Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 24, 2016

ਹੁਸ਼ਿਆਰਪੁਰ ਪੁਲਿਸ ਵਲੋਂ ਸਿੱਖ ਨੌਜਵਾਨ ਜਸਪ੍ਰੀਤ ਸਿੰਘ ਜੱਸਾ ਅਤੇ ਤਿੰਨ ਹੋਰ ਸਿੱਖਾਂ 'ਤੇ ਹਿਰਾਸਤ ਵਿਚ ਤੀਜੇ ਦਰਜੇ ਦੇ ਤਸ਼ੱਦਦ ਕਰਨ ਦੇ ਮਾਮਲੇ 'ਚ ਹਾਈਕੋਰਟ ਦੇ ਜੱਜ ਜਤਿੰਦਰ ਚੌਹਾਨ ਨੇ 30 ਨਵੰਬਰ 2016 ਲਈ ਨੋਟਿਸ ਜਾਰੀ ਕੀਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੀ ਸ਼ੇਰ ਸਿੰਘ ਕਲੋਨੀ ਜੋ ਕਿ ਬਸਤੀ ਬਾਵਾ ਖੇਲ ਇਲਾਕੇ 'ਚ ਪੈਂਦੀ ਹੈ, ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਖ਼ਬਰ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰਬਾਣੀ ਦੀਆਂ ਪੋਥੀਆਂ ਦੇ ਪਤਰੇ ਨਹਿਰ 'ਚੋਂ ਮਿਲੇ ਹਨ।
ਕਰਨਾਟਕ ਵਿਧਾਨ ਸਭਾ ਨੇ ਇਕਮਤ ਹੋ ਕੇ ਕਾਵੇਰੀ ਨਦੀ ਦਾ ਪਾਣੀ ਤਾਮਿਲਨਾਡੂ ਲਈ ਨਾ ਛੱਡਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜ ਵਿਚ ਪੀਣ ਵਾਲੇ ਪਾਣੀ ਦੀ ਬਹੁਤ ਜ਼ਿਆਦਾ ਲੋੜ ਹੈ। ਕਾਵੇਰੀ ਵਿਵਾਦ ਨੂੰ ਸੁਲਝਾਉਣ ਲਈ ਸ਼ੁੱਕਰਵਾਰ ਨੂੰ ਕਰਨਾਟਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ।
ਆਰਐਸਐਸ ਆਗੂ ਜਗਦੀਸ਼ ਗਗਨੇਜਾ ਦੇ ਘਰ ਦੀਪ ਨਗਰ ਵਿਖੇ ਕੱਲ੍ਹ ਅਫ਼ਸੋਸ ਪ੍ਰਗਟ ਕਰਨ ਪਹੁੰਚੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਗਦੀਸ਼ ਗਗਨੇਜਾ ’ਤੇ ਜਾਨਲੇਵਾ ਹਮਲਾ ਕਰਨ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਹ ਮਾਮਲਾ ਸੀਬੀਆਈ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਸ ਕਾਂਡ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਸੀਬੀਆਈ ਤੇਜ਼ੀ ਨਾਲ ਜਾਂਚ ਕਰੇਗੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਮੇਟੀ ਦੇ ਵਿੱਦਿਅਕ ਅਦਾਰਿਆਂ ਨੂੰ ਘਟਗਿਣਤੀ ਵਿੱਦਿਅਕ ਅਦਾਰੇ ਵੱਜੋਂ ਮਾਨਤਾ ਦਿਵਾਉਣ ਦੀਆਂ ਕੀਤੀਆਂ ਗਈਆਂ ਕੋਸ਼ਿਸ਼ਾਂ ਸਫਲ ਹੋ ਗਈਆਂ ਹਨ। ਕਮੇਟੀ ਦੇ ਕਾਨੂੰਨੀ ਵਿਭਾਗ ਦੀ ਵਕੀਲ ਬੀਬੀ ਅਵਨੀਤ ਕੌਰ ਦੀ ਮਿਹਨਤ ਸਦਕਾ ਕਮੇਟੀ ਦੇ 7 ਸਕੂਲਾਂ ਅਤੇ 8 ਉੱਚ ਵਿੱਦਿਅਕ ਤੇ ਤਕਨੀਕੀ ਅਦਾਰਿਆਂ ਨੂੰ ਘਟਗਿਣਤੀ ਵਿੱਦਿਅਕ ਅਦਾਰੇ ਵੱਜੋਂ ਮਾਨਤਾ ਪ੍ਰਾਪਤ ਹੋ ਗਈ ਹੈ। ਕੌਮੀ ਘਟਗਿਣਤੀ ਵਿੱਦਿਅਕ ਅਦਾਰਾ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਹੋਣ ਉਪਰੰਤ ਉਕਤ ਅਦਾਰਿਆਂ ਨੂੰ ਜਿਥੇ ਸਰਕਾਰੀ ਸਕੀਮਾਂ ਰਾਹੀਂ ਮਾਲੀ ਸਹਾਇਤਾ ਪ੍ਰਾਪਤ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ ਉਥੇ ਹੀ ਸਿੱਖ ਬੱਚਿਆਂ ਨੂੰ ਪੜ੍ਹਾਈ ਦੇ ਵਾਧੂ ਮੌਕੇ ਵੀ ਹੁਣ ਨਸੀਬ ਹੋਣਗੇ।
ਆਵਾਜ਼-ਏ-ਪੰਜਾਬ ਦੇ ਆਗੂ ਨਵਜੋਤ ਸਿੱਧੂ ਵੱਲੋਂ ਪਾਰਟੀ ਨਾ ਬਣਾਉਣ ਦੇ ਐਲਾਨ ਤੋਂ ਬਾਅਦ ਕੱਲ੍ਹ ਆਵਾਜ਼-ਏ-ਪੰਜਾਬ ਫਰੰਟ ਨਾਲ ਜੁੜੇ ਵਿਧਾਇਕ ਸਿਮਰਜੀਤ ਬੈਂਸ ਨੇ ਸਪੱਸ਼ਟ ਕੀਤਾ ਹੈ ਕਿ ਇਹ ਫਰੰਟ ਹਰ ਹਾਲ ’ਚ ਵਿਧਾਨ ਸਭਾ ਚੋਣਾਂ ਲੜੇਗਾ। ਆਵਾਜ਼-ਏ-ਪੰਜਾਬ ਫਰੰਟ ਚੋਣਾਂ ਤੋਂ ਪਹਿਲਾਂ ਸਹੀ ਪਾਰਟੀ ਨਾਲ ਗੱਠਜੋੜ ਕਰਨ ਤੋਂ ਬਾਅਦ ਵਿਧਾਨ ਸਭਾ ਚੋਣਾਂ ਲੜੇਗਾ ਅਤੇ ਇਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਖ਼ੁਦ ਹੋਣਗੇ। ਵਿਧਾਇਕ ਬੈਂਸ ਭਰਾਵਾਂ ਨੇ ਇਹ ਗੱਲ ਵੀ ਸਪੱਸ਼ਟ ਕੀਤੀ ਕਿ ਉਨ੍ਹਾਂ ਦਾ ਮੋਰਚਾ ਕਦੇ ਵੀ ਅਕਾਲੀ-ਭਾਜਪਾ ਸਰਕਾਰ ਦਾ ਸਾਥ ਨਹੀਂ ਦੇਵੇਗਾ। ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੋਵੇਂ ਕੋਟਮੰਗਲ ਸਿੰਘ ਨਗਰ ਸਥਿਤ ਆਪਣੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।
ਡਾ. ਭੀਮ ਰਾਓ ਅੰਬੇਦਕਰ ਦੀ 125ਵੀਂ ਵਰ੍ਹੇਗੰਢ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਹੋਏ ਸੈਮੀਨਾਰ ’ਚ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਨਵੰਬਰ ਵਿੱਚ ਹੋਣ ਵਾਲਾ ਵਿਸ਼ਵ ਕਬੱਡੀ ਕੱਪ ਡਾ. ਅੰਬੇਦਕਰ ਨੂੰ ਸਮਰਪਿਤ ਹੋਵੇਗਾ ਅਤੇ ਇਸ ਦਾ ਨਾਂ ‘ਡਾ. ਅੰਬੇਦਕਰ ਵਿਸ਼ਵ ਕਬੱਡੀ ਕੱਪ’ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੋਲ੍ਹੀਆਂ ਜਾ ਰਹੀਆਂ ਮੁਫ਼ਤ ਦਵਾਈਆਂ ਦੀਆਂ 2600 ਦੁਕਾਨਾਂ ਵੀ ਡਾ. ਅੰਬੇਦਕਰ ਦੇ ਨਾਂ ’ਤੇ ਹੋਣਗੀਆਂ। ਬਾਦਲ ਨੇ ਦਾਅਵਾ ਕੀਤਾ ਕਿ ਸਿਰਫ਼ ਪੰਜਾਬ ਹੀ ਅਜਿਹਾ ਸੂਬਾ ਹੈ, ਜਿਸ ਨੇ ਡਾ. ਅੰਬੇਦਕਰ ਦੀ ਵਿਚਾਰਧਾਰਾ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਹੈ। ਅੰਮ੍ਰਿਤਸਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਤੂਬਰ ਦੇ ਅੰਤ ਤੱਕ ਇੱਥੇ ਸਾਰੇ ਵਿਕਾਸ ਪ੍ਰਾਜੈਕਟ ਮੁਕੰਮਲ ਹੋਣ ਨਾਲ ਇਹ ਖ਼ੂਬਸੂਰਤ ਸ਼ਹਿਰ ਬਣ ਕੇ ਕੌਮਾਂਤਰੀ ਟੂਰਿਜ਼ਮ ਹੱਬ ਵਜੋਂ ਜਾਣਿਆ ਜਾਵੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਥਾਪੇ ਹੋਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕਮਲ ਸ਼ਰਮਾ ਦਰਮਿਆਨ ਹੋਈ ਮੁਲਾਕਾਤ ਮਹਿਜ ਰਸਮੀ ਮੁਲਾਕਾਤ ਨਹੀਂ ਕੁਝ ਹੋਰ ਵੀ ਸੀ। ਇਸ ਮੁਲਾਕਾਤ ਦੀਆਂ ਜਿਉਂ-ਜਿਉਂ ਪਰਤਾਂ ਖੁੱਲ੍ਹ ਰਹੀਆਂ ਹਨ ਸਿੱਖ ਪੰਥ ਦੇ ਪੰਜਵੇਂ ਤਖਤ ਦੀ ਸੇਵਾ ਵਿੱਚ ਲੱਗੇ ਗਿਆਨੀ ਗੁਰਮੁੱਖ ਸਿੰਘ ਦੀ ਭਾਜਪਾ ਨਾਲ ਸਾਂਝ ਤੇ ਨੇੜਤਾ ਹੋਰ ਵੀ ਸਪੱਸ਼ਟ ਹੋ ਗਈ ਹੈ। ਇਹ ਨੇੜਤਾ ਇਸ ਕਦਰ ਹੈ ਕਿ ਸਿੱਖ ਕੌਮ ਦੀ ਵਿਰਾਸਤੀ ਦਸਤਾਵੇਜ਼ੀ ਖਜ਼ਾਨੇ ਨੂੰ ਕਮਲ ਸ਼ਰਮਾ ਦੇ ਸਾਹਮਣੇ ਕਰ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਨੇ ਪੰਜਾਬ ਭਰ ਦੇ ਕਿਸਾਨਾਂ ਅਤੇ ਖੇਤ ਮਜਦੂਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਤਮ-ਹੱਤਿਆ ਦੇ ਰਾਹ 'ਤੇ ਨਾ ਚੱਲਣ ਅਤੇ ਮੌਜੂਦਾ ਔਖੇ ਹਾਲਾਤਾਂ ਦਾ 6 ਮਹੀਨੇ ਹਿੰਮਤ ਅਤੇ ਸਬਰ-ਸੰਤੋਖ ਨਾਲ ਸਾਹਮਣਾ ਕਰਨ, ਉਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀ ਸਾਰੀ ਸੱਮਸਿਆਵਾਂ ਨੂੰ ਦੂਰ ਕਰਨ ਲਈ ਦਿਨ-ਰਾਤ ਇੱਕ ਕਰ ਦੇਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।