Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 13, 2016

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰਮੁਹੰਮਦ ਨੇ ਇਸ ਜਥੇਬੰਦੀ ਦੀ ਵਾਗਡੋਰ ਨਿਰੋਲ ਵਿਦਿਆਰਥੀਆਂ ਦੇ ਹੱਥ ਦੇਣ ਦਾ ਐਲਾਨ ਕੀਤਾ ਹੈ। ਇਸ ਫੈਸਲੇ ਨੂੰ ਨੇਪਰੇ ਚੜ੍ਹਾਉਣ ਲਈ ਜਗਰੂਪ ਸਿੰਘ ਚੀਮਾ ਦੀ ਅਗਵਾਈ 13 ਮੈਂਬਰੀ ਐਡਹਾਕ ਕਮੇਟੀ ਦਾ ਐਲਾਨ ਕੀਤਾ ਗਿਆ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਕੇਜਰੀਵਾਲ ਉੱਪਰ ਹਮਲਾ ਬੋਲਦਿਆਂ ਕਿਹਾ ਕਿ ਉਸ ਦੀ ਸਮੁੱਚੀ ਟੀਮ ਦਾ ਨਿਸ਼ਾਨਾ ਹਰ ਧੋਖਾਧੜੀ ਵਰਤਕੇ ਪੰਜਾਬ ਦੀ ਸੱਤਾ ਹਥਿਆਉਣਾ ਹੈ। ਖਾਲੜਾ ਮਿਸ਼ਨ ਦੀ ਸਰਪ੍ਰਸਤ ਬੀਬੀ ਪਰਮਜੀਤ ਕੌਰ ਖਾਲੜਾ, ਪ੍ਰਧਾਨ ਹਰਮਨਦੀਪ ਸਿੰਘ ਸਰਹਾਲੀ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ, ਭਾਈ ਸਤਵੰਤ ਸਿੰਘ ਮਾਣਕ, ਸਤਵਿੰਦਰ ਸਿੰਘ ਪਲਾਸੌਰ, ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਡਾ: ਕਾਬਲ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਕੇਜਰੀਵਾਲ ਦੀ ਧਰਮ ਨਿਰਪੱਖਤਾ ਇੰਦਰਾ ਗਾਂਧੀ ਵਾਲੀ ਹੈ ਅਤੇ ਮੱਕਾਰੀ ਬਾਦਲਕਿਆਂ ਵਾਲੀ। ਇਸੇ ਕਰਕੇ ਉਸ ਨੇ ਦਰਬਾਰ ਸਾਹਿਬ 'ਤੇ ਹੋਏ ਫੌਜੀ ਹਮਲੇ ਦੀ ਅੱਜ ਤੱਕ ਕੋਈ ਨਿੰਦਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਪ੍ਰਕਾਸ਼ ਸਿੰਘ ਬਾਦਲ ਦਾ ਦਲ ਝੂਠੇ ਮੁਕਾਬਲਿਆਂ ਵਾਲਿਆਂ ਅਤੇ ਨਸ਼ਾ ਤਸਕਰਾਂ ਦਾ ਦਲ ਬਣ ਚੁੱਕਾ ਹੈ ਉਸੇ ਤਰ੍ਹਾਂ ਕੇਜਰੀਵਾਲ ਨੇ ਵੀ ਜਗਦੀਸ਼ ਮਿੱਤਲ ਵਰਗੇ ਝੂਠੇ ਮੁਕਾਬਲੇ ਬਨਾਉਣ ਵਾਲਿਆਂ ਨੂੰ ਉੱਚੇ ਅਹੁਦੇ ਬਖਸ਼ੇ ਹਨ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 73ਵਾਂ ਸਥਾਪਨਾ ਦਿਵਸ ਮਨਾਉਦਿਆਂ ਫੈਡਰੇਸ਼ਨ ਦੇ ਸਾਬਕਾ ਅਤੇ ਮੌਜੂਦਾ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਪ੍ਰਣ ਲਿਆ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਪਣੇ ਸਿਧਾਤਾਂ 'ਤੇ ਦ੍ਰਿੜਤਾ ਨਾਲ ਪਹਿਰਾ ਦੇ ਕੇ ਪੰਥ, ਪੰਜਾਬ, ਵਿਦਿਆਰਥੀਆਂ ਅਤੇ ਹੋਰ ਨੌਜਵਾਨਾਂ ਦੇ ਹੱਕੀ ਮਸਲਿਆਂ 'ਤੇ ਡੱਟ ਕੇ ਅਵਾਜ਼ ਬੁਲੰਦ ਕਰਦੀ ਰਹੇਗੀ। ਫੈਡਰੇਸ਼ਨ ਨਾਲ ਸਬੰਧਤ ਰਹੇ ਆਗੂ ਮਨਜੀਤ ਸਿੰਘ ਭੋਮਾ, ਭਾਈ ਮਨਜੀਤ ਸਿੰਘ, ਸਰਬਜੀਤ ਸਿੰਘ ਜੰਮੂ, ਬਲਵਿੰਦਰ ਸਿੰਘ ਖੋਜਕੀਪੁਰ, ਜਸਬੀਰ ਸਿੰਘ ਘੁੰਮਣ, ਸਰਬਜੀਤ ਸਿੰਘ ਸੋਹਲ ਅਤੇ ਸਤਨਾਮ ਸਿੰਘ ਕੰਡਾ ਦੀ ਅਗਵਾਈ ਵਿੱਚ 50 ਦੇ ਕਰੀਬ ਨੌਜੁਆਨ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ ਜਿਥੇ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਆ ਭਾਈ ਕੁਲਵਿੰਦਰ ਸਿੰਘ ਨੇ ਅਰਦਾਸ ਕੀਤੀ।
ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਅਕਾਲੀ ਦਲ ਬਾਦਲ ਦੇ ਜਰਨਲ ਸਕੱਤਰ ਸੁਖਦੇਵ ਸਿੰਘ ਢੀਂਡਸਾ ਤੇ ਦਿੱਲੀ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਵਿਦੇਸ਼ ਦੌਰੇ ਪ੍ਰਤੀ ਪ੍ਰਵਾਸੀ ਸਿੱਖਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਇਹਨਾਂ ਨੇ ਪਹਿਲਾ ਦਿੱਲੀ ਕਮੇਟੀ ਦੀ ਗੋਲਕ ਦੀ ਦੁਰਵਰਤੋਂ ਕੀਤੀ ਅਤੇ ਹੁਣ ਪ੍ਰਵਾਸੀ ਸਿੱਖਾਂ ਅਤੇ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਉਹਨਾਂ ਦੀ ਮਿਹਨਤ ਦੀ ਕਮਾਈ 'ਤੇ ਡਾਕਾ ਮਾਰਨ ਲਈ ਵਿਦੇਸ਼ ਪੁੱਜ ਗਏ ਹਨ।
ਮੁਫ਼ਤ ਬਿਜਲੀ ਬਾਰੇ ਵੀ ਡਾ. ਜੌਹਲ ਨੇ ਕਿਹਾ ਕਿ ਉਨ੍ਹਾਂ ਕੇਜਰੀਵਾਲ ਨੂੰ ਇੱਕ ਵਿਕਲਪ ਸੁਝਾਇਆ ਹੈ ਉਹ ਇਸ ਉੱਤੇ ਸਹਿਮਤ ਵੀ ਦਿਖਾਈ ਦਿੱਤੇ। ਇਸ ਸੁਝਾਅ ਨਾਲ ਪਾਣੀ ਦੀ ਵੀ ਬਚਤ ਹੋਵੇਗੀ ਅਤੇ ਕਿਸਾਨ ਵੀ ਸਹਿਮਤ ਹੋ ਸਕਣਗੇ। ਪੰਜਾਬੀਆਂ ਨੂੰ 80 ਫੀਸਦ ਰੁਜ਼ਗਾਰ ਦੇਣ ਵਾਲੇ ਖੇਤੀ ਅਧਾਰਿਤ ਉਦਯੋਗਾਂ ਨੂੰ ਦਸ ਸਾਲ ਲਈ ਕਰ ਮੁਕਤ ਕਰਕੇ ਸਹਾਇਤਾ ਦੇਣਾ ਸਵਾਗਤਯੋਗ ਹੈ। ਸਾਰੇ ਮੁੱਦਿਆਂ ਲਈ ਵਿੱਤੀ ਰੋਡ ਮੈਪ ਜ਼ਰੂਰੀ ਹੈ ਬਲਕਿ ਪਾਰਟੀਆਂ ਨੂੰ ਆਪਣੇ ਕਾਲਪਨਿਕ ਬਜਟ ਦੀ ਰੂਪ ਰੇਖਾ ਲੋਕਾਂ ਦੇ ਸਾਹਮਣੇ ਰੱਖਣੀ ਚਾਹੀਦੀ ਹੈ।
ਪਾਕਿਸਤਾਨ ਵਿਚ ਗੁਰਦੁਆਰਿਆਂ, ਮੰਦਰਾਂ, ਗਿਰਜਿਆਂ ਆਦਿ ਦੀ ਦੇਖਭਾਲ ਕਰਨ ਵਾਲੀ ਸੰਸਥਾ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ETPB) ਦੇ ਚੇਅਰਮੈਨ ਸਿਦੀਕੀ ਫਾਰੂਕ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਰੋਕਣ ਲਈ ਸਿੱਖ ਭਾਈਚਾਰੇ ਦੀ ਸੇਵਾ ਵਜੋਂ ਅਸੀਂ ਪਵਿੱਤਰ ਬੀੜ ਦੀ ਛਪਾਈ ਪਾਕਿਸਤਾਨ ਵਿਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ ਕਿਉਂਕਿ ਸਿੱਖਾਂ ਨੂੰ ਯਾਤਰਾ ਦੌਰਾਨ ਪਵਿੱਤਰ ਬੀੜ ਨੂੰ ਨਾਲ ਲਿਜਾਣਾ ਪੈਂਦਾ ਹੈ ਅਤੇ ਸਰਹੱਦਾਂ 'ਤੇ ਵੱਖ-ਵੱਖ ਥਾਈਂ ਜਾਂਚ ਕਰਵਾਉਣੀ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਪਵਿੱਤਰ ਬੀੜਾਂ ਦੀ ਛਪਾਈ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼ਾਮਿਲ ਕੀਤਾ ਜਾਵੇਗਾ।
ਲੋਕ ਹਿੱਤ ਅਭਿਆਨ ਦੇ ਕਨਵੀਨਰ ਅਤੇ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਨੇ ਆਖਿਆ ਹੈ ਕਿ ਪੰਜਾਬ ਨੂੰ ਹੁਣ ਚੌਥੇ ਫ਼ਰੰਟ ਦੀ ਲੋੜ ਨਹੀਂ ਹੈ। ਇਹ ਫ਼ਰੰਟ ਬਾਦਲ ਦਲ ਤੇ ਕਾਂਗਰਸ ਨੂੰ ਫ਼ਾਇਦਾ ਪਹੁੰਚਾ ਸਕਦਾ ਹੈ। ਚੌਥੇ ਫ਼ਰੰਟ ਦੇ ਆਗੂਆਂ ਨੂੰ ਪੰਜਾਬ ਦੀ ਬਿਹਤਰੀ ਲਈ ਰਾਜ ਦੇ ਲੋਕਾਂ ਅੱਗੇ ਰਵਾਇਤੀ ਪਾਰਟੀਆਂ ਦੇ ਵਿਰੋਧ ਵਿੱਚ ਮਜ਼ਬੂਤੀ ਨਾਲ ਤੀਜਾ ਬਦਲ ਪੇਸ਼ ਕਰ ਚੁੱਕੀ ਆਮ ਆਦਮੀ ਪਾਰਟੀ ਦੀ ਬਿਨਾਂ ਸ਼ਰਤ ਹਮਾਇਤ ਕਰਨੀ ਚਾਹੀਦੀ ਹੈ। ਬਰਾੜ ਸੋਮਵਾਰ (12 ਸਤੰਬਰ) ਦੁਪਹਿਰੇ ਮੁਹਾਲੀ ਦੇ ਸੈਕਟਰ-69 ’ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।