Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 25, 2016

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਸ਼ਨੀਵਾਰ ਨੂੰ ਆਪਣੀ 8ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 3 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਘੁੱਗੀ ਨੇ ਇਨ੍ਹਾਂ ਹਲਕਿਆਂ ਦੇ ਕਾਰਜਕਰਤਾਵਾਂ ਤੋਂ ਜਾਣਕਾਰੀ ਅਤੇ ਰਿਪੋਰਟਾਂ ਮਿਲਣ 'ਤੇ ਇਨ੍ਹਾਂ ਤਿੰਨਾਂ ਦੇ ਨਾਵਾਂ ਦਾ ਐਲਾਨ ਕੀਤਾ।
ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਨਾਹਨ 'ਚ ਸਿੱਖ ਗੁੱਸੇ 'ਚ ਹਨ। ਦੋਸ਼ ਇਹ ਲਾਇਆ ਜਾ ਰਿਹਾ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਇਕ 65 ਸਾਲਾ ਸਿੱਖ ਬਜ਼ੁਰਗ ਦੇ ਕੇਸ ਕਤਲ ਕਰ ਦਿੱਤੇ ਹਨ। ਸਿੱਖਾਂ ਵਲੋਂ ਦੋਸ਼ ਇਹ ਲਾਇਆ ਜਾ ਰਿਹਾ ਹੈ ਕਿ ਬੋਲਣ ਅਤੇ ਸੁਣਨ 'ਚ ਅਸਮਰੱਥ ਬਜ਼ੁਰਗ ਨੂੰ ਕੁਝ ਲੋਕਾਂ ਨੇ ਆਪਣੇ ਘਰ 'ਚ ਸੱਦਿਆ ਤੇ ਜਬਰਨ ਉਸਦੇ ਕੇਸ ਕੱਟ ਦਿੱਤੇ। ਇਹਨਾਂ ਲੋਕਾਂ ਨੇ ਉਸ ਨਾਲ ਮਾੜਾ ਸਕੂਲ ਵੀ ਕੀਤਾ।
ਆਮ ਆਦਮੀ ਪਾਰਟੀ ਨੇ ਸ਼ਨੀਵਾਰ ਨੂੰ 'ਕੈਪਟਨ ਦਾ ਧੋਖਾ' ਮੁਹਿੰਮ ਦੀ ਸ਼ੁਰੂਆਤ ਕੀਤੀ। 'ਆਪ' ਆਗੂਆਂ ਮੁਤਾਬਕ ਇਹ ਮੁਹਿੰਮ ਕੈਪਟਨ ਦੇ ਮੁੱਖ ਮੰਤਰੀ ਦੇ ਕਾਰਜਕਾਲ 2002 ਤੋਂ 2007 ਤਕ ਦੇ ਝੂਠ 'ਤੇ ਆਧਾਰਤ ਹੋਵੇਗੀ।
ਆਮ ਆਦਮੀ ਪਾਰਟੀ (ਆਪ) ਦੀ ਸਾਬਕਾ ਪੀਏਸੀ ਮੈਂਬਰ ਯਾਮਿਨੀ ਗੋਮਰ ਨੇ ਹੁਣ ਕਾਂਗਰਸ ਦਾ ਹੱਥ ਫੜ ਲਿਆ ਹੈ। ਅੱਜ 25 ਦਸੰਬਰ ਨੂੰ ਚੰਡੀਗੜ੍ਹ ਵਿੱਚ ਕਾਂਗਰਸ ਦੇ ਕਿਸੇ ਵੱਡੇ ਆਗੂ ਦੀ ਮੌਜੂਦਗੀ ’ਚ ਇਸ ਦਾ ਰਸਮੀ ਐਲਾਨ ਹੋ ਸਕਦਾ ਹੈ। ਯਾਮਿਨੀ ਨੇ ਬੀਤੀ 12 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਹੋਰ ਕਈ ਕਾਂਗਰਸੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਿਬੀਆ ਨੂੰ ਪ੍ਰੈਸ ਕਾਨਫ਼ਰੰਸ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਹੈ।
ਜੂਨ 1984 ਵਿੱਚ ਭਾਰਤੀ ਫੌਜ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ ਤੋਂ ਬਾਅਦ ਨੁਕਸਾਨੇ ਗਏ ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ਨੂੰ 32 ਸਾਲ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਰੰਗ ਰੋਗਨ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਲਗਭਗ ਇੱਕ ਮਹੀਨੇ ਵਿੱਚ ਇਸ ਦਾ ਨਵਾਂ ਰੂਪ ਦਿਖਾਈ ਦੇਵੇਗਾ। ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਫ਼ੌਜੀ ਹਮਲੇ ਸਮੇਂ ਇਮਾਰਤ ਨੂੰ ਲੱਗੀਆਂ ਗੋਲੀਆਂ ਦੇ ਨਿਸ਼ਾਨ ਯਾਦਗਾਰ ਵਜੋਂ ਸੰਭਾਲ ਕੇ ਰੱਖੇ ਜਾਣਗੇ।
ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਨੇ ਚਮਕੌਰ ਸਾਹਿਬ ਅਤੇ ਫਤਿਹਗੜ੍ਹ ਸਾਹਿਬ ਦੀਆਂ ਸ਼ਹੀਦੀ ਸਭਾਵਾਂ ਦੇ ਸੰਦਰਭ 'ਚ ਸਿੱਖ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਦਿਨਾਂ ਨੂੰ ਮਨਾਉਂਦਿਆਂ ਸਾਨੂੰ ਸਿੱਖ ਸ਼ਹਾਦਤ ਦੇ ਮਨੋਰਥ ਅਤੇ ਵਿਲੱਖਣਾ ਨੂੰ ਧਿਆਨ 'ਚ ਰੱਖਣਾ ਚਾਹੀਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।