ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਦੇ ਮੁੱਖ ਦਫ਼ਤਰ ਕਿਲ੍ਹਾ ਸ. ਹਰਨਾਮ ਸਿੰਘ ਤੋਂ ਜਾਰੀ ਇਕ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕੀਤਾ ਹੈ, ਜਿਨ੍ਹਾਂ ਨੇ ਹਮਲੇ ਲਈ ਸਮੇਂ ਦੀ ਸਰਕਾਰ ਨੂੰ ਉਕਸਾਇਆ ਹੈ ਅਤੇ ਜਿਨ੍ਹਾਂ ਨੇ ਸਿੱਖ ਕੌਮ ਵਿਚ ਰਹਿੰਦੇ ਹੋਏ ਉਸ ਸਮੇਂ ਦੀ ਸਰਕਾਰ ਨੂੰ ਹਮਲਾ ਕਰਨ ਲਈ ਬੇਨਤੀਆਂ ਕੀਤੀਆਂ ਹਨ ਅਤੇ ਹਮਲਾਵਰਾਂ ਨੂੰ ਸਿੱਖਾਂ ਦੀਆਂ ਸੂਹਾਂ ਦਿੱਤੀਆਂ ਹਨ, ਉਹ ਸਾਰੇ ਇਸ ਸ਼ਹਿਰ ਦੀ ਪਵਿੱਤਰਤਾ ਨੂੰ ਭੰਗ ਕਰਨ ਦੇ ਦੋਸ਼ੀ ਹਨ।