Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 30, 2016

ਬਾਦਲ ਦੀ ਸਰਕਾਰ ਦੌਰਾਨ ਸਿੱਖੀ ਉੱਪਰ ਕੀਤੇ ਜਾ ਰਹੇ ਹਮਲੇ ਸਿੱਖ ਪੰਥ ਦੀ ਬਰਦਾਸ਼ਤ ਤੋਂ ਬਾਹਰ ਹਨ ਅਤੇ ਸਿੰਕਦਰ ਸਿੰਘ ਮਲੂਕੇ ਵੱਲੋਂ ਅਰਦਾਸ ਦੀ ਬੇਅਦਬੀ ਕਰਕੇ ਸਿੱਖ ਪੰਥ ਨੂੰ ਨਵੀਂ ਵੰਗਾਰ ਪਾਈ ਹੈ। ਖਾਲੜਾ ਮਿਸ਼ਨ ਦੀ ਸਰਪ੍ਰਸਤ ਪਰਮਜੀਤ ਕੌਰ ਖਾਲੜਾ ਸਪੋਕਸਮੈਨ ਸਤਵਿੰਦਰ ਸਿੰਘ ਪਲਾਸੋਰ, ਮੀਤ ਪ੍ਰਧਾਨ ਵਿਰਸਾ ਸਿੰਘ ਬਹਿਲਾ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਅਕਾਲੀ ਮੰਤਰੀ ਮਲੂਕਾ ਨੇ ਨਾ-ਮਾਫੀਯੋਗ ਅਪਰਾਧ ਕੀਤਾ ਹੈ ਅਤੇ ਇਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖੀ ਉਪਰ ਬੋਲਿਆ ਗਿਆ ਇਹ ਹਮਲਾ ਨਿਰੰਕਾਰੀਆਂ ਅਤੇ ਸਿਰਸੇ ਵਾਲੇ ਸਾਧ ਵਲੋਂ ਕੀਤੇ ਹਮਲੇ ਨਾਲੋਂ ਵੀ ਵੱਡਾ ਹਮਲਾ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਮੌਜੂਦਗੀ ਵਿਚ ਸਿੱਖ ਅਰਦਾਸ ਦੀ ਨਕਲ ਕੀਤੀ ਗਈ ਸੀ, ਜਿਸ ਦੇ ਰੋਸ ਵਜੋਂ ਅੱਜ ਮੋਹਾਲੀ ਵਿਖੇ ਗੁਰਦੁਆਰਾ ਤਾਲਮੇਲ ਕਮੇਟੀ, ਮੋਹਾਲੀ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਸਖਤ ਇਤਰਾਜ਼ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਦੀ ਮੰਗ ਸੀ ਕਿ ਬਾਦਲ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਪੰਥ 'ਚੋਂ ਛੇਕਿਆ ਜਾਵੇ ਅਤੇ ਉਸਦੀ ਟਿਕਟ ਕੱਟ ਦੇਣ ਦੀ ਮੰਗ ਕੀਤੀ ਗਈ। ਰੋਸ ਮੁਜਾਹਰੇ 'ਚ ਸ਼ਾਮਲ ਆਗੂਆਂ ਨੇ ਕਿਹਾ ਕਿ ਜੋ ਬੰਦਾ ਆਪਣੇ ਧਰਮ ਪ੍ਰਤੀ ਪਰਪੱਕ ਨਾ ਹੋ ਕੇ ਫੋਕੀ ਸਿਆਸਤ ਦਾ ਲੋਭੀ ਹੈ ਉਸ ਨੂੰ ਪੰਥ 'ਚੋਂ ਛੇਕ ਦੇਣਾ ਚਾਹੀਦਾ ਹੈ।
ਭਾਰਤੀ ਫੌਜੀ ਵਲੋਂ ਜੂਨ 1984 'ਚ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਹਮਲੇ 'ਚ ਬਰਤਾਨੀਆ ਦੀ ਭੂਮਿਕਾ ਨਾਲ ਸਬੰਧਤ ਗੁਪਤ ਫਾਈਲਾਂ ਜਨਤਕ ਕੀਤੇ ਜਾਣ ਦੀ ਮੰਗ ਬਰਤਾਨੀਆ ਵਿਚ ਫਿਰ ਉੱਠਣ ਲੱਗੀ ਹੈ।
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਪੰਜਾਬ ਵਾਟਰ ਰੈਫਰੰਡਮ ਕਰਵਾਉਣ ਲਈ ਦਸਤਖ਼ਤ ਮੁਹਿੰਮ ਤਹਿਤ ਇੱਕ ਕੈਂਪ ਲਾਇਆ ਗਿਆ। ਦੋ ਰੋਜ਼ਾ ਇਸ ਕੈਂਪ ਦੌਰਾਨ ਹਜ਼ਾਰਾਂ ਲੋਕਾਂ ਦੇ ਦਸਤਖ਼ਤ ਕਰਵਾਏ ਗਏ। ਫੈਡਰੇਸ਼ਨ ਮੁਖੀ ਭਾਈ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਾਣੀਆਂ ਦੀ ਰਾਖੀ ਲਈ ਦਸਤਖ਼ਤ ਮੁਹਿੰਮ ਦਾ ਆਗਾਜ਼ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਤੋਂ ਕੀਤਾ ਗਿਆ ਹੈ। ਇਹ ਦਸਤਖ਼ਤ ਮੁਹਿੰਮ ਜਨਵਰੀ ਦੇ ਪੂਰੇ ਮਹੀਨੇ ਚੱਲੇਗੀ। ਪਹਿਲੀ ਜਨਵਰੀ ਨੂੰ ਅੰਮ੍ਰਿਤਸਰ ਵਿਖੇ, 5 ਜਨਵਰੀ ਨੂੰ ਪਟਨਾ ਸਾਹਿਬ ਵਿਖੇ ਤੇ ਮੁਕਤਸਰ ਮਾਘੀ ਦੇ ਮੇਲੇ ਉੱਪਰ ਲੋਕਾਂ ਤੋਂ ਪੰਜਾਬ ਦੇ ਪਾਣੀਆਂ ਲਈ ਦਸਤਖ਼ਤ ਕਰਵਾਏ ਜਾਣਗੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।