Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 18, 2016

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 'ਅਸ਼ੀਰਵਾਦ' ਲੈਣ ਸ਼ਨੀਵਾਰ ਦੀ ਰਾਤ ਡੇਰਾ ਰਾਧਾ ਸਵਾਮੀ ਬਿਆਸ ਪਹੁੰਚੇ।
ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਅਪ੍ਰੈਲ 2017 ਨੂੰ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 30 ਦਸੰਬਰ 2016 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਉਣ।
ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਅਤੇ ਤ੍ਰਿਣਮੂਲ ਕਾਂਗਰਸ ਵਿਚਾਲੇ ਚੋਣ ਗੱਠਜੋੜ ਲਈ ਗੱਲਬਾਤ ਜਾਰੀ ਹੈ। ਦੋਵਾਂ ਪਾਰਟੀਆਂ ਦੇ ਮੁਖੀ ਮਮਤਾ ਬੈਨਰਜੀ (ਮੁੱਖ ਮੰਤਰੀ, ਪੱਛਮੀ ਬੰਗਾਲ) ਅਤੇ ਅਰਵਿੰਦ ਕੇਜਰੀਵਾਲ (ਮੁੱਖ ਮੰਤਰੀ, ਦਿੱਲੀ) ਦਰਮਿਆਨ ਦੋ ਵਾਰ ਬੈਠਕ ਹੋ ਚੁੱਕੀ ਹੈ।
ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਰਨਾਕ ਪੱਧਰ ਤਕ ਪਹੁੰਚਾਉਣ ਲਈ ਭਾਰਤੀ ਮੁੱਖ ਧਾਰਾ ਵਾਲੀਆਂ ਸਾਰੀਆਂ ਪਾਰਟੀਆਂ ਨੂੰ ਕਸੂਰਵਾਰ ਦੱਸਦਿਆਂ ਦਲ ਖ਼ਾਲਸਾ ਨੇ ਕਿਹਾ ਕਿ ਜਨਤਕ ਭਾਸ਼ਣਾਂ ਦੇ ਉਲਟ, ਸੱਤਾ ਹਥਿਆਉਣ ਲਈ ਇਹ ਪਾਰਟੀਆਂ ਅਤੇ ਇਨ੍ਹਾਂ ਦੇ ਉਮੀਦਵਾਰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਲਈ ਨਸ਼ੇ ਅਤੇ ਸ਼ਰਾਬ ਵੰਡਣਗੇ। ਪਾਰਟੀ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਜਨਤਾ ਵਿਚ ਭਾਰੀ ਰੋਸ ਹੈ ਕਿਉਂਕਿ ਮੌਜੂਦਾ ਸਰਕਾਰ ਦੇ ਕੁਸ਼ਾਸਨ ਅਤੇ ਗਲਤ ਫੈਸਲਿਆਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕੁੱਲ 122 ਉਮੀਦਵਾਰਾਂ ਵਿਚੋਂ 26 ਕਾਂਗਰਸ, 22 ਭਾਰਤੀ ਜਨਤਾ ਪਾਰਟੀ (ਭਾਜਪਾ), 19 ਬਹੁਜਨ ਸਮਾਜ ਪਾਰਟੀ (ਬਸਪਾ) ਤੇ 4 ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਉਮੀਦਵਾਰ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਵਕਾਲਤ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।