Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 23, 2016

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਪਾਰ ਤੇ ਉਦਯੋਗ ਨੂੰ ਮੁੜ-ਸੁਰਜੀਤ ਕਰਨ ਲਈ ਅੱਜ ਇੱਥੇ ਪਾਰਟੀ ਦਾ 21 ਨੁਕਾਤੀ ਚੋਣ ਮੈਨੀਫ਼ੈਸਟੋ (ਮਨੋਰਥ-ਪੱਤਰ) ਜਾਰੀ ਕੀਤਾ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਸਿਮਰਨਜੀਤ ਸਿੰਘ ਮਾਨ ਨੇ ਦੋਸ਼ ਲਾਇਆ ਕਿ ਜਿਹੜੀਆਂ ਸਿੱਖ ਜਥੇਬੰਦੀਆਂ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੂੰ ਹਮਾਇਤ ਦੇ ਰਹੇ ਹਨ, ਉਨ੍ਹਾਂ ਦੀ ਆਮ ਆਦਮੀ ਪਾਰਟੀ ਨਾਲ ਡੀਲ (ਸਮਝੌਤਾ) ਹੋ ਗਈ ਹੈ। ਸ. ਮਾਨ ਨੇ ਕਿਹਾ ਕਿ ਜਿਹੜੇ ਪੰਜਾਂ ਸਿੰਘਾਂ ਨੂੰ ਹਮਾਇਤ ਕਰ ਰਹੇ ਹਨ ਉਹ 10 ਨਵੰਬਰ, 2016 ਦੇ ਤਲਵੰਡੀ ਸਾਬੋ ਦੇ ਇਕੱਠ ਬਾਰੇ ਸਿੱਖਾਂ 'ਚ ਭੁਲੇਖਾ ਪੈਦਾ ਕਰ ਰਹੇ ਹਨ। ਸ. ਮਾਨ ਮਲੋਟ ਵਿਖੇ ਸ਼ਨੀਵਾਰ ਨੂੰ ਮੀਡੀਆ ਨਾਲ ਗੱਲ ਕਰ ਰਹੇ ਸਨ।
12 ਅਕਤੂਬਰ, 2016 ਨੂੰ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ (KMO) ਨੇ ਪਿੰਡ ਤਰਸਿੱਕਾ ਵਿਖੇ "ਜਬਰ ਵਿਰੋਧੀ ਕਾਨਫਰੰਸ" ਕੀਤੀ ਸੀ। ਇਸ ਮੌਕੇ ਮਨੁੱਖੀ ਅਧਿਕਾਰਾਂ ਦੀ ਕਾਰਕੁੰਨ ਬੀਬੀ ਪਰਮਜੀਤ ਕੌਰ ਖਾਲੜਾ ਨੇ ਪੰਜਾਬ ਵਿਚ ਮਨੁੱਖੀ ਅਧਿਕਾਰਾਂ ਦੇ ਹੋਏ ਘਾਣ ਬਾਰੇ ਦੱਸਿਆ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ 2017 ਦੀਆਂ ਚੋਣਾਂ ਵੇਲੇ ਜਦੋਂ ਰਾਜਨੀਤਕ ਪਾਰਟੀਆਂ ਉਨ੍ਹਾਂ ਕੋਲ ਵੋਟਾਂ ਅਤੇ ਸਹਿਯੋਗ ਮੰਗਣ ਆਉਣ ਤਾਂ ਉਹ ਉਨ੍ਹਾਂ ਸਿਆਸੀ ਦਲਾਂ ਨੂੰ ਪੰਜਾਬ ਵਿਚ ਹੋਏ ਮਨੁੱਖੀ ਅਧਿਕਾਰਾਂ ਦੇ ਘਾਣ ਬਾਰੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਬਾਰੇ ਸਵਾਲ ਕਰਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੰਘ ਸਭਾ ਪੰਜਾਬ ਦੇ ਕਨਵੀਨਰ ਭਾਈ ਹਰਦੀਪ ਸਿੰਘ ਨੇ ਕੱਲ੍ਹ ਮੋਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਰਵਾਇਤੀ ਰਾਜਸੀ ਪਾਰਟੀਆਂ ਨੇ ਪੰਜਾਬੀਅਤ ਅਤੇ ਸਿੱਖ ਕੌਮ ਦਾ ਬਹੁਤ ਨੁਕਸਾਨ ਕੀਤਾ ਹੈ ਪਰ ਨਵੀਆਂ ਪਾਰਟੀਆਂ ਦੀ ਵਿਚਾਰਧਾਰਾ ਨੂੰ ਸਮਝੇ ਬਿਨਾਂ ਕੀਤਾ ਸਹਿਯੋਗ ਵੀ ਸਮਰਥਨ ਨਹੀਂ, ਸਗੋਂ ਸਮਰਪਣ ਹੋਵੇਗਾ।
ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਇੰਦਰਜੀਤ ਸਿੰਘ ਜ਼ੀਰਾ ਨੇ ਕੱਲ੍ਹ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ਇੱਕ ਮੰਗ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਦਰਬਾਰ ਸਾਹਿਬ ਵਿਖੇ ਬਣੇ ਕੰਧ ਚਿੱਤਰਾਂ ਨੂੰ ਬਦਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਅੱਠ ਦਿਨਾਂ ਵਿੱਚ ਇਸ ਸਬੰਧੀ ਕੋਈ ਫ਼ੈਸਲਾ ਨਾ ਹੋਇਆ ਤਾਂ ਇਸ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।
ਲੰਬੀ ਹਲਕੇ ਦੇ ਪਿੰਡ ਮਾਹਣੀਖੇੜਾ ਵਿੱਚ ਸੋਲਰ ਲਾਈਟਾਂ ਲਾਉਣ ਦੇ ਮੁੱਦੇ ਉਤੇ ਦੋ ਅਕਾਲੀਆਂ ਧੜਿਆਂ ਵਿਚ ਗੋਲੀ ਚੱਲ ਗਈ ਜਿਸ ਕਾਰਨ ਦੋਵਾਂ ਧੜਿਆਂ ਦੇ ਪੰਜ ਜਣੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਕਮਿਊਨਿਟੀ ਸਿਹਤ ਕੇਂਦਰ ਲੰਬੀ ਤੋਂ ਮੁੱਢਲੀ ਸਹਾਇਤਾ ਮਗਰੋਂ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।