Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 14, 2016

ਕਾਂਗਰਸੀ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ ਵਿਚ ਰਾਤ ਗੁਜ਼ਾਰਨ ਸਮੇਂ ਸਕਾਚ ਵਿਸਕੀ ਦਾ ਸੇਵਨ, ਮੀਟ ਖਾਣ ਅਤੇ ਅੰਤਾਕਸ਼ਰੀ ਖੇਡਣ ਦੀ ਘਟਨਾ ਨੂੰ ਬਹੁਤ ਹੀ ਸ਼ਰਮਨਾਕ ਅਤੇ ਗੈਰ-ਜ਼ਿੰਮੇਵਰਾਨਾ ਗਰਦਾਨਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਅਤੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਸਪੀਕਰ ਕੋਲੋਂ ਇਸ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨਾਲ ਸਾਂਝ ਨਾ ਰੱਖਣ ਲਈ ਯੂ.ਕੇ. ਦੇ ਸਿੱਖਾਂ ਨੂੰ ਕੱਢੇ ਜਾ ਰਹੇ ਤਰਲਿਆਂ ਦਾ ਦਿੱਲੀ ਕਮੇਟੀ ਨੇ ਜਵਾਬ ਦਿੱਤਾ ਹੈ। ਬਿਆਨ ਵਿਚ ਸਰਨਾ ਭਰਾਵਾਂ ਨੂੰ ਭੁਲੇਖਿਆਂ 'ਚ ਜ਼ਿੰਦਗੀ ਜੀਣ ਦੀ ਗੱਲ ਕਹੀ ਗਈ ਹੈ। ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ ਨੂੰ ਯੂ.ਕੇ. ਦੇ ਸਿੱਖਾਂ ਨੂੰ ਅਪੀਲਾਂ ਕਰਨ ਤੋਂ ਪਹਿਲਾਂ ਆਪਣੀ ਪਾਰਟੀ ਦੀ ਯੂਥ ਵਿੰਗ ਵਿਚ ਪਈ ਫੁੱਟ ਨੂੰ ਸਾਂਭਣ ਦੀ ਅਪੀਲ ਕੀਤੀ ਹੈ।
ਆਪਣੇ ਮਸ਼ਹੂਰ ਅੰਦਾਜ਼ 'ਚ ਬੋਲਦਿਆਂ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਨੇ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਅੰਦਰ ਲਗਾਏ ਧਰਨੇ ਦੀ ਨਿੰਦਾ ਕੀਤੀ ਹੈ ਅਤੇ ਇਸਨੂੰ ਅਕਾਲੀਆਂ ਤੇ ਕਾਂਗਰਸ ਵਿਚਾਲੇ ਵਿਧਾਨ ਸਭਾ ਦੀ ਕਾਰਵਾਈ ਨੂੰ ਰੋਕਣ ਲਈ ਨੂਰਾ ਕੁਸ਼ਤੀ ਕਰਾਰ ਦਿੱਤਾ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਇਟਲੀ ਦੀ ਨੇਤਾ ਦੀ ਅਗਵਾਈ ਹੇਠ ਕੰਮ ਕਰਨ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਬਾਹਰੀ ਕਹਿਣ ਦਾ ਕੋਈ ਹੱਕ ਨਹੀਂ ਹੈ।
ਬਕਰੀਦ ਵਾਲੇ ਦਿਨ ਭਾਰਤੀ ਸੁਰੱਖਿਆ ਦਸਤਿਆਂ ਦੀ ਕਾਰਵਾਈ ਨਾਲ 2 ਹੋਰ ਕਸ਼ਮੀਰੀਆਂ ਦੇ ਮਾਰੇ ਜਾਣ ਤੋਂ ਬਾਅਦ ਪਿਛਲੇ 65 ਦਿਨਾਂ ਤੋਂ ਜਾਰੀ ਰੋਸ ਪ੍ਰਦਰਸ਼ਨਾਂ ਦੌਰਾਨ ਹੋਈਆਂ ਮੌਤਾਂ ਦੀ ਗਿਣਤੀ ਹੁਣ ਵਧ 78 ਹੋ ਗਈ ਹੈ। ਵਾਦੀ ਦੇ ਸਾਰੇ ਦਸ ਜ਼ਿਲ੍ਹਿਆਂ ਵਿੱਚ ਕਰਫਿਊ ਲਗਾ ਦਿੱਤਾ ਗਿਆ ਸੀ। ਬਕਰੀਦ ਦੀ ਨਮਾਜ਼ ਤੋਂ ਬਾਅਦ ਰੋਸ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਭਾਰਤੀ ਨੀਮ ਫੌਜੀ ਦਸਤਿਆਂ ਵਿਚਾਲੇ 55 ਥਾਵਾਂ ਉਤੇ ਟਕਰਾਅ ਹੋਇਆ, ਜਿਸ ਵਿੱਚ ਕਈ ਪ੍ਰਦਰਸ਼ਨਕਾਰੀ ਤੇ ਪੁਲਿਸ ਮੁਲਾਜ਼ਮ ਫੱਟੜ ਹੋ ਗਏ। ਇਸ ਦੌਰਾਨ ਫ਼ੌਜ ਨੇ ਦੱਖਣੀ ਕਸ਼ਮੀਰ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਮੁਜਾਹਦੀਨਾਂ ਖਿਲਾਫ ਅਪਰੇਸ਼ਨ ‘ਸ਼ਾਂਤੀ’ ਸ਼ੁਰੂ ਕਰ ਦਿੱਤਾ ਹੈ।
ਹਰ ਸਾਲ ਦੀ ਤਰ੍ਹਾਂ ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਇਸ ਸਾਲ ਵੀ ਨੈਸ਼ਨਲ ਸਿੱਖ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਇਹ ਕਨਵੈਨਸ਼ਨ 18 ਸਤੰਬਰ ਦਿਨ ਐਤਵਾਰ ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ, ਵੂਲਵਰਹੈਂਪਟਨ ਵਿਖੇ ਕਰਵਾਈ ਜਾ ਰਹੀ ਹੈ। 18 ਸਤੰਬਰ ਨੂੰ ਸਵੇਰੇ 10 ਵਜੇ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਵੱਖ-ਵੱਖ ਮੁਲਕਾਂ ਤੋਂ ਆਏ ਪੰਥਕ, ਰਾਜਨੀਤਕ ਅਤੇ ਧਾਰਮਿਕ ਬੁਲਾਰਿਆਂ ਦੇ ਨਾਲ ਕੀਰਤਨੀ, ਢਾਡੀ ਅਤੇ ਕਵੀਸ਼ਰੀ ਜਥੇ ਕੀਰਤਨ, ਪੰਥਕ ਵਿਚਾਰਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਉਣਗੇ।
ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਦੇ ਮਾਤਾ ਈਸ਼ਰ ਕੌਰ ਜੀ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਦਇਆ ਸਿੰਘ ਲਾਹੌਰੀਆ ਨੇ ਦਿੱਲੀ ਦੀ ਅਦਾਲਤ ਵਿਚ ਆਪਣੀ ਮਾਤਾ ਦੇ ਸੰਸਕਾਰ ਵਿਚ ਸ਼ਾਮਲ ਹੋਣ ਲਈ ਅਰਜ਼ੀ ਲਾਈ ਗਈ ਸੀ ਜੋ ਕਿ ਜੱਜ ਰਿਤੀਸ਼ ਸਿੰਘ ਨੇ ਪ੍ਰਵਾਨ ਕਰਦਿਆਂ ਭਾਈ ਲਾਹੌਰੀਆ ਨੂੰ ਉਨ੍ਹਾਂ ਦੇ ਪਿੰਡ ਕਸਬਾ ਭਰਾਲ, ਮਲੇਰਕੋਟਲਾ ਵਿਖੇ ਪੁਲਿਸ ਦੀ ਸੁਰੱਖਿਆ ਵਿਚ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਦਲ ਖ਼ਾਲਸਾ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਮੈਂਬਰ ਭਾਈ ਕੁਲਬੀਰ ਸਿੰਘ ਬੜਾਪਿੰਡ ਨੂੰ ਉਨ੍ਹਾਂ ਦੇ ਪਿਤਾ ਜੀ ਸ. ਅਜੀਤ ਸਿੰਘ ਦੇ ਭੋਗ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਨੈਲ ਸਿੰਘ ਪੰਜੋਲੀ ਨੇ ਦਸਤਾਰ ਭੇਟ ਕੀਤੀ। ਉਨ੍ਹਾਂ ਦੇ ਪਿਤਾ ਜੀ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ। 13 ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਨਮਿਤ ਅੰਤਮ ਅਰਦਾਸ ਹੋਈ। ਜਿਸ ਵਿਚ ਭਾਈ ਦਲਜੀਤ ਸਿੰਘ, ਭਾਈ ਹਰਪਾਲ ਸਿੰਘ ਚੀਮਾ, ਭਾਈ ਕੰਵਰਪਾਲ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਹੋਰ ਪੰਥਕ ਸ਼ਖਸੀਅਤਾਂ ਸ਼ਾਮਲ ਹੋਈਆਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।