Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 24, 2016

ਲੋਕ ਇਨਸਾਫ਼ ਪਾਰਟੀ ਦੀ ਪਹਿਲੀ ਸੂਚੀ ਵਿਚ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮੁੜ ਤੋਂ ਉਨ੍ਹਾਂ ਦੇ ਪੁਰਾਣੇ ਹਲਕੇ ਆਤਮ ਨਗਰ, ਵਿਧਾਇਕ ਬਲਵਿੰਦਰ ਸਿੰਘ ਬੈਂਸ ਨੂੰ ਹਲਕਾ ਲੁਧਿਆਣਾ ਦੱਖਣੀ, ਲੋਕ ਇਨਸਾਫ਼ ਪਾਰਟੀ ਕਿਸਾਨ ਵਿੰਗ ਦੇ ਮੁਖੀ ਤੇ ਕੌਂਸਲਰ ਰਣਧੀਰ ਸਿੰਘ ਸੀਬੀਆ ਨੂੰ ਹਲਕਾ ਲੁਧਿਆਣਾ ਉੱਤਰੀ ਅਤੇ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਹਲਕਾ ਅਮਰਗੜ੍ਹ ਤੋਂ ਉਮੀਦਵਾਰ ਐਲਾਨਿਆ ਗਿਆ।
ਕੈਨੇਡਾ ਦੇ ਕੈਲਗਰੀ ਵਿਖੇ ਸਥਿਤ ਗੁਰਦੁਆਰਾ ਸਿੱਖ ਸੁਸਾਇਟੀ ਦੀ ਕੰਧ 'ਤੇ ਸ਼ਰਾਰਤੀ ਅਨਸਰਾਂ ਵਲੋਂ ਹਿੰਦੂ ਧਰਮ ਦਾ ਚਿੰਨ੍ਹ 'ਸਵਾਸਤਿਕ' ਵਾਹਿਆ ਗਿਆ ਹੈ। ਕੈਲਗਰੀ ਦੇ ਸਾਊਥ ਵੈਸਟ ਦੀ 81 ਸਟਰੀਟ ਵਿਖੇ ਸਥਿਤ ਗੁਰਦੁਆਰਾ ਸਾਹਿਬ ਦੀ ਬਾਹਰਲੀ ਕੰਧ ਉੱਤੇ ਲਾਲ ਰੰਗ ਨਾਲ ਸਵਾਸਤਿਕ ਨਿਸ਼ਾਨ ਵਾਹਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਨਾਲ ਸਬੰਧਿਤ ਗੁਰਦੁਆਰਿਆਂ ਅਤੇ ਹੋਰ ਪ੍ਰਬੰਧਕੀ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਬਣੇ ਸਿੱਖ ਗੁਰਦੁਆਰਾ ਜੁਡੀਸ਼ਲ ਕਮਿਸ਼ਨ ਦੇ ਨਵੇਂ ਮੈਂਬਰਾਂ ਅਤੇ ਇਸ ਦੇ ਚੇਅਰਮੈਨ ਦੀ ਨਿਯੁਕਤੀ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ।
ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਚਾਰ ਹੋਰ ਨਵੇਂ ਚਿਹਰੇ ਮੈਦਾਨ ਵਿੱਚ ਉਤਾਰੇ ਹਨ, ਜਿਨ੍ਹਾਂ ਵਿੱਚੋਂ ਤਿੰਨ ਨੌਜਵਾਨ ਹਨ। ਦੋ ਮੌਜੂਦਾ ਦਲਿਤ ਵਿਧਾਇਕਾਂ ਦੀ ਛਾਂਟੀ ਕਰ ਦਿਤੀ ਗਈ ਹੈ, ਜਦਕਿ ਚਾਰ ਮੌਜੂਦਾ ਵਿਧਾਇਕ ਟਿਕਟ ਲੈਣ ਵਿੱਚ ਸਫਲ ਰਹੇ ਹਨ। ਦੋ ਮੌਜੂਦਾ ਵਿਧਾਇਕਾਂ ਦੇ ਹਲਕੇ ਬਦਲੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਤਿੰਨ ਹੋਰ ਸੀਟਾਂ ਤੋਂ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦਫ਼ਤਰ ਤੋਂ ਜਾਰੀ ਕੀਤੇ ਬਿਆਨ ਵਿੱਚ ਬਾਦਲ ਨੇ ਕਿਹਾ ਕਿ ਮਲੋਟ ਵਿਧਾਨ ਸਭਾ ਹਲਕੇ ਤੋਂ ਦਰਸ਼ਨ ਸਿੰਘ ਕੋਟਫੱਤਾ ਪਾਰਟੀ ਦੇ ਉਮੀਦਵਾਰ ਹੋਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।