Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 4, 2016

ਦਿੱਲੀ ਵਿਚ ਹੋਏ ਸਿੱਖ ਕਤਲੇਆਮ ਦੇ ਅਦਾਲਤ ਵਿਚ ਚੱਲ ਰਹੇ ਮਾਮਲੇ ਵਿਚ ਕਾਂਗਰਸ ਪਾਰਟੀ ਅਪਣੇ ਲੀਡਰ ਸੱਜਣ ਕੁਮਾਰ ਨੂੰ ਬਚਾਉਣ ਲਈ ਪੱਬਾਭਾਰ ਹੋ ਰਹੀ ਸੀ ਉਸ ਲਈ ਹੁਣ ਇਹ ਔਖਾ ਹੋ ਗਿਆ ਹੈ। ਦਿੱਲੀ ਹਾਈ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਦੁਸਰੇ ਜੱਜ ਕੋਲ ਕਰਵਾਉਣ ਦੇ ਮਾਮਲੇ ਵਿਚ ਸੱਜਣ ਕੁਮਾਰ ਦੇ ਵਕੀਲ ਅਦਾਲਤ ਵਿਚ ਉਸ ਸਮੇਂ ਢਹਿ ਢੇਰੀ ਹੋ ਗਏ ਜਦੋ ਜੱਜ ਗੀਤਾ ਮਿੱਤਲ ਨੇ ਉਨ੍ਹਾਂ ਦੀ ਇਹ ਅਪੀਲ ਖਾਰਿਜ ਕਰ ਦਿਤੀ ਤੇ ਨਾਲ ਹੀ ਇਹ ਕਿਹਾ ਕਿ ਜੱਜ ਪ੍ਰਕਾਸ਼ ਸਿੰਘ ਤੇਜੀ ਇਸ ਮਾਮਲੇ ਦੀ ਸੁਣਵਾਈ ਵਿਚ ਬਣੇ ਰਹਿਣਗੇ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਅਤੇ ਕਮਲਨਾਥ ਦੀ 1984 ਸਿੱਖ ਕਤਲੇਆਮ ਵਿਚ ਸ਼ਮੂਲੀਅਤ ਨੂੰ ਲੈ ਕੇ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਮੁਖ ਦਫ਼ਤਰ 24 ਅਕਬਰ ਰੋਡ ਦੇ ਵੱਲ ਵੱਧ ਰਹੇ ਸਿੱਖ ਕਾਰਕੂਨਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ’ਤੇ ਸਿੱਖਾਂ ਦੇ ਕਾਤਲਾਂ ਨੂੰ ਪਨਾਹ ਦੇਣ ਅਤੇ ਉਨ੍ਹਾਂ ਨੂੰ ਕਾਨੂੰਨੀ ਸ਼ਿਕੰਜ਼ੇ ਤੋਂ ਬਚਾਉਣ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਯੂਨਾਨੀ ਮਿਥਿਹਾਸ ਦੇ ਅੰਦਰ ਇੱਕ ਫੀਨਿਕਸ ਪੰਛੀ ਦਾ ਜ਼ਿਕਰ ਆਉਂਦਾ ਹੈ। ਕਹਿੰਦੇ ਨੇ ਕਿ ਜਦੋਂ ਇਸ ਪੰਛੀ ਦਾ ਅੰਤ ਸਮਾਂ ਆਉਂਦਾ ਹੈ ਤਾਂ ਇਹ ਆਪ ਹੀ ਆਪਣੇ ਖੰਭਾਂ ਨੂੰ ਅੱਗ ਲਾ ਲੈਂਦਾ ਹੈ ਤੇ ਇਵੇਂ ਸੜ ਕੇ ਸੁਆਹ ਹੋ ਜਾਂਦਾ ਹੈ। ਜਦੋਂ ਉਸ ਦੀ ਸੁਆਹ ਨੂੰ ਫਰੋਲਿਆ ਜਾਂਦਾ ਹੈ ਤਾਂ ਉਸ ਵਿੱਚੋਂ ਇੱਕ ਅੰਡਾ ਨਿੱਕਲਦਾ ਹੈ ਜਿਸ ਵਿੱਚੋਂ ਫੀਨਿਕਸ ਪੰਛੀ ਨਿੱਕਲ ਕੇ ਅਕਾਸ਼ ਵਿੱਚ ਉਡਾਰੀ ਮਾਰ ਜਾਂਦਾ ਹੈ। ਇਹ ਕਹਾਣੀ ਤਾਂ ਮਿਥਿਹਾਸਕ ਹੈ ਪਰ ਦੁਨੀਆ ਦੇ ਇਤਿਹਾਸ ਦੇ ਅੰਦਰ ਇੱਕ ਜਿਊਂਦੀ ਜਾਗਦੀ ਕੌਮ-ਸਿੱਖ ਕੌਮ ਹੈ, ਜਿਸ ਦਾ ਜਨਮ ਹੀ ਖੰਡੇ ਦੀ ਧਾਰ ਤੋਂ ਹੋਇਆ ਹੈ। ਜਿਸ ਸਿੱਖੀ ਸਕੂਲ ਅੰਦਰ ਦਾਖਲੇ ਦੀ ਫੀਸ ਸੀਸ ਭੇਟ ਹੈ, ਭਾਵ ਜ਼ਿੰਦਗੀ ਦੀ ਕੁਰਬਾਨੀ ਦੇ ਸੰਕਲਪ ’ਚੋਂ ਹੀ ਸਿੱਖ ਦੀ ਅਸਲ ਜ਼ਿੰਦਗੀ ਦੀ ਸ਼ੁਰੂਆਤ ਹੁੰਦੀ ਹੈ। ਵੈਸੇ ਤਾਂ ਵਰ੍ਹੇ ਦਾ ਕੋਈ ਦਿਨ, ਕੋਈ ਪਲ ਐਸਾ ਨਹੀਂ ਹੋਵੇਗਾ, ਜਿਸ ਸਮੇਂ ਕਿਸੇ ਨਾ ਕਿਸੇ ਸਿੰਘ-ਸਿੰਘਣੀ ਨੇ ਆਪਣੀ ਕੁਰਬਾਨੀ ਨਾ ਦਿੱਤੀ ਹੋਵੇ ਪਰ ਪਿਛਲੇ ਲਗਭਗ ਢਾਈ ਦਹਾਕਿਆਂ ਦੌਰਾਨ ਤਾਂ ਸੱਚ ਸ਼ਮਾਂ 'ਤੇ ਕੁਰਬਾਨ ਹੋਣ ਵਾਲੇ ਸਿੱਖ ਪਰਵਾਨਿਆਂ ਦੀ
ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਵਿਚ ਨਾਕਾਮਯਾਬ ਰਹੇ ਭਾਰਤੀ ਰਾਜਨੀਤਿਕ ਅਤੇ ਕਾਨੂੰਨੀ ਢਾਂਚੇ ਖਿਲਾਫ 3 ਨਵੰਬਰ ਨੂੰ ਦਲ ਖ਼ਾਲਸਾ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਿੱਖ ਯੂਥ ਆਫ ਪੰਜਾਬ ਵਲੋਂ 'ਨਸਲਕੁਸ਼ੀ ਯਾਦਗਾਰੀ ਮਾਰਚ' ਕੀਤਾ ਗਿਆ। ਤਿੰਨਾਂ ਜਥੇਬੰਦੀਆਂ ਨੇ ਵਿਸ਼ਵ ਦੀਆਂ ਵੱਡੀਆਂ ਤਾਕਤਾਂ ਅਤੇ ਸੰਯੁਕਤ ਰਾਸ਼ਟਰ ਨੂੰ ਇਸ ਮਸਲੇ 'ਤੇ ਆਪਣੀ ਚੁੱਪ ਤੋੜਨ ਅਤੇ ਇਨਸਾਫ ਲਈ ਦਖਲਅੰਦਾਜ਼ੀ ਕਰਨ ਦੀ ਅਪੀਲ ਕੀਤੀ।
ਇਹ ਖ਼ਬਰ ਕੁੱਲ ਦੁਨੀਆ ਦੇ ਪੰਜਾਬੀ ਭਾਈਚਾਰੇ ਵਿਚ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਆਲਮੀ ਪੱਧਰ 'ਤੇ ਸਿੱਖ ਭਾਈਚਾਰੇ ਦਾ ਮਾਣ ਵਧਾਉਣ ਵਾਲੇ ਅਤੇ ਦੁਨੀਆ ਦੇ ਪਹਿਲੇ ਮਲਟੀਮੀਟੀਆ ਸਿੱਖ ਵਿਸ਼ਵਕੋਸ਼ ਦੇ ਰਚੇਤਾ ਕੈਨੇਡਾ ਨਿਵਾਸੀ ਡਾ. ਰਘਬੀਰ ਸਿੰਘ ਬੈਂਸ ਸਾਡੇ ਵਿਚ ਨਹੀਂ ਰਹੇ।
ਆਸਟਰੇਲੀਆ 'ਚ ਪਹਿਲੀ ਵਾਰ ਵਕਾਰੀ ਕੌਮੀ ਪੁਰਸਕਾਰ ਆਸਟਰੇਲੀਅਨ ਆਫ਼ ਦਾ ਈਯਰ 2017 (ਲੋਕਲ ਹੀਰੋ ਸ਼੍ਰੇਣੀ ਨਦਰਨ ਟੈਰਿਟਰੀ) ਇਸ ਵਾਰ ਇੱਕ ਸਿੱਖ ਨੌਜਵਾਨ ਨੂੰ ਦਿੱਤਾ ਗਿਆ ਹੈ। ਮੂਲਵਾਸੀਆਂ ਦੀ ਬਹੁਗਿਣਤੀ ਵਾਲੀ ਨਦਰਨ ਟੈਰਿਟਰੀ ਖੇਤਰ 'ਚ ਪਰਿਵਾਰ ਸਮੇਤ ਰਹਿੰਦੇ ਤੇਜਿੰਦਰ ਪਾਲ ਸਿੰਘ ਦੇ ਨਾਮ ਦਾ ਐਲਾਨ ਅੱਜ ਸਰਕਾਰ ਦੀ ਸੰਬੰਧਿਤ ਬਾਡੀ ਵੱਲ੍ਹੋਂ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।