Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 15, 2016

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਮੌਜੂਦਾ 30-40 ਫੀਸਦੀ ਕਮੇਟੀ ਮੈਂਬਰਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ। ਇਹ ਖੁਲਾਸਾ ਦਲ ਅਤੇ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਦੌਰਾਨ ਜੀ.ਕੇ. ਨੇ ਆਗੂਆਂ ਵਿਚੋਂ ਵੱਧ ਤੋਂ ਵੱਧ ਬੀਬੀਆਂ ਅਤੇ ਨੌਜਵਾਨਾਂ ਨੂੰ ਦਲ ਵੱਲੋਂ ਟਿਕਟ ਦਿੱਤੇ ਜਾਣ ਦੇ ਤੈਅ ਕੀਤੇ ਗਏ ਤਰੀਕੇ ਅਤੇ ਪ੍ਰੋਗਰਾਮ ਦੀ ਜਾਣਕਾਰੀ ਦਿੱਤੀ।
"ਆਵਾਜ਼-ਏ-ਪੰਜਾਬ ਦਾ ਕਿਸੇ ਵੀ ਰਾਜਸੀ ਦਲ ਵਿੱਚ ਰਲੇਵਾਂ ਨਹੀਂ ਕੀਤਾ ਜਾਵੇਗਾ ਅਤੇ ਸਿਰਫ਼ ਗਠਜੋੜ ਹੋਵੇਗਾ। ਜੇਕਰ ਗੱਲ ਨਾ ਬਣੀ ਤਾਂ ਪੰਜਾਬੀਆਂ ਦੀ ਕਚਿਹਰੀ ਵਿੱਚ ਜਾ ਕੇ ਆਪਣਾ ਰਸਤਾ ਖ਼ੁਦ ਬਣਾਇਆ ਜਾਵੇਗਾ।"
ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ 10 ਨਵੰਬਰ ਨੂੰ ਬੁਲਾਏ ਗਏ "ਸਰਬੱਤ ਖ਼ਾਲਸਾ" ਦੀਆਂ ਤਿਆਰੀਆਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਨੂੰ ਸਮਾਗਮਾਂ ਵਿੱਚ ਸ਼ਮੂਲੀਅਤ ਦਾ ਸੱਦਾ ਦੇਣ ਲਈ ਭਾਈ ਮੰਡ, ਭਾਈ ਅਜਨਾਲਾ, ਭਾਈ ਦਾਦੂਵਾਲ 17 ਤੋਂ 19 ਅਕਤੂਬਰ ਤੱਕ ਸਮੁੱਚੇ ਪੰਜਾਬ ਵਿੱਚ ਜਾ ਕੇ ਸਿੱਖ ਜਥੇਬੰਦੀਆਂ ਨਾਲ ਮੀਟਿੰਗਾਂ ਕਰਨਗੇ।
ਪੰਜਾਬ ਵਿੱਚ ਨਿਜੀ ਸਿੱਖਿਆ ਅਦਾਰਿਆਂ ਵੱਲੋਂ ਸਾਲ 2014-15 ਲਈ 30 ਹਜ਼ਾਰ ਫਰਜ਼ੀ ਦਾਖਲੇ ਵਿਖਾ ਕੇ ਸਰਕਾਰ ਤੋਂ 100 ਕਰੋੜ ਰੁਪਏ ਲੈ ਲਏ ਗਏ। ਇਹ ਸਾਰੀ ਰਾਸ਼ੀ ਦਲਿਤ ਵਿਦਿਆਰਥੀਆਂ ਵਾਸਤੇ ਪੋਸਟ-ਮੈਟ੍ਰਿਕ ਸਕਾਲਰਸ਼ਿੱਪ ਲਈ ਸੀ। ਆਮ ਆਦਮੀ ਪਾਰਟੀ ਨੇ ਇਸ ਬਹੁ-ਕਰੋੜੀ ਘੋਟਾਲੇ ਲਈ ਸੱਤਾਧਾਰੀ ਗਠਜੋੜ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਇਹ ਸਾਰਾ ਸਕੈਂਡਲ ਸੱਤਾਧਾਰੀ ਅਕਾਲੀ-ਭਾਜਪਾ ਗਠਜੋੜ ਦੀ ਸ਼ਹਿ ਉਤੇ ਚੱਲ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।