Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 2, 2017

ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੇ ਇਹ ਫੈਸਲਾ ਕੀਤਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਯਾਤਰੀਆਂ ਨੂੰ ਲੈ ਕੇ ਪੰਜਾਬ ਤੋਂ ਪਟਨਾ ਸਾਹਿਬ ਨਹੀਂ ਜਾਣਗੇ। ਰੋਡਵੇਜ਼ ਮੁਲਾਜ਼ਮਾਂ ਨੇ ਅੱਜ ਭਾਰਤ ਦੇ ਚੋਣ ਕਮਿਸ਼ਨ ਨੂੰ ਪੰਜਾਬ ਸਰਕਾਰ ਦੇ ਇਸ ਫੈਸਲੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਹੈ।
ਜਲੰਧਰ ਦੇ ਰਹਿਣ ਵਾਲੇ ਇਕ ਆਦਮੀ ਨੂੰ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਰੱਦ ਹੋਈ ਈ-ਟਿਕਟ ਦੀ ਵਰਤੋਂ ਕਰਨ ਕਰਕੇ ਹਿਰਾਸਤ 'ਚ ਲਿਆ ਗਿਆ ਹੈ। ਏਅਰਪੋਰਟ ਅਧਿਕਾਰੀਆਂ ਨੇ ਦੱਸਿਆ ਕਿ ਵੀ. ਸਿੰਘ ਨਾਂ ਦੇ ਇਸ ਆਦਮੀ ਨੂੰ ਸੀ.ਆਈ.ਐਸ.ਐਫ. ਦੇ ਮੁਲਾਜ਼ਮਾਂ ਨੇ ਬੀਤੀ ਰਾਤ ਟਰਮੀਨਲ ਖੇਤਰ 'ਚ 'ਸ਼ੱਕੀ ਵਿਵਹਾਰ' ਦੇ ਚੱਲਦਿਆਂ ਫੜ੍ਹ ਲਿਆ।
ਆਮ ਆਦਮੀ ਪਾਰਟੀ ਦੀ ਤਿਜੌਰੀ ਤੋੜ ਭੰਡਾਫੋੜ ਰੈਲੀ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਇਕ ਨੌਜਵਾਨ ਨੇ ਜੁੱਤੀ ਵਗਾਹ ਕੇ ਮਾਰੀ। ਲੋਕਾਂ ਨੇ ਜੁੱਤੀ ਸੁੱਟਣ ਵਾਲੇ ਨੌਜਵਾਨ ਨੂੰ ਕਾਬੂ ਕਰ ਲਿਆ। ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਨੇ ਨੋਟਬੰਦੀ ਦੇ ਵਿਰੋਧ ਵਿਚ ਤਿਜੌਰੀ ਤੋੜ ਭੰਡਾਫੋੜ ਰੈਲੀ ਕੀਤੀ ਸੀ। ਰੋਹਤਕ ਵਿਚ ਹੋਈ ਇਸ ਰੈਲੀ ਵਿਚ ਜਦ ਪਾਰਟੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਬੋਧਨ ਕਰ ਰਹੇ ਸਨ ਤਾਂ ਭੀੜ ਵਿਚ ਮੌਜੂਦ ਇਕ ਨੌਜਵਾਨ ਨੇ ਕੇਜਰੀਵਾਲ 'ਤੇ ਜੁੱਤੀ ਸੁੱਟ ਦਿੱਤੀ।
ਇਟਲੀ ਦੇ ਸ਼ਹਿਰ ਸਨ ਪੇਤਰੋ ਮੂਸੋਲੀਨੋ ਵਿਖੇ 3 ਪੰਜਾਬੀ ਨੌਜਵਾਨਾਂ ਦੀ ਕਾਰਬਨ ਮੋਨੋਆਕਸਾਈਡ ਗੈਸ ਕਾਰਨ ਦਮ ਘੁੱਟਣ ਨਾਲ ਮੌਤ ਹੋ ਗਈ। ਉਕਤ ਨੌਜਵਾਨਾਂ 'ਚੋਂ ਇਕ ਦੀ ਪਹਿਚਾਨ ਅੰਗਰੇਜ਼ ਸਿੰਘ ਵਜੋਂ ਹੋਈ ਹੈ ਜਿਨ੍ਹਾਂ 'ਚੋਂ ਇਕ ਹੁਸ਼ਿਆਰਪੁਰ ਜ਼ਿਲ੍ਹੇ ਤੇ 2 ਨੌਜਵਾਨ ਫਗਵਾੜਾ ਨੇੜਲੇ ਦੇ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਇਹ ਤਿੰਨੋ ਨੌਜਵਾਨ ਇਕੋ ਘਰ 'ਚ ਰਹਿੰਦੇ ਸਨ ਅਤੇ ਇਨ੍ਹਾਂ ਵੱਲੋਂ ਰਾਤ ਸੌਣ ਲੱਗੇ ਕਮਰੇ ਨੂੰ ਗਰਮ ਕਰਨ ਹਿੱਤ ਲਗਾਈ ਗੈਸ ਵਾਲੀ ਅੰਗੀਠੀ ਬੰਦ ਹੋ ਗਈ ਤੇ ਗੈਸ ਕਾਰਨ ਕਮਰੇ 'ਚ ਧੂੰਆਂ ਭਰ ਗਿਆ ਜਿਸ ਕਾਰਨ ਤਿੰਨੋਂ ਨੌਜਵਾਨਾਂ ਦੀ ਸਾਹ ਘੁੱਟਣ ਕਾਰਨ ਮੌਤ ਹੋ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।