Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 6, 2016

ਕਾਂਗਰਸ ਦੇ ਸਾਬਕਾ ਆਗੂ ਜਗਮੀਤ ਬਰਾੜ ਨੇ ਅੱਜ ਐਲਾਨ ਕੀਤਾ ਕਿ ਉਹ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ। ਚੰਡੀਗੜ੍ਹ ਦੇ ਸੈਕਟਰ 36 ਵਿਚ ਹੋਈ ਇਕ ਸਾਂਝੀ ਪ੍ਰੈਸ ਮਿਲਣੀ ਵਿਚ ਜਗਮੀਤ ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਲੋਕ ਹਿਤ ਅਭਿਯਾਨ 2017 ਦੀਆਂ ਚੋਣਾਂ ਵਿਚ 'ਆਪ' ਨੂੰ ਹਮਾਇਤ ਦੇਵੇਗੀ।
ਵੀਹਵੀਂ ਸਦੀ ਦੇ ਸਿੱਖ ਸੰਘਰਸ਼ ਦੌਰਾਨ ਪੰਜਾਬ ਪੁਿਲਸ ਅਤੇ ਨੀਮ ਫੌਜੀ ਦਸਤਿਆਂ ਵਲੋਂ ਲਾਵਾਰਿਸ ਕਹਿ ਕੇ ਸਾੜ ਦਿੱਤੇ ਗਏ 25 ਹਜ਼ਾਰ ਸਿੱਖ ਨੌਜਵਾਨਾਂ ਦੀ ਹੋਣੀ ਦਾ ਪਰਦਾਫਾਸ਼ ਕਰਦਿਆਂ ਖੁਦ ਸ਼ਹੀਦੀ ਪਾਉਣ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦਾ ਅੱਜ 21ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਅੰਮ੍ਰਿਤਸਰ ਦੇ ਕਬੀਰ ਪਾਰਕ ਸਥਿਤ ਗੁਰਦੁਆਰਾ ਸਾਹਿਬ ਵਿਖੇ ਅਯੋਜਿਤ ਸ਼ਰਧਾਂਜਲੀ ਸਮਾਗਮ ਦੌਰਾਨ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਇਸ ਅਹਿਦ ਨੂੰ ਦੁਹਰਾਇਆ ਕਿ ਲਾਵਾਰਿਸ ਲਾਸ਼ਾਂ ਕਹਿ ਕੇ ਪੁਲਿਸ ਵਲੋਂ ਖਪਾ ਦਿੱਤੇ ਗਏ ਸਿੱਖਾਂ ਦੇ ਪੀੜਤ ਪ੍ਰੀਵਾਰ ਸਾਡੇ ਆਪਣੇ ਹਨ ਤੇ ਇਨ੍ਹਾਂ ਨੂੰ ਇਨਸਾਫ ਦਿਵਾਉਣ ਤੀਕ ਆਰਗੇਨਾਈਜੇਸ਼ਨ ਦੀ ਜੰਗ ਜਾਰੀ ਰਹੇਗੀ। ਭਾਈ ਜਸਵੰਤ ਸਿੰਘ ਖਾਲੜਾ ਨੂੰ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਬਾਬਾ ਦਰਸ਼ਨ ਸਿੰਘ ਤਰਨਤਾਰਨ, ਸ. ਹਰਦੀਪ ਸਿੰਘ ਡਿੱਬਡਿਬਾ, ਨੌਜੁਆਨ ਆਗੂ ਭਾਈ ਪਪਲਪ੍ਰੀਤ ਸਿੰਘ, ਸ. ਗੁਰਬਚਨ ਸਿੰਘ ਜਲੰਧਰ, ਸ. ਦਲਬੀਰ ਸਿੰਘ ਪੱਤਰਕਾਰ, ਸ. ਕ੍ਰਿਪਾਲ ਸਿੰਘ ਰੰਧਾਵਾ, ਐਡਵੋਕੇਟ ਜਗਦੀਪ ਸਿੰਘ ਰੰਧਾਵਾ ਅਤੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮ ਸੁਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਸ਼ਾਮਿਲ ਸਨ।
ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਅਤੇ ਪ੍ਰੈਸ ਕੌਂਸਲ ਆਫ ਇੰਡੀਆ ਦੇ ਸਾਬਕਾ ਚੇਅਰਮੈਨ ਮਾਰਕੰਡੇ ਕਾਟਜੂ ਨੇ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ 3 ਸਤੰਬਰ ਨੂਮ ਮੁਲਾਕਾਤ ਕਰਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ (ਮਾਫੀ) ਦੀ ਮੰਗ ਕੀਤੀ।
ਸੁੱਚਾ ਸਿੰਘ ਛੋਟੇਪੁਰ ਨੂੰ ਲਾਂਭੇ ਕਰਨ ਤੋਂ ਬਾਅਦ 'ਆਪ' ਦੀ ਪੂਰੀ ਪੰਜਾਬ ਇਕਾਈ ਨੂੰ ਨਵਾਂ ਰੂਪ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ। ਗੁਰਪ੍ਰੀਤ ਘੁੱਗੀ ਨੂੰ ਸੂਬਾਈ ਕਨਵੀਨਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ ਛੋਟੇਪੁਰ ਨਾਲ ਜੁੜੇ ਪੰਜ ਜ਼ੋਨਾਂ ਦੇ ਕੋਆਰਡੀਨੇਟਰਾਂ ਦੀ ਥਾਂ ਨਵੇਂ ਆਗੂ ਨਿਯੁਕਤ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਕਾਂਗਰਸ ਵਲੋਂ ‘ਦਲਿਤ ਸੰਪਰਕ’ ਪ੍ਰੋਗਰਾਮ ਦੌਰਾਨ ਦਲਿਤ ਆਗੂਆਂ ਨੂੰ ਬਣਦੀ ਨੁਮਾਇੰਦਗੀ ਨਾ ਦਿੱਤੇ ਜਾਣ ਕਾਰਨ ਪੰਜਾਬੀ ਗਾਇਕ ਹੰਸ ਰਾਜ ਹੰਸ ਨੇ ਹੰਗਾਮਾ ਕਰ ਦਿੱਤਾ। ਗਾਇਕ ਹੰਸ ਕੁੱਝ ਮਹੀਨੇ ਪਹਿਲਾਂ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਇਆ ਸੀ। ਉਸ ਦੀ ਜਗ੍ਹਾ ਸੀਨੀਅਰ ਦਲਿਤ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੂੰ ਰਾਜ ਸਭਾ ਦੀ ਮੈਂਬਰੀ ਮਿਲਣ ਕਾਰਨ ਉਹ ਸਪੱਸ਼ਟ ਤੌਰ ਉਤੇ ਦੁਖੀ ਸੀ। ਪ੍ਰੋਗਰਾਮ ਵਿੱਚ ਜਦੋਂ ਵਿਰੋਧੀ ਧਿਰ ਦੇ ਆਗੂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਾਰਟੀ ਨੇ ਦੂਲੋ ਨੂੰ ਰਾਜ ਸਭਾ ਮੈਂਬਰ ਬਣਾ ਕੇ ਅਤੇ ਉਸ ਨੂੰ ਵਿਧਾਇਕ ਦਲ ਦਾ ਨੇਤਾ ਬਣਾ ਕੇ ਦਲਿਤ ਆਗੂਆਂ ਨੂੰ ਨੁਮਾਇੰਦਗੀ ਦਿੱਤੀ ਹੈ ਤਾਂ ਇਸ ਤੋਂ ਹੰਸ ਰਾਜ ਹੰਸ ਭੜਕ ਗਏ।
ਕੱਲ ਭਾਰਤ ਦੀ ਸੰਸਦ ਦੇ ਮੈਂਬਰਾਂ ਦਾ 'ਆਲ ਪਾਰਟੀ ਡੈਲੀਗੇਸ਼ਨ' ਕਸ਼ਮੀਰ ਵਿੱਚ "ਸ਼ਾਂਤੀ ਕਾਇਮ" ਕਰਨ ਦੇ ਮਕਸਦ ਨਾਲ ਵੱਖ-ਵੱਖ ਕਸ਼ਮੀਰੀ ਆਗੂਆਂ ਤੇ ਧਿਰਾਂ ਨਾਲ ਗੱਲਬਾਤ ਕਰਨ ਲਈ ਗਿਆ ਸੀ। ਆਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੇ ਇਸ ਵਫਦ ਦੇ ਕਿਸੇ ਵੀ ਮੈਂਬਰ ਨਾਲ ਗੱਲਬਾਤ ਕਰਨੋ ਇਨਕਾਰ ਕਰ ਦਿੱਤਾ। ਸਾਰੇ ਆਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੇ ਭਾਰਤੀ ਆਗੂਆਂ ਲਈ ਆਪਣੇ ਦਰਵਾਜ਼ੇ ਬੰਦ ਰੱਖੇ। ਇਹ ਵਫਦ ਉਹਨਾਂ ਲੋਕਾਂ ਨੂੰ ਮਿੱਲਦਾ ਰਿਹਾ, ਜੋ ਪਹਿਲਾਂ ਹੀ ਭਾਰਤ ਸਰਕਾਰ ਦੇ ਨਾਲ ਹਨ ਅਤੇ ਚੱਲ ਰਹੇ ਸੰਘਰਸ਼ ਵਿੱਚ ਕੋਈ ਅਹਿਮੀਅਤ ਨਹੀਂ ਰੱਖਦੇ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਇਟਿਡ ਅਕਾਲੀ ਦਲ ਵਲੋਂ ਪੰਜਾਬ ਵਿੱਚ 16 ਅਗਸਤ ਤੋਂ ਸ਼ੁਰੂ ਕੀਤੇ ਗਏ ‘ਨਸ਼ੇ ਭਜਾਓ ਪੰਜਾਬ ਬਚਾਓ’ ਚੇਤਨਾ ਮਾਰਚ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਗੁਰਦੁਆਰਾ ਛੋਟਾ ਘੱਲੂਘਾਰਾ ਕਾਹਨੂੰਵਾਨ ਛੰਭ ਤੋਂ ਇਸ ਚੇਤਨਾ ਮਾਰਚ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਮੌਜੂਦ ਸਨ।
ਅਗਸਤ 2009 ਵਿਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੁਝ ਵਿਦਿਆਰਥੀਆਂ ਨਾਲ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਪਿਤਾ ਜੀ, ਸ. ਕਰਤਾਰ ਸਿੰਘ ਜੀ, ਅਤੇ ਮਾਤਾ ਜੀ, ਮਾਤਾ ਮੁਖਤਿਆਰ ਕੌਰ ਜੀ, ਨੂੰ ਪਿੰਡ ਖਾਲੜਾ ਵਿਖੇ ਮਿਲਣ ਦਾ ਵਡਮੁੱਲਾ ਮੌਕਾ ਮਿਲਿਆ। ਇਸ ਮੌਕੇ ਸ. ਜਸਵੰਤ ਸਿੰਘ ਦੇ ਇਕ ਭੈਣ ਜੀ ਨਾਲ ਵੀ ਮੁਲਾਕਾਤ ਹੋਈ। ਸ. ਖਾਲੜਾ ਦੀ ਧਰਮ ਪਤਨੀ ਬੀਬੀ ਪਰਮਜੀਤ ਕੌਰ ਨਾਲ ਅੰਮ੍ਰਿਤਸਰ ਦੇ ਕਬੀਰ ਪਾਰਕ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਪਰਿਵਾਰ ਦੇ ਪਿਛੋਕੜ, ਸ. ਜਸਵੰਤ ਸਿੰਘ ਖਾਲੜਾ ਦੀ ਸਖ਼ਸ਼ੀਅਤ, ਸ਼ੰਘਰਸ਼ ਅਤੇ ਸ਼ਹਾਦਤ ਬਾਰੇ ਬਹੁਤ ਵਡਮੁੱਲੀ ਜਾਣਕਾਰੀ ਮਿਲੀ, ਜਿਸ ਨੂੰ ਹੇਠਾਂ ਦਿਤੀ ਲਿਖਤ ਰਾਹੀਂ ਪਾਠਕਾਂ ਨਾਲ ਸਾਝਿਆ ਕੀਤਾ ਗਿਆ। ਹੇਠਾਂ ਦਿੱਤੀ ਜਾ ਰਹੀ ਲਿਖਤ ਲੁਧਿਆਣਾ ਤੋਂ ਛਪਦੇ ਪੰਥਕ ਰਸਾਲੇ “ਸਿੱਖ ਸ਼ਹਾਦਤ” ਦੇ ਸਤੰਬਰ 2009 ਅੰਕ ਦਾ ਹਿੱਸਾ ਸੀ , ਜਿਸਦਾ ਸਿਰਲੇਖ ਸੀ: “ਪੁੱਤ ਦੀ ਸ਼ਹੀਦੀ ਹੋ ਜਾਵੇ ਤਾਂ ਸਭ ਕੁਝ ਵਿਚੇ ਆ ਜਾਂਦਾ ਹੈ – ਬਾਪੂ ਕਰਤਾਰ ਸਿੰਘ”। ਪਰ ਪੁਲਿਸ ਜ਼ਬਰ ਦੇ ਚੱਲਦਿਆਂ ਸਿੱਖ ਸ਼ਹਾਦਤ ਦਾ ਇਹ ਅੰਕ ਕਦੇ ਛਪ ਕੇ ਪਾਠਕਾਂ ਤੱਕ ਨਹੀਂ ਪਹੁੰਚ ਸਕਿਆਂ। ਅੱਜ 6

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।