Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 7, 2016

ਦਲ ਖਾਲਸਾ ਨੇ ਦਮਦਮਾ ਸਾਹਿਬ ਵਿਖੇ 10 ਨਵੰਬਰ ਨੂੰ ਹੋਣ ਜਾ ਰਹੇ ‘ਸਰਬੱਤ ਖ਼ਾਲਸਾ’ ਨਾਮੀ ਪੰਥਕ ਇਕੱਠ 'ਤੇ ਲਾਈ ਗਈ ਗੈਰ ਕਾਨੂੰਨੀ ਅਤੇ ਗੈਰ ਸੰਵਿਧਾਨਕ ਪਾਬੰਦੀ ਅਤੇ ਪੰਜਾਬ ਭਰ ਵਿਚ ਸਿੱਖ ਆਗੂਆਂ ਅਤੇ ਸਿੱਖ ਕਾਰਜਕਰਤਾਵਾਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਸਰਕਾਰ ਵਲੋਂ ਦਹਿਸ਼ਤ ਦਾ ਮਾਹੌਲ ਸਿਰਜੇ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਸੇ ਤਰ੍ਹਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸਿੱਖ ਫੈਡਰੇਸ਼ਨ ਯੂਕੇ ਨੇ ਵੀ ਗ੍ਰਿਫਤਾਰੀਆਂ ਦਾ ਗੰਭੀਰ ਨੋਟਿਸ ਲਿਆ ਹੈ।
ਪੰਜਾਬ ਪੁਲਿਸ ਵਲੋਂ 10 ਨਵੰਬਰ ਦੇ ਇਕੱਠ ਨੂੰ ਅਸਫਲ ਕਰਨ ਯੁਨਾਇਟਿਡ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਅਤੇ ਵਰਕਰਾਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ ਅਤੇ ਸਰਕਾਰ ਵੱਲੋਂ ਸਰਬੱਤ ਖ਼ਾਲਸਾ ਤੇ ਲਗਾਈ ਅਣ-ਐਲਾਨੀ ਪਾਬੰਦੀ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਿਸਾਨ ਵਿੰਗ ਦੇ ਪ੍ਰਧਾਨ ਭਾਈ ਰਾਜਿੰਦਰ ਸਿੰਘ ਫ਼ਤਿਹਗੜ੍ਹ ਛੰਨਾਂ ਅਤੇ ਭਾਈ ਨਰੈਣ ਸਿੰਘ ਮੋਬਾਈਲ ਟਾਵਰ 'ਤੇ ਚੜ ਗਏ ਹਨ। ਭਾਈ ਛੰਨਾਂ ਨੇ ਕਿਹਾ ਹੈ ਕਿ ਬਾਦਲ ਸਰਕਾਰ ਨੇ ਸਿੱਖਾਂ ਨੂੰ ਸਤਾਰ੍ਹਵੀਂ ਸਦੀ ਯਾਦ ਕਰਵਾ ਦਿੱਤੀ ਹੈ । ਮੌਕੇ ਤੇ ਥਾਣਾ ਸਦਰ ਦੇ ਮੁਖੀ ਸ: ਹਰਵਿੰਦਰ ਸਿੰਘ ਖਹਿਰਾ ਅਤੇ ਥਾਣਾ ਸ਼ਹਿਰੀ ਦੇ ਮੁਖੀ ਦਲਜੀਤ ਸਿੰਘ ਵਿਰਕ ਪਹੁੰਚ ਗਏ ਹਨ।
ਸਿੱਖ ਨਸਲਕੁਸ਼ੀ ਦੀ ਯਾਦ ਅਤੇ ਆਸਟ੍ਰੇਲੀਆਈ ਭਾਈਚਾਰੇ 'ਚ ਇਸ ਮੁੱਦੇ ਪ੍ਰਤੀ ਜਾਗਰੂਕਤਾ ਲਿਆਉਣ ਲਈ ਸੁਪਰੀਮ ਸਿੱਖ ਕੌਂਸਲ ਆਫ ਆਸਟ੍ਰੇਲੀਆ ਵਲੋਂ ਸਾਲਾਨਾ ਸਿੱਖ ਨਸਲਕੁਸੀ ਯਾਦਗਾਰੀ ਮਾਰਚ ਵਿੱਚ ਸੈਂਕੜਿਆਂ ਦੀ ਤਾਦਾਦ 'ਚ ਸੰਗਤਾਂ ਨੇ ਹਿੱਸਾ ਲਿਆ ਅਤੇ ਕਤਲੇਆਮ ਦੇ ਸ਼ਿਕਾਰ ਲੋਕਾਂ ਪ੍ਰਤੀ ਸ਼ਰਧਾਂਜਲੀ ਭੇਟ ਕੀਤੀ। ਮੈਲਬੌਰਨ ਸ਼ਹਿਰ ਦੇ ਸਿਟੀ ਸਕੁਏਰ ਤੋਂ ਸ਼ੁਰੂ ਹੋਇਆ ਮਾਰਚ ਸ਼ਹਿਰ ਦੇ ਪ੍ਰਮੁੱਖ ਇਲਾਕੇ 'ਚੋਂ ਹੁੰਦਾ ਹੋਇਆ ਫਲੈਗਸਟਾਫ ਗਾਰਡਨਜ਼ 'ਤੇ ਜਾ ਕੇ ਸਮਾਪਤ ਹੋਇਆ, ਜਿੱਥੇ ਬੁਲਾਰਿਆਂ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਹਰਪਿੰਦਰ ਸਿੰਘ ਖੁਸ਼ਦਿਲ ਅਤੇ ਸ਼ੁਭਕਰਮਨਜੀਤ ਸਿੰਘ ਵਲੋਂ ਕਵਿਤਾਵਾਂ ਅਤੇ ਗੁਰਪ੍ਰਭਜੋਤ ਸਿੰਘ ਦਾਖਾ ਵਲੋਂ ਗੀਤ ਦਾ ਗਾਇਨ ਕੀਤਾ ਗਿਆ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 1984 ਦੇ ਸਿੱਖ ਕਤਲੇਆਮ ਦੇ ਸੰਬੰਧ 'ਚ ਇਕ ਸੈਮੀਨਾਰ 8 ਨਵੰਬਰ ਨੂੰ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਕਰਵਾਇਆ ਜਾ ਰਿਹਾ ਹੈ। ਇਸ ਵਿਚ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸ਼ਾਮਲ ਹੋਣਗੇ।
ਪੰਜਾਬ ਦੇ ਦਰਿਆਈ ਪਾਣੀਆਂ ਦੀ ਵੰਡ ਬਾਰੇ ਅਹਿਮ ਫ਼ੈਸਲਾ ਇਸ ਹਫ਼ਤੇ ਸੁਪਰੀਮ ਕੋਰਟ ਵੱਲੋਂ ਸੁਣਾਇਆ ਜਾ ਸਕਦਾ ਹੈ। ਜਸਟਿਸ ਸ਼ਿਵਾ ਕੀਰਤੀ ਸਿੰਘ ਦੇ 12 ਨਵੰਬਰ ਨੂੰ ਸੇਵਾਮੁਕਤ ਹੋਣ ਤੋਂ ਪਹਿਲਾਂ ਅਦਾਲਤ ਵੱਲੋਂ ਪੰਜਾਬ ਦੇ ਪਾਣੀਆਂ ਦੀ ਵੰਡ ਵਾਲੇ ਸਮਝੌਤੇ ਸਬੰਧੀ ਐਕਟ 2004 ਦੀ ਵਾਜਬੀਅਤ ਬਾਰੇ ਭਾਰਤੀ ਰਾਸ਼ਟਰਪਤੀ ਵੱਲੋਂ ਮੰਗੀ ਗਈ ਰਾਏ ’ਤੇ ਆਪਣੇ ਵਿਚਾਰ ਦਿੱਤੇ ਜਾਣਗੇ। ਜਸਟਿਸ ਅਨਿਲ ਆਰ ਦਵੇ ਦੀ ਅਗਵਾਈ ਹੇਠਲੇ ਪੰਜ ਮੈਂਬਰੀ ਬੈਂਚ ਨੇ 12 ਮਈ ਨੂੰ ਇਸ ਮੁੱਦੇ ’ਤੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣ ਕੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਜਸਟਿਸ ਦਵੇ ਨੇ ਵੀ 18 ਨਵੰਬਰ ਨੂੰ ਸੇਵਾਮੁਕਤ ਹੋ ਜਾਣਾ ਹੈ। ਸੰਵਿਧਾਨਕ ਬੈਂਚ ਦੇ ਹੋਰ ਮੈਂਬਰਾਂ ’ਚ ਜਸਟਿਸ ਪੀ ਸੀ ਘੋਸ਼, ਏ ਕੇ ਗੋਇਲ ਅਤੇ ਅਮਿਤਵ ਰਾਇ ਸ਼ਾਮਲ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੋ ਵੀ ਫੈ਼ਸਲੇ ਲਏ ਜਾਣਗੇ ਉਹ ਸਾਰੇ ਖਾਲਸਾ ਪੰਥ ਦੀ ਮਾਣ ਮਰਿਆਦਾ ਮੁਤਾਬਕ ਹੋਣਗੇ। ਉਹ ਕੱਲ੍ਹ ਗੁਰਦੁਆਰਾ ਦੂਖ ਨਿਵਾਰਨ ਵਿੱਚ ਸ਼ੁਕਰਾਨੇ ਵਜੋਂ ਮੱਥਾ ਟੇਕਣ ਆਏ ਸਨ।
ਬੀਤੇ ਦਿਨ ਦਿੱਲੀ ਹਵਾਈ ਅੱਡੇ 'ਤੇ ਗ੍ਰਿਫਤਾਰ ਕਰਕੇ ਪੰਜਾਬ ਪੁਲਿਸ ਦੇ ਹਵਾਲੇ ਕੀਤੇ ਗਏ ਕੈਲੇਫੋਰਨੀਆ ਨਿਵਾਸੀ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਅਮਰੀਕਾ ਯੂਨਿਟ ਦੇ ਮੀਤ ਪ੍ਰਧਾਨ ਰੇਸ਼ਮ ਸਿੰਘ ਸੰਧੂ ਨੂੰ ਡਿਊਟੀ ਮੈਜਿਸਟਰੇਟ ਦੀ ਅਦਾਲਤ ਨੇ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਦੇਸ਼ ਵਿਦੇਸ਼ ਦੀਆਂ ਵੱਖ-ਵੱਖ ਸਿੱਖ ਜਥੇਬੰਦਆਂ ਵਲੋਂ ਬੀਤੇ ਸਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚੱਬਾ ਵਿਖੇ ਸੱਦੇ ਗਏ ਪੰਥਕ ਇਕੱਠ ਨੂੰ ਲੈ ਕੇ ਥਾਣਾ ਚਾਟੀਵਿੰਡ ਦੀ ਪੁਲਿਸ ਨੇ ਦੇਸ਼ ਧ੍ਰੋਹ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਕੇਸ ਵਿੱਚ ਕੈਲੇਫੋਰਨੀਆ (ਅਮਰੀਕਾ) ਨਿਵਾਸੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੀਤ ਪ੍ਰਧਾਨ ਰੇਸ਼ਮ ਸਿੰਘ ਸੰਧੂ ਦਾ ਨਾਮ ਵੀ ਸ਼ਾਮਿਲ ਕੀਤਾ ਗਿਆ ਸੀ ਜਿਸਤੇ ਉਨ੍ਹਾਂ ਦੇ ਮੁੜ ਭਾਰਤ ਆਉਣ 'ਤੇ ਬੀਤੇ ਕੱਲ੍ਹ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਰੋਕ ਕੇ ਗ੍ਰਿਫਤਾਰ ਕਰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।