Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 18, 2016

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਾਰੀ 69 ਉਮੀਦਵਾਰਾਂ ਦੀ ਸੂਚੀ ਉਤੇ ਪ੍ਰਤੀਕਿਰਿਆ ਜਾਹਿਰ ਕਰਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਭ੍ਰਿਸ਼ਟ ਮਾਫੀਆ ਅਤੇ ਪਰਿਵਾਰਵਾਦ ਨਾਲ ਭਰਪੂਰ ਕਰਾਰ ਦਿੱਤਾ ਹੈ। ਪ੍ਰੈਸ ਵਿੱਚ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਸੂਬੇ ਵਿੱਚ ਰੇਤ ਅਤੇ ਬਜਰੀ, ਕੇਬਲ, ਟ੍ਰਾਂਸਪੋਰਟ, ਅਪਰਾਧਿਕ ਪਿਛੋਕੜ ਵਾਲੇ ਅਤੇ ਨਸ਼ਾ ਮਾਫੀਆ ਨਾਲ ਸਬੰਧਿਤ ਲੋਕਾਂ ਨੂੰ ਟਿਕਟਾਂ ਨਾਲ ਨਵਾਜਿਆ ਹੈ।
ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਨੇ ਕੁਝ ਦਿਨ ਪਹਿਲਾਂ ਸਿੱਖ ਨੌਜਵਾਨ ਆਗੂ ਭਾਈ ਮਨਧੀਰ ਸਿੰਘ ਨਾਲ ਪਾਣੀਆਂ ਦੇ ਮੁੱਦੇ 'ਤੇ ਗੱਲ ਕੀਤੀ ਸੀ। ਭਾਈ ਮਨਧੀਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਦੇ ਸਿਆਸਦਾਨਾਂ ਵਲੋਂ ਟ੍ਰਿਬਿਊਨਲ ਬਣਾਉਣ ਦੀ ਮੰਗ ਕਰਨੀ ਮੂਰਖਾਨਾ ਕਦਮ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਟ੍ਰਿਬਿਊਨਲ ਬਣੇ ਸਨ। ਪਰ ਇਹ ਅੰਤਰ ਰਾਜੀ ਮਸਲਾ ਨਹੀਂ ਹੈ। ਇਹ ਤਾਂ ਪੰਜਾਬ ਅਤੇ ਗ਼ੈਰ ਰਾਇਪੇਰੀਅਨ ਸੂਬਿਆਂ ਦਾ ਮਸਲਾ ਹੈ। ਰਾਜਸਥਾਨ, ਦਿੱਲੀ ਅਤੇ ਹਰਿਆਣਾ ਗ਼ੈਰ-ਰਾਇਪੇਰੀਅਨ ਸੂਬੇ ਹਨ।
ਨਵੰਬਰ 1984 ਦੇ ਸਿੱਖ ਕਤਲੇਆਮ ਦੀ ਯਾਦ 'ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ "ਸਿੱਖ ਕਤਲੇਆਮ 1984" ਨਾਂ ਦਾ ਸੈਮੀਨਾਰ ਕਰਵਾਇਆ ਗਿਆ।
"ਕਾਮਾਗਾਟਾਮਾਰੂ ਦਾ ਅਸਲੀ ਸੱਚ" ਕਿਤਾਬ ਦੇ ਲਿਖਾਰੀ ਤੇ ਰਾਜਵਿੰਦਰ ਸਿੰਘ ਰਾਹੀ ਨੇ ਖੱਬੇ-ਪੱਖੀ ਲਿਖਾਰੀਆਂ/ਅਨੁਵਾਦਕਾਂ ਵੱਲੋਂ ਭਾਰਤੀ ਰਾਸ਼ਟਰਵਾਦ ਦੇ ਏਜੰਡੇ ਤਹਿਤ ਕਾਮਾਗਾਟਾਮਾਰੂ ਦੇ ਘਟਨਾਕ੍ਰਮ ਨਾਲ ਸੰਬੰਧਤ ਕਿਤਾਬ ਦੇ ਅਨੁਵਾਦ ਸਮੇਂ ਕੀਤੀ ਗਈ ਛੇੜ-ਛਾੜ ਦਾ ਸਖਤ ਨੋਟਿਸ ਲਿਆ ਹੈ।
ਪਾਣੀਆਂ ਦੇ ਮਸਲੇ 'ਤੇ ਪੰਜਾਬ ਕਾਂਗਰਸ ਨੇ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਜੇ ਪੰਜਾਬ ਦੇ ਦਰਿਆਈ ਪਾਣੀ ਵਿੱਚੋਂ ਹੋਰ ਪਾਣੀ ਕਿਸੇ ਸੂਬੇ ਨੂੰ ਦਿੱਤਾ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ, ਸੂਬੇ ਵਿੱਚ ਹਿੰਸਾ ਫੈਲਣ ਦਾ ਖ਼ਦਸ਼ਾ ਹੈ। ਇਸ ਲਈ ਕੇਂਦਰ ਨੂੰ ਇਸ ਮੁੱਦੇ ’ਤੇ ਫੈਸਲਾ ਲੈਣ ਤੋਂ ਪਹਿਲਾਂ ਸਾਰੇ ਪਹਿਲੂਆਂ ਨੂੰ ਘੋਖ ਲੈਣਾ ਚਾਹੀਦਾ ਹੈ। ਕੱਲ੍ਹ ਦੇਰ ਸ਼ਾਮੀਂ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਫ਼ਦ ਨੇ ਰਾਸ਼ਟਰਪਤੀ ਨੂੰ ਦੱਸਿਆ ਕਿ ਸੂਬੇ ਵਿੱਚ ਜ਼ਮੀਨ ਹੇਠਲਾ ਪਾਣੀ ਬਹੁਤ ਡੂੰਘਾ ਜਾ ਚੁੱਕਾ ਹੈ, ਟਿਊਬਵੈੱਲ ਨਹੀਂ ਲੱਗ ਸਕਦੇ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਖੜੀ ਹੋ ਚੁੱਕੀ ਹੈ। ਜੇ ਕਿਸੇ ਹੋਰ ਸੂਬੇ ਨੂੰ ਪਾਣੀ ਦਿੱਤਾ ਤਾਂ ਸਥਿਤੀ ਵਿਗੜ ਸਕਦੀ ਹੈ।
ਆਮ ਆਦਮੀ ਪਾਰਟੀ ਨੇ ਕੱਲ੍ਹ ਸ਼ਾਮ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਉਮੀਦਵਾਰਾਂ ਦੀ ਆਪਣੀ ਪੰਜਵੀਂ ਸੂਚੀ ਜਾਰੀ ਕਰ ਦਿੱਤੀ। 5ਵੀਂ ਸੂਚੀ 'ਚ 12 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।