Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 5, 2016

ਦਲ ਖਾਲਸਾ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਸਮਾਪਤ ਹੋਏ ਏਸ਼ੀਆ ਸਿਖਰ ਸੰਮੇਲਨ ਦੌਰਾਨ ਮੋਦੀ ਸਰਕਾਰ ਵਲੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸਰਤਾਜ ਅਜ਼ੀਜ਼ ਨੂੰ ਦਰਬਾਰ ਸਾਹਿਬ ਜਾਣ ਤੋਂ ਰੋਕਣਾ, ਭਾਰਤੀ ਲੀਡਰਸ਼ਿਪ ਦੀ ਬਦਨੀਤੀ ਦਰਸਾਉਂਦੀ ਹੈ, ਜਦਕਿ 'ਸੁਰਖਿਆ ਕਾਰਣ' ਤਾਂ ਕੇਵਲ ਇੱਕ ਬਹਾਨਾ ਹੈ।
ਏਸ਼ੀਆਈ ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਦੋ ਰੋਜ਼ਾ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਅੰਮ੍ਰਿਤਸਰ ਪੁਜੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ੍ਰੀ ਦਰਬਾਰ ਸਾਹਿਬ ਫੇਰੀ, ਸਿਰ 'ਤੇ ਟੋਪੀ ਪਹਿਨੀ ਹੋਣ 'ਤੇ ਸਿਰੋਪਾਉ ਦਿੱਤੇ ਜਾਣ ਕਾਰਣ ਚਰਚਾ ਦਾ ਵਿਸ਼ਾ ਬਣ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਾਲ ਸਬੰਧਤ ਸ਼੍ਰੋਮਣੀ ਕਮੇਟੀ ਕਾਰਜਕਾਰਣੀ ਮੈਂਬਰ ਸ. ਸੁਰਜੀਤ ਸਿੰਘ ਕਾਲਾਬੂਲਾ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਵੋਟਾਂ ਮੰਗਣ ਆਏ ਮੋਦੀ ਨੂੰ ਬਾਦਲਕੇ ਸਿਰ 'ਤੇ ਬੰਨ੍ਹੀ ਹੋਈ ਪੱਗ ਰੱਖ ਸਕਦੇ ਹਨ ਤਾਂ ਫਿਰ ਦਰਬਾਰ ਸਾਹਿਬ ਫੇਰੀ ਦੌਰਾਨ ਸਿਰ 'ਤੇ ਰੁਮਾਲ ਬੰਨਣ ਤੋਂ ਗੁਰੇਜ ਕਿਉਂ ਕੀਤਾ ਗਿਆ?
ਅੰਮ੍ਰਿਤਸਰ ਵਿਖੇ ਹਾਰਟ ਆਫ ਏਸ਼ੀਆ ਨਾਮੀ ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਘਾਨੀ ਦੇ ਦਰਬਾਰ ਸਾਹਿਬ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਾਪਲੂਸੀ ਦੀਆਂ ਹੱਦਾਂ-ਬੰਨ੍ਹੇ ਟੱਪ ਦਿੱਤੀਆਂ ਜਿਸ ਨਾਲ ਸੰਗਤਾਂ ਦੇ ਹਿਰਦੇ ਵਲੂਧਰੇ ਗਏ।
ਸਿੱਖ ਪਛਾਣ ਦੇ ਸਬੰਧ 'ਚ ਜਾਗਰੂਕਤਾ ਲਿਆਉਣ, ਸਿੱਖ ਇਤਿਹਾਸ ਅਤੇ ਕਦਰਾਂ ਕੀਮਤਾਂ ਬਾਰੇ ਦੱਸਣ ਲਈ ਮੈਲਬੌਰਨ ਸ਼ਹਿਰ 'ਚ 17 ਤੋਂ 20 ਦਸੰਬਰ 2016, ਤਕ ਸਿੱਖ ਰਾਜ ਨਾਲ ਸਬੰਧਤ ਪ੍ਰਦਰਸ਼ਨੀ ਲਾਈ ਜਾ ਰਹੀ ਹੈ।
ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਤੀਜੀ ਸੂਚੀ ਐਲਾਨੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਕਾਲੀ ਦਲ ਵੱਲੋਂ ਐਲਾਨੇ ਗਏ ਚਾਰ ਉਮੀਦਵਾਰਾਂ ਵਿੱਚ ਵਿਧਾਨ ਸਭਾ ਹਲਕਾ ਮੋਗਾ ਤੋਂ ਖੇਤੀਬਾੜੀ ਮੰਤਰੀ ਤੋਤਾ ਸਿੰਘ ਦੇ ਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ, ਸ੍ਰੀਹਰਗੋਬਿੰਦਪੁਰ ਤੋਂ ਮੌਜੂਦਾ ਵਿਧਾਇਕ ਦੇਸਰਾਜ ਧੁੱਗਾ ਦੀ ਥਾਂ ਮਨਜੀਤ ਸਿੰਘ ਮੰਨਾ, ਜੰਡਿਆਲਾ ਗੁਰੂ ਤੋਂ ਦਲਬੀਰ ਸਿੰਘ ਵੇਰਕਾ ਅਤੇ ਬਾਬਾ ਬਕਾਲਾ ਤੋਂ ਮਲਕੀਤ ਸਿੰਘ ਏਆਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜ਼ਿਕਰਯੋਗ ਹੈ ਕਿ ਦਲਬੀਰ ਸਿੰਘ ਵੇਰਕਾ ਤੇ ਮਲਕੀਤ ਸਿੰਘ ਏਆਰ ਨੇ 2007 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਦੀ ਟਿਕਟ ਤੋਂ ਚੋਣ ਲੜ ਕੇ ਜਿੱਤ ਹਾਸਲ ਕੀਤੀ ਸੀ। 2012 ਦੀਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ ਜਦਕਿ ਇਸ ਵਾਰ ਫਿਰ ਪਾਰਟੀ ਨੇ ਉਨ੍ਹਾਂ ਨੂੰ ਉਮੀਦਵਾਰ ਐਲਾਨਿਆ ਹੈ।
ਹਲਕਾ ਆਤਮ ਨਗਰ ਵਿੱਚ ਦੁੱਗਰੀ ਰੋਡ ਸਥਿਤ ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਵਿੱਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ, ਦਾਖਾ ਤੋਂ ‘ਆਪ’ ਉਮੀਦਵਾਰ ਐਡਵੋਕੇਟ ਐਚਐਸ ਫੂਲਕਾ ਵੱਲੋਂ ‘ਆਪ’ ਅਤੇ ਲੋਕ ਇਨਸਾਫ਼ ਪਾਰਟੀ ਦੇ ਵਾਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ 11 ਦਸੰਬਰ ਨੂੰ ਹੋਣ ਵਾਲੀ ‘ਬੇਈਮਾਨ ਭਜਾਉ ਰੈਲੀ’ ਦੀ ਤਿਆਰੀ ਬਾਰੇ ਵਿਚਾਰ ਚਰਚਾ ਕੀਤੀ ਗਈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਰਬਾਰ ਸਾਹਿਬ ਆਮਦ ਮੌਕੇ ਸਿੱਖ ਸ਼ਰਧਾਲੂਆਂ ਨੂੰ ਬੁਰੀ ਤਰ੍ਹਾਂ ਤੰਗ ਪ੍ਰੇਸ਼ਾਨ ਕੀਤਾ ਗਿਆ, ਨਾਲ ਹੀ ਦਰਬਾਰ ਸਾਹਿਬ ਵਿੱਚ ਫੋਟੋ ਖਿੱਚਣ ਦੀ ਮਨਾਹੀ ਦੀ ਰੀਤ ਨੂੰ ਤੋੜਿਆ ਗਿਆ, ਸਿੱਖ ਮਰਿਆਦਾ ਦੇ ਉਲਟ ਬਾਦਲ ਪਰਿਵਾਰ ਵਲੋਂ ਰੱਜ ਕੇ ਚਮਚਾਗਿਰੀ ਕੀਤੀ ਗਈ। ਇਹ ਸੱਭ ਕੁੱਝ ਪੰਜਾਬ 'ਤੇ ਹਕੂਮਤ ਕਰ ਰਹੇ ਬਾਦਲ ਪਰਿਵਾਰ ਦੇ ਹੁਕਮਾਂ 'ਤੇ ਕੀਤਾ ਗਿਆ, ਜਿਸਦਾ ਖਮਿਆਜ਼ਾ ਉਸ ਨੂੰ ਆਉਂਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਅਤੇ ਅਕਾਲ ਪੁਰਖ ਦੀ ਦਰਗਾਹ ਵਿੱਚ ਹਰ ਹਾਲਤ ਵਿੱਚ ਭੁਗਤਣਾ ਪਵੇਗਾ।
ਰੋਪੜ (ਰੂਪਨਗਰ) ਦੀ ਇਕ ਅਦਾਲਤ ਨੇ 3 ਦਸੰਬਰ, 2016 ਨੂੰ ਸਾਬਕਾ ਡੀਜੀਪੀ ਐਸ.ਕੇ. ਸ਼ਰਮਾ ਸਣੇ ਚਾਰ ਪੁਲਿਸ ਵਾਲਿਆਂ ਨੂੰ 1991 'ਚ ਹੋਏ ਝੂਠੇ ਮੁਕਾਬਲੇ ਦੇ ਕੇਸ 'ਚ "ਸ਼ੱਕ ਦਾ ਫਾਇਦਾ" ਦਿੰਦੇ ਹੋਏ ਬਰੀ ਕਰ ਦਿੱਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।