ ਸਾਲ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਟੌਹੜਾ ਨੇ ਹਮਲਾ ਕੀਤਾ ਸੀ। ਉਹ ਇਸ ਦਾ ਵਿਰੋਧ ਕਰਦੇ ਹਨ ਅਤੇ ਟੌਹੜਾ ਨੂੰ ਜਨਤਕ ਤੌਰ ’ਤੇ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਭਵਿੱਖ ਵਿੱਚ ਕਿਸੇ ਨੂੰ ਪਾਰਟੀ ’ਚ ਸ਼ਾਮਲ ਕਰਨ ਤੋਂ ਪਹਿਲਾਂ ਵਿਆਪਕ ਪੱਧਰ ’ਤੇ ਸਕਰੀਨਿੰਗ ਕਰਨ ਉੱਪਰ ਜ਼ੋਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।