Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 23, 2016

ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਤੌਰ ਸਹਾਇਕ ਡਾਇਰੈਕਟਰ ਵਿੱਦਿਆ ਨਿਯੁਕਤ ਕੀਤਾ ਗਿਆ ਹੈ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੀਬੀ ਸਤਵੰਤ ਕੌਰ ਨੂੰ ਸਹਾਇਕ ਡਾਇਰੈਕਟਰ ਵਿੱਦਿਆ ਦਾ ਨਿਯੁਕਤੀ ਪੱਤਰ ਦੇਣ ਮੌਕੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਸਕੂਲਾਂ ਦੇ ਸਤਰ ਨੂੰ ਹੋਰ ਉਪਰ ਚੁੱਕਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਇਸ ਉਦੇਸ਼ ਦੀ ਪ੍ਰਾਪਤੀ ਲਈ ਬੀਬੀ ਸਤਵੰਤ ਕੌਰ ਦੀ ਨਿਯੁਕਤੀ ਉਨ੍ਹਾਂ ਦੀ ਅਣਥੱਕ ਘਾਲਣਾ, ਮਿਹਨਤ ਅਤੇ ਵਧੀਆ ਪ੍ਰਬੰਧਕੀ ਗੁਣਾਂ ਨੂੰ ਮੁੱਖ ਰੱਖਦਿਆਂ ਹੋਇਆ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਤੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਦਲ ਦੇ ਸਕੱਤਰ ਜਨਰਲ ਹਰਮੀਤ ਸਿੰਘ ਕਾਲਕਾ ਨੇ ਪਾਰਟੀ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਕਮੇਟੀ ਨੇ ਪਿਛਲੇ 22 ਮਹੀਨੀਆਂ ਦੇ ਕੇਜਰੀਵਾਲ ਰਾਜ ਦੌਰਾਨ ਸਿੱਖ ਮਸਲਿਆਂ ’ਤੇ ਉਨ੍ਹਾਂ ਦੀ ਕਥਨੀ ਅਤੇ ਕਰਨੀ ਦੇ ਫਰਕ ਨੂੰ ਕੌਮ ਦੇ ਵਡੇਰੇ ਹਿਤਾਂ ਨੂੰ ਮੁੱਖ ਰਖਦੇ ਉਜਾਗਰ ਕੀਤਾ ਸੀ। ਜੀ.ਕੇ. ਨੇ ਕਿਹਾ ਕਿ ਅਸੀਂ ਕੇਜਰੀਵਾਲ ਦੇ ਆਡੰਬਰ ਨੂੰ ਤਾਰ-ਤਾਰ ਕਰ ਦਿੱਤਾ ਸੀ ਜਿਸਤੋਂ ਖਿਝ ਕੇ ਕੇਜਰੀਵਾਲ ਹੁਣ ਮਾੜੀ ਸਿਆਸਤ ’ਤੇ ਉਤਰ ਆਏ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਪ੍ਰਣਾਲੀ ਤੋਂ ਨਾਖੁਸ਼ ਦਲ ਖ਼ਾਲਸਾ ਨੇ ਸਿੱਖਾਂ ਦੀ ਇਸ ਅਹਿਮ ਸੰਸਥਾ ਦੇ ਕੰਮਕਾਜ ਤੇ ਸੋਚ-ਢੰਗ ਵਿਚ ਸੁਧਾਰ ਲਿਆਉਣ ਲਈ ਮੁਕੰਮਲ ਤਬਦੀਲੀ ਲਿਆਉਣ ਉਤੇ ਜ਼ੋਰ ਦਿੱਤਾ ਹੈ।
ਲੀਬੀਆ ਦਾ ਇਕ ਯਾਤਰੀ ਜਹਾਜ਼ ਮਾਲਟਾ 'ਚ ਉਤਾਰਿਆ ਗਿਆ ਹੈ। ਮਾਲਟਾ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਅਗਵਾ ਵਰਗੀ ਸਥਿਤੀ ਲਗਦੀ ਹੈ। ਸਥਾਨਕ ਮੀਡੀਆ ਮੁਤਾਬਕ ਅਫਰੀਕੀਆਹ ਏਅਰਵੇਜ਼ ਦਾ ਇਹ ਜਹਾਜ਼ ਏਅਰ ਬਸ 320 ਉਸ ਵੇਲੇ ਆਪਣੇ ਰਾਹ ਤੋਂ ਹਟਿਆ ਜਦੋਂ ਉਹ ਲੀਬੀਆ ਹਵਾਈ ਖੇਤਰ 'ਚ ਸੀ। ਮੁੱਢਲੀਆ ਰਿਪੋਰਟਾਂ ਮੁਤਾਬਕ ਇਸ ਘਟਨਾ 'ਚ ਦੋ ਅਗਵਾਕਾਰ ਸ਼ਾਮਲ ਸੀ ਜਿਨ੍ਹਾਂ ਨੇ ਬੰਬ ਧਮਾਕਾ ਕਰਨ ਦੀ ਧਮਕੀ ਦਿੱਤੀ ਸੀ।
ਨਾਭਾ ਜੇਲ੍ਹ ਤੋਂ ਫਰਾਰ ਹੋਣ ਦੇ ਕੁੱਝ ਘੰਟਿਆਂ ਬਾਅਦ ਹੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਭਾਈ ਹਰਮਿੰਦਰ ਸਿੰਘ ਮਿੰਟੂ ਸਮੇਤ ਇਸ ਫਰਾਰੀ ਕਾਂਡ ਦੀ ਆੜ ਹੇਠ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ 'ਤੇ ਪਲਿਸ ਵਲੋਂ ਭਾਰੀ ਤਸ਼ੱਦਦ ਕੀਤਾ ਜਾ ਰਿਹਾ ਹੈ। ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਪੁਲਿਸ ਦੇ ਇਸ ਅਣਮਨੁੱਖੀ ਵਰਤਾਰੇ ਦੀ ਸਖਤ ਨਿਖੇਧੀ ਕੀਤੀ ਗਈ ਹੈ। ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਦਲ ਦੇ ਜਨਰਲ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਪ੍ਰੈੱਸ ਸਕੱਤਰ ਬਲਵਿੰਦਰ ਸਿੰਘ ਢਿੱਲੋਂ ਵਲੋਂ ਜਾਰੀ ਪੈੱਸ ਬਿਆਨ ਵਿੱਚ ਪੁਲਿਸ ਵਲੋਂ ਸਿੱਖਾਂ 'ਤੇ ਪੁੱਛਗਿੱਛ ਦੇ ਬਹਾਨੇ ਤਸ਼ੱਦਦ ਢਾਹੁਣ ਦੀ ਕਾਰਵਾਈ ਦੇ ਮੱਦੇ ਨਜ਼ਰ ਪੰਜਾਬ 'ਤੇ ਹਕੂਮਤ ਕਰ ਰਹੀ ਬਾਦਲ ਸਰਕਾਰ ਦੀ ਤੁਲਨਾ ਕਾਂਗਰਸੀ ਮੁੱਖ ਮੰਤਰੀ ਬੇਅੰਤੇ ਦੇ ਜ਼ੁਲਮੀ ਰਾਜ ਨਾਲ ਕੀਤੀ ਗਈ ਹੈ।
ਕਸ਼ਮੀਰੀ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਮੁੰਬਈ ਅਧਾਰਤ ਸਿਆਸੀ ਦਲ ਸ਼ਿਵ ਸੈਨਾ ਹਿੰਦੁਸਤਾਨ ਦੇ ਆਗੂ ਨੇ ਵੀਰਵਾਰ (22 ਦਸੰਬਰ) ਨੂੰ ਕਸ਼ਮੀਰ ਦੇ ਜੰਗਜੂ ਕਮਾਂਡਰ ਬੁਰਹਾਨ ਵਾਨੀ ਨੂੰ ਸ਼ਹੀਦ ਅਤੇ ਜੰਮੂ ਕਸ਼ਮੀਰ ਸਰਕਾਰ ਨੂੰ "ਅੱਤਵਾਦੀ" ਕਹਿੰਦਿਆਂ ਸਵਾਲ ਕੀਤਾ, "ਪੀ.ਡੀ.ਪੀ.-ਭਾਜਪਾ ਸਰਕਾਰ ਨੇ ਮਾਸੂਮ ਲੋਕਾਂ ਨੂੰ ਕਤਲ ਕਰਕੇ ਕੀ ਪ੍ਰਾਪਤ ਕੀਤਾ।"
ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੀਰਵਾਰ ਰਾਤ 54 ਆਈਪੀਐਸ ਤੇ ਪੀਪੀਐਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ। ਬਦਲੇ ਗਏ ਅਫ਼ਸਰਾਂ ਵਿੱਚ ਇਕ ਆਈਜੀ, ਦਸ ਡੀਆਈਜੀ, 12 ਐਸਐਸਪੀ ਅਤੇ ਬਾਕੀ ਏਆਈਜੀ/ਐਸਪੀ ਸ਼ਾਮਲ ਹਨ।
ਪੰਜਾਬ ਦੇ ਉਪ ਮੰਤਰੀ ਸੁਖਬੀਰ ਬਾਦਲ ਦੇ ਸੁਪਨਮਈ ਪ੍ਰਾਜੈਕਟ ‘ਜਲ ਬੱਸ’ ਨੂੰ ਸ਼ੁਰੂ ਹੋਣ ਤੋਂ ਪਹਿਲਾਂ ਦੀ ਬ੍ਰੇਕ ਲੱਗ ਗਈ ਹੈ। ਬੀਤੀ 12 ਦਸਬੰਰ ਨੂੰ ਚੋਣ ਜ਼ਾਬਤੇ ਦੇ ਡਰੋਂ ਜਲਦਬਾਜ਼ੀ ਵਿੱਚ ਹਰੀਕੇ ਪੱਤਣ ਝੀਲ ਵਿੱਚ ਰਸਮੀ ਤੌਰ ’ਤੇ ਜਲ ਬੱਸ ਚਾਲੂ ਕੀਤੀ ਗਈ ਸੀ ਪਰ ਇਹ ਬੱਸ ਸੁਖਬੀਰ ਬਾਦਲ ਨੂੰ ਹਰੀਕੇ ਝੀਲ ਵਿੱਚ ਦੋ ਚੱਕਰ ਲਵਾਉਣ ਤੋਂ ਬਾਅਦ ਹੁਣ ਗੈਰਾਜ ਵਿੱਚ ਖੜ੍ਹੀ ਹੈ।
ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਪੰਜਾਬ ਕਾਂਗਰਸ ਮੁਖੀ ਕੈਪਟਨ ਅਮਰਿਦੰਰ ਸਿੰਘ ਉਤੇ ਪਲਟਵਾਰ ਕਰਦਿਆਂ ਉਸਨੂੰ ਚੇਤੇ ਕਰਵਾਇਆ ਕਿ ਜਿਹੜਾ ਕੈਪਟਨ 'ਆਪ' ਆਗੂਆਂ ਨੂੰ ਬਾਹਰੀ ਕਹਿੰਦਾ ਸੀ ਹੁਣ ਪੰਜਾਬ ਵਿਧਾਨ ਸਭਾ ਲਈ ਉਮੀਦਵਾਰਾਂ ਨੂੰ ਟਿਕਟਾਂ ਦਿਵਾਉਣ ਲਈ ਗਾਂਧੀ ਪਰਿਵਾਰ ਅੱਗੇ ਹਾੜੇ ਪਾਉਂਦਾ ਦਿੱਲੀ ਡੇਰੇ ਲਾਈ ਬੈਠਾ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਹਮਖਿਆਲ ਜਥੇਬੰਦੀਆਂ ਵਲੋਂ ਆਪਣੀ ਕੌਮੀ ਸੋਚ ਨੂੰ ਅੱਗੇ ਵਧਾਉਣ ਅਤੇ ਆਪਣੇ ਮਹਾਨ ਸ਼ਹੀਦਾਂ ਦੀਆਂ ਸ਼ਹਾਦਤਾਂ ਨੂੰ ਨਤਮਸਤਕ ਹੁੰਦੇ ਹੋਏ ਹਰ ਸਾਲ ਦੀ ਤਰ੍ਹਾਂ ਰੇਲਵੇ ਲਾਇਨ ਦੀ ਨਜ਼ਦੀਕ ਰੋਜ਼ਾ ਸਰੀਫ਼ ਦੇ ਸਾਹਮਣੇ ਕਾਨਫਰੰਸ ਕੀਤੀ ਜਾ ਰਹੀ ਹੈ। ਜਿਸ ਵਿਚ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਹੋਰ ਪੰਥਕ ਸ਼ਖਸੀਅਤਾਂ ਵਿਚਾਰਾਂ ਕਰਨ ਅਤੇ ਅਗਲੇ ਪ੍ਰੋਗਰਾਮ ਦੀ ਜਾਣਕਾਰੀ ਦੇਣ ਲਈ ਪਹੁੰਚ ਰਹੀਆਂ ਹਨ। ਇਸ ਸਟੇਜ ਤੋਂ ਭਾਈ ਬਲਜੀਤ ਸਿੰਘ ਦਾਦੂਵਾਲ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਹਿ¤ਤ 25 ਦਸੰਬਰ ਅਤੇ 26 ਦਸੰਬਰ ਦੀ ਸਵੇਰ ਅਤੇ ਸ਼ਾਮ ਦੇ ਦੀਵਾਨ ਸਜਾਉਣਗੇ, ਉਪਰੰਤ 26 ਦਸੰਬਰ ਦੀ ਸਟੇਜ ਤੋਂ ਅਗਲੇ ਪ੍ਰੋਗਰਾਮ ਦਾ ਐਲਾਨ ਵੀ ਕੀਤਾ ਜਾਵੇਗਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।