Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 17, 2016

ਜੂਨ 2015 ਵਿੱਚ ਜੰਮੂ ਵਿਖੇ ਜੂਨ 84 ਦੇ ਘੱਲੂਘਾਰੇ ਨੂੰ ਮਨਾਉਣ ਲਈ ਲਾਏ ਗਏ ਫਲੈਕਾਂ ਨੂੰ ਪਾੜੇ ਜਾਣ ਦਾ ਵਿਰੋਧ ਕਰਦਿਆਂ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਭਾਈ ਜਸਜੀਤ ਸਿੰਘ ਜੰਮੂ ਦੀ ਤਸਵੀਰ ਅੱਜ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਈ ਗਈ। ਇਸ ਮੌਕੇ ਗਿਆਨੀ ਗੁਰਬਚਨ ਸਿੰਘ, ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ ਤੋਂ ਇਲਾਵਾ ਭਾਈ ਜਸਜੀਤ ਸਿੰਘ ਜੰਮੂ ਦੇ ਪਿਤਾ ਸ. ਨਰਵੀਰ ਸਿੰਘ, ਮਾਤਾ ਰਾਜ ਕੌਰ ਤੇ ਸਿੱਖ ਨੌਜਵਾਨ ਸਭਾ ਸਿੰਬਲ ਕੈਂਪ ਜੰਮੂ ਦੇ ਪ੍ਰਧਾਨ ਭਾਈ ਅਜਮੀਤ ਸਿੰਘ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਭਾਈ ਸਿਮਰਨਜੀਤ ਸਿੰਘ ਸਮੇਤ ਜੰਮੂ ਤੋਂ ਫੈਡਰਸ਼ਨ ਵਰਕਰ ਹਾਜ਼ਰ ਸਨ। ਇਸ ਮੌਕੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਬੈਂਕਾ ਦੇ ਜਥੇ ਵੱਲੋਂ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ।
ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਇਲਟੀ ਲੈਣ ਸਬੰਧੀ ਪੰਜਾਬ ਵਿਧਾਨ ਸਭਾ ਵੱਲੋਂ ਕੀਤੇ ਗਏ ਫ਼ੈਸਲੇ ਨਾਲ ਅਸਹਿਮਤੀ ਪ੍ਰਗਟ ਕਰਦਿਆਂ ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਨੀਲ ਜਾਖੜ ਨੇ ਇਸ ਫ਼ੈਸਲੇ ਨੂੰ ਸੌਦੇਬਾਜ਼ੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਪਾਣੀਆਂ ਸਬੰਧੀ ਸੌਦੇ ਦਾ ਕਾਂਗਰਸ ਵਿਰੋਧ ਕਰੇਗੀ।
ਪੰਜਾਬ ਵਜ਼ਾਰਤ ਵਲੋਂ ਐਸ.ਵਾਈ.ਐਲ. ਦੀ ਜ਼ਮੀਨ ਵਾਪਸ ਕਰਨ ਦੇ ਫੈਸਲੇ ਤੋਂ ਦੋ ਦਿਨ ਬਾਅਦ ਹਰਿਆਣਾ ਸਰਕਾਰ ਨੇ ਅੱਜ ਪਹਿਲਾਂ ਵਾਲੀ ਸਥਿਤੀ ਬਣਾਈ ਰੱਖਣ ਲਈ ਸੁਪਰੀਮ ਕੋਰਟ ਪਹੁੰਚ ਕੀਤੀ ਹੈ।
2017 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਖ-ਵੱਖ ਨਵੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਦੂਜੀਆਂ ਪਾਰਟੀਆਂ ਦੇ ਬਾਗੀਆਂ ਨਾਲ ਮਿਲ ਕੇ ਨਾਲ ਮਿਲ ਕੇ ਲਾਹਾ ਲੈਣ ਦੀ ਸਿਆਸਤ ਤੇਜ਼ ਹੋ ਗਈ ਹੈ। ਇਸ ਦੌਰਾਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਬੀਤੇ ਦਿਨੀਂ ਮੋਹਾਲੀ ਦੇ ਫੇਜ਼-11 ਸਥਿਤ ਆਪਣਾ ਪੰਜਾਬ ਪਾਰਟੀ ਦੇ ਸੂਬਾਈ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਘਰ ਬੰਦ ਕਮਰਾ ਮੀਟਿੰਗ ਕੀਤੀ। ਭਾਵੇਂ ਲੰਮਾ ਚਿਰ ਚੱਲੀ ਇਸ ਮੀਟਿੰਗ ਦੇ ਵੇਰਵੇ ਜਨਤਕ ਨਹੀਂ ਕੀਤੇ ਗਏ ਹਨ ਪਰ ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਆਗੂਆਂ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਬਾਰੇ ਚਰਚਾ ਹੋਈ ਅਤੇ ਅਕਾਲੀ-ਭਾਜਪਾ ਗੱਠਜੋੜ, ਕਾਂਗਰਸ ਅਤੇ ‘ਆਪ’ ਨੂੰ ਟੱਕਰ ਦੇਣ ਲਈ ਮਿਲ ਕੇ ਚੋਣਾਂ ਲੜਨ 'ਤੇ ਵਿਚਾਰ ਕੀਤਾ ਗਿਆ। ਇਹ ਵੀ ਜਾਣਕਾਰੀ ਮਿਲੀ ਹੈ ਕਿ ਦੋਵਾਂ ਪਾਰਟੀਆਂ ਦੇ ਆਗੂਆਂ ਵਿੱਚ ਸਿਆਸੀ ਗੱਠਜੋੜ ਜਾਂ ਆਪਸ ਵਿੱਚ ਮਿਲ ਕੇ ਚੋਣਾਂ ਲੜਨ ਦੀ ਫਿਲਹਾਲ ਕੋਈ ਗੱਲ ਸਿਰੇ ਨਹੀਂ ਚੜ੍ਹੀ ਹੈ ਪਰ ਦੋਵਾਂ ਧਿਰਾਂ ਵੱਲੋਂ ਕੋਸ਼ਿਸ਼ਾਂ ਜਾਰੀ ਹਨ। ਮੀਟਿੰਗ
ਰਾਜਸਥਾਨ ਸਰਕਾਰ ਨੇ ਕੱਲ੍ਹ ਦੇਰ ਸ਼ਾਮ ਪੰਜਾਬ ਨੂੰ ਪਾਣੀਆਂ ਦੀ ਰਾਇਲਟੀ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਪੰਜਾਬ ਵਿਧਾਨ ਸਭਾ ਵੱਲੋਂ ਕੱਲ੍ਹ ਵੀਰਵਾਰ 16 ਨਵੰਬਰ ਨੂੰ ਰਾਜਸਥਾਨ ਤੇ ਹੋਰਨਾਂ ਸੂਬਿਆਂ ਨੂੰ ਦਿੱਤੇ ਜਾ ਰਹੇ ਪਾਣੀਆਂ ਦੇ ਬਦਲੇ ਰਾਇਲਟੀ ਲੈਣ ਦਾ ਮਤਾ ਪਾਸ ਕੀਤਾ ਗਿਆ ਸੀ, ਜਿਸ ਤਹਿਤ ਕੇਂਦਰ ਤੱਕ ਵੀ ਪਹੁੰਚ ਕੀਤੀ ਜਾਣੀ ਹੈ।
ਸ਼੍ਰੋਮਣੀ ਅਕਾਲੀ ਦਲ ਨੇ 2017 ਵਿਧਾਨ ਸਭਾ ਚੋਣਾਂ ਲਈ 69 ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨ ਦਿੱਤੀ ਹੈ। ਇਸ ਸੂਚੀ ਵਿੱਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੂੰ ਛੱਡ ਕੇ ਸਾਰੇ ਮੰਤਰੀਆਂ ਦੇ ਨਾਂ ਐਲਾਨ ਦਿੱਤੇ ਹਨ। ਬਾਦਲ ਪਰਿਵਾਰ ਦੇ ਕਰੀਬੀ ਰਿਸ਼ਤੇਦਾਰਾਂ ਬਿਕਰਮ ਸਿੰਘ ਮਜੀਠੀਆ, ਆਦੇਸ਼ਪ੍ਰਤਾਪ ਸਿੰਘ ਕੈਰੋਂ ਅਤੇ ਜਨਮੇਜਾ ਸਿੰਘ ਸੇਖੋਂ ਪਹਿਲੇ ਹਲਕਿਆਂ ਕ੍ਰਮਵਾਰ ਮਜੀਠਾ, ਪੱਟੀ ਤੇ ਮੌੜ ਮੰਡੀ ਤੋਂ ਹੀ ਚੋਣ ਲੜਨਗੇ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਬਕਾ ਪ੍ਰਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ ਦਾ ਨਾਂ ਪਹਿਲੀ ਸੂਚੀ ਵਿੱਚ ਨਹੀਂ ਹੈ। ਉਨ੍ਹਾਂ ਦੀ ਥਾਂ ਭਦੌੜ ਹਲਕੇ ਤੋਂ ਸੰਤ ਬਲਬੀਰ ਸਿੰਘ ਘੁੰਨਸ ਨੂੰ ਉਮੀਦਵਾਰ ਬਣਾਇਆ ਹੈ। ਹਾਲ ਹੀ ’ਚ ਕਾਂਗਰਸ ਛੱਡ ਕੇ ਅਕਾਲੀ ਦਲ ’ਚ ਆਉਣ ਵਾਲੇ ਦਲਿਤ ਆਗੂ ਕਬੀਰ ਦਾਸ, ਸੇਠ ਸੱਤਪਾਲ ਮੱਲ ਅਤੇ ਈਸ਼ਰ ਸਿੰਘ ਮੇਹਰਬਾਨ ਟਿਕਟਾਂ ਲੈਣ ਵਿੱਚ ਕਾਮਯਾਬ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।